ਸ੍ਰੀ ਹਜ਼ੂਰ ਸਾਹਿਬ ਫਸੇ ਪੰਜਾਬ ਦੇ ਸ਼ਰਧਾਲੂਆਂ ਨੂੰ ਲੈਣ ਗਈ ਪੀਆਰਟੀਸੀ ਬੱਸ ਦੇ ਡਰਾਈਵਰ ਦੀ ਮੌਤ

Advertisement
Spread information

ਮੱਧ ਪ੍ਰਦੇਸ ਦੇ ਰਤਲਾਮ ਸ਼ਹਿਰ ਚ, ਪਿਆ ਦਿਲ ਦਾ ਦੌਰਾ

ਹਰਿੰਦਰ ਨਿੱਕਾ ਬਰਨਾਲਾ 26 ਅਪ੍ਰੈਲ 2020
ਕੋਰੋਨਾ ਵਾਇਰਸ ਤੋਂ ਬਚਾਅ ਲਈ ਦੇਸ਼ ਅੰਦਰ ਲਾਗੂ ਲੌਕਡਾਉਨ ਕਾਰਣ ਸ੍ਰੀ ਹਜੂਰ ਸਾਹਿਬ ਵਿਖੇ ਫਸੇ ਪੰਜਾਬ ਦੇ ਸਿੱਖ ਸ਼ਰਧਾਲੂਆਂ ਨੂੰ ਲੈਣ ਗਈ ਪੀਆਰਟੀਸੀ ਦੀ ਬੱਸ ਦੇ ਡਰਾਈਵਰ ਮਨਜੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪ੍ਰਾਪਤ ਜਾਦਕਾਰੀ ਅਨੁਸਾਰ ਮਨਜੀਤ ਸਿੰਘ ਨੂੰ ਦਿਲ ਦਾ ਦੌਰਾ ਮੱਧ ਪ੍ਰਦੇਸ਼ ਦੇ ਰਤਲਾਮ ਸ਼ਹਿਰ ਚ, ਪਿਆ। ਪੰਜਾਬ ਸਰਕਾਰ ਦੁਆਰਾ ਸ਼ਰਧਾਲੂਆਂ ਨੂੰ ਲੈਣ ਗਿਆ ਮਨਜੀਤ ਸਿੰਘ ਬੱਸ ਚ, ਹੀ ਅਰਾਮ ਕਰ ਰਿਹਾ ਸੀ। ਮਨਜੀਤ ਸਿੰਘ ਬਰਨਾਲਾ ਜਿਲ੍ਹੇ ਦੇ ਪਿੰਡ ਬਡਬਰ ਦਾ ਰਹਿਣ ਵਾਲਾ ਹੈ। ਇਸ ਦੁਖਦਾਈ ਖਬਰ ਦੀ ਸੂਚਨਾ ਮਿਲਦਿਆਂ ਹੀ ਇਲਾਕੇ ਚ, ਸ਼ੋਗ ਦੀ ਲਹਿਰ ਫੈਲ ਗਈ। ਲੋਕ ਸੰਘਰਸ਼ਾਂ ਚ, ਮੋਹਰੀ ਰੋਲ ਨਿਭਾਉਣ ਵਾਲੇ ਆਗੂ ਸਾਹਿਬ ਸਿੰਘ ਬਡਬਰ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਪੁਲਿਸ ਅਧਿਕਾਰੀ ਦੀ ਮੌਤ ਤੋਂ ਬਾਅਦ ਉਸਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇ ਸਕਦੀ ਹੈ, ਤਾਂ ਹੁਣ ਮਨਜੀਤ ਸਿੰਘ ਬਡਬਰ ਦੇ ਪਰਿਵਾਰ ਨੂੰ ਵੀ 50 ਲੱਖ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕਰਨਾ ਚਾਹੀਦਾ ਹੈ। ਕਿਉੰਕਿ ਇਹ ਵੀ ਆਪਣੀ ਜਾਨ ਹਥੇਲੀ ਤੇ ਰੱਖ ਕੇ ਕੋਰੋਨਾ ਮਹਾਮਾਰੀ ਦੇ ਸਮੇਂ ਡਿਊਟੀ ਤੇ ਹੀ ਗਿਆ ਹੋਇਆ ਸੀ।
Advertisement
Advertisement
Advertisement
Advertisement
Advertisement
error: Content is protected !!