ਖੇਡਾਂ ਦੇ ਖੇਤਰ ’ਚ ਪੰਜਾਬ ਨੂੰ ਨੰਬਰ ਇੱਕ ਸੂਬਾ ਬਣਾਉਣ ਦਾ ਟੀਚਾ: ਮੀਤ ਹੇਅਰ
ਰਘਵੀਰ ਹੈਪੀ, ਬਰਨਾਲਾ, 30 ਮਾਰਚ 2022
ਸਥਾਨਕ ਐੱਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀਆਂ ਦੋ ਰੋਜ਼ਾ 62ਵੀਆਂ ਸਾਲਾਨਾ ਖੇਡਾਂ ਧੂਮ ਧਾਮ ਨਾਲ ਸ਼ੁਰੂ ਹੋ ਗਈਆਂ ਹਨ। ਪਹਿਲੇ ਦਿਨ ਸ੍ਰੀ ਗੁਰਮੀਤ ਸਿੰਘ ‘ਮੀਤ ਹੇਅਰ’ ਸਿੱਖਿਆ, ਖੇਡਾਂ ਅਤੇ ਯੁਵਾ ਮਾਮਲਿਆਂ ਦੇ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਮੁੱਖ ਮਹਿਮਾਨ ਨੇ ਇਹਨਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਐਸ. ਡੀ. ਪੋਸਟ ਗ੍ਰੈਜੂਏਟ ਕਾਲਜ, ਐਸ.ਡੀ. ਕਾਲਜ ਆਫ਼ ਐਜੂਕੇਸ਼ਨ, ਐਸ.ਡੀ. ਕਾਲਜ ਆਫ਼ ਫਾਰਮੇਸੀ, ਐਸ. ਡੀ. ਕਾਲਜ ਆਫ਼ ਡੀ. ਫਾਰਮੇਸੀ ਅਤੇ ਡਾ. ਰਘੁਬੀਰ ਪ੍ਰਕਾਸ਼ ਐਸ. ਡੀ. ਸੀਨੀ. ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਅਤੇ ਖਿਡਾਰੀਆਂ ਤੋਂ ਸ਼ਾਨਦਾਰ ਮਾਰਚ ਪਾਸਟ ਦੀ ਸਲਾਮੀ ਲੈਂਦੇ ਹੋਏ ਖੇਡਾਂ ਦਾ ਰਸਮੀ ਉਦਘਾਟਨ ਕੀਤਾ। ਮਾਰਚ ਪਾਸਟ ਦੀ ਅਗਵਾਈ ਯੂਨੀਵਰਸਿਟੀ ਅਤੇ ਰਾਸ਼ਟਰੀ ਪੱਧਰ ’ਤੇ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਖਿਡਾਰੀ ਕਰ ਰਹੇ ਸਨ।
ਸ੍ਰੀ ਹੇਅਰ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਇਸ ਮੈਦਾਨ ਵਿਚ ਆਪਣੇ ਬਿਤਾਏ ਸਮੇਂ ਨੂੰ ਸ਼ਿੱਦਤ ਨਾਲ ਯਾਦ ਕੀਤਾ। ਉਹਨਾਂ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਅਤੇ ਖੇਡਾਂ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਰੱਖੇਗੀ। ਉਹਨਾਂ ਖੇਡਾਂ ਦੇ ਖੇਤਰ ਵਿਚ ਵੱਡੀਆਂ ਮੱਲਾਂ ਮਾਰਨ ’ਤੇ ਸਾਰੀ ਸੰਸਥਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਾਲਵਾ ਦੇ ਇਸ ਖਿੱਤੇ ਵਿਚ ਇਸ ਸੰਸਥਾ ਦੀਆਂ ਪੜ੍ਹਾਈ ਦੇ ਨਾਲ ਨਾਲ ਖੇਡਾਂ ਦੀਆਂ ਪ੍ਰਾਪਤੀਆਂ ਵੀ ਲਾਸਾਨੀ ਹਨ। ਸੰਸਥਾ ਦੇ ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਮੀਤ ਹੇਅਰ ਦੀ ਜ਼ਿੰਦਗੀ ਤੋਂ ਸੇਧ ਲੈਣੀ ਚਾਹੀਦੀ ਹੈ। ਉਹਨਾਂ ਉਮੀਦ ਪ੍ਰਗਟਾਈ ਕਿ ਇਸ ਨੌਜਵਾਨ ਆਗੂ ਦੀ ਅਗਵਾਈ ਵਿਚ ਸੂਬਾ ਨਾ ਸਿਰਫ਼ ਸਿੱਖਿਆ ਸਗੋਂ ਖੇਡਾਂ ਦੇ ਖੇਤਰ ਵਿਚ ਵੀ ਮਿਸਾਲੀ ਤਰੱਕੀ ਕਰੇਗਾ। ਇਸ ਮੌਕੇ ਕਾਲਜ ਦੇ ਖੇਡ ਵਿਭਾਗ ਦੇ ਮੁਖੀ ਡਾ. ਬਹਾਦਰ ਸਿੰਘ ਨੇ ਕਾਲਜ ਦੀਆਂ ਖੇਡ ਪ੍ਰਾਪਤੀਆਂ ਸਬੰਧੀ ਰਿਪੋਰਟ ਪੜ੍ਹੀ। ਰਸਮੀ ਮਾਰਚ ਪਾਸਟ ਤੋਂ ਬਾਅਦ ਵਿਦਿਆਰਥਣਾਂ ਦੁਆਰਾ ਗਿੱਧੇ ਦੀ ਖੂਬਸੂਰਤ ਪੇਸ਼ਕਾਰੀ ਪੇਸ਼ਕਾਰੀ ਕੀਤੀ ਗਈ। ਅਖ਼ੀਰ ਵਿਚ ਮੁੱਖ ਮਹਿਮਾਨ ਵੱਲੋਂ ਕਾਲਜ ਦੇ ਵੱਖ-ਵੱਖ ਖੇਤਰਾਂ ’ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪਿ੍ਰੰਸੀਪਲ ਡਾ. ਰਮਾ ਸ਼ਰਮਾ ਨੇ ਧੰਨਵਾਦੀ ਸ਼ਬਦ ਕਹਿੰਦਿਆਂ ਵਿਸ਼ਵਾਸ ਦਵਾਇਆ ਕਿ ਸੰਸਥਾ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਇਸੇ ਤਰ੍ਹਾਂ ਬੁਲੰਦੀਆਂ ਹਾਸਲ ਕਰਨ ਲਈ ਯਤਨਸ਼ੀਲ ਰਹੇਗੀ। ਉੱਡਣਾ ਸਿੱਖ ਮਿਲਖਾ ਸਿੰਘ ਦੀ ਯਾਦ ਨੂੰ ਸਮਰਪਿਤ ਇਹ ਖੇਡਾਂ ਡਾ. ਬਹਾਦੁਰ ਸਿੰਘ, ਪ੍ਰੋ. ਬਲਵਿੰਦਰ ਕੁਮਾਰ ਸ਼ਰਮਾ, ਪ੍ਰੋ. ਜਸਵਿੰਦਰ ਕੌਰ ਅਤੇ ਲੈਕ. ਰੁਪਿੰਦਰ ਸਿੰਘ ਦੀ ਅਗਵਾਈ ਵਿਚ ਕਰਵਾਈਆਂ ਜਾ ਰਹੀਆਂ ਹਨ। ਇਸ ਖੇਡ ਮੇਲੇ ’ਚ ਹੋਰਨਾਂ ਤੋਂ ਇਲਾਵਾ ਐੱਸ. ਡੀ. ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼, ਉਪ ਪ੍ਰਧਾਨ ਸ੍ਰੀ ਨਰੇਸ਼ ਸਿੰਗਲਾ, ਵਿੱਤ ਸਕੱਤਰ ਡਾ. ਐਮ.ਐਲ ਬਾਂਸਲ, ਜੁਆਇੰਟ ਸਕੱਤਰ ਡਾ. ਕਰਨ ਸ਼ਰਮਾ, ਮੈਂਬਰ ਡਾ. ਭੂਸ਼ਨ ਬਾਂਸਲ, ਮੈਂਬਰ ਸ੍ਰੀ ਰਾਹੁਲ ਅੱਤਰੀ, ਹਰਵਿੰਦਰ ਸਿੰਘ ‘ਮਿੱਠੂ’, ਮੇਜਰ ਸਿੰਘ, ਸ੍ਰੀ ਹਰਮੇਲ ਸਿੰਘ ਸੰਘੇੜਾ, ਸਹਾਇਕ ਲੋਕ ਸੰਪਰਕ ਅਫ਼ਸਰ ਜਗਵੀਰ ਕੌਰ, ਪ੍ਰਿੰਸੀਪਲ ਡਾ. ਤਪਨ ਕੁਮਾਰ ਸਾਹੂ, ਪਿ੍ਰੰਸੀਪਲ ਡਾ. ਵਿਜੈ ਬਾਂਸਲ, ਪਿ੍ਰੰਸੀਪਲ ਰਾਕੇਸ਼ ਗਰਗ, ਪ੍ਰਿੰਸੀਪਲ ਕਸ਼ਮੀਰ ਸਿੰਘ, ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ, ਸ਼ਹਿਰ ਦੇ ਪਤਵੰਤੇ, ਸਾਰੀਆਂ ਸੰਸਥਾਵਾਂ ਦਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੇ ਨਾਲ-ਨਾਲ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ। ਸਟੇਜ ਸਕੱਤਰ ਦੇ ਫਰਾਇਜ਼ ਡਾ. ਰੀਤੂ ਅੱਗਰਵਾਲ ਨੇ ਬਿਹਤਰੀਨ ਢੰਗ ਨਾਲ ਅਦਾ ਕੀਤੇ।
One thought on “S.D. ਕਾਲਜ ਵਿੱਦਿਅਕ ਸੰਸਥਾਵਾਂ ਦੀਆਂ 62ਵੀਆਂ ਸਾਲਾਨਾ ਖੇਡਾਂ ਸ਼ੁਰੂ”
Comments are closed.