ਕਾਂਗਰਸ ਪਾਰਟੀ ਦੀ ਸ਼ਹਿਰ ਦੀਆਂ ਮੰਗਾਂ ਸਬੰਧੀ ਅਹਿਮ ਮੀਟਿੰਗ, ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਰਹੇਗਾ : ਮਨੀਸ ਬਾਂਸਲ
ਹਰਿੰਦਰ ਨਿੱਕਾ, ਬਰਨਾਲਾ 2 ਅਪਰੈਲ 2022
ਕਾਂਗਰਸ ਪਾਰਟੀ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਲੱਕੀ ਪੱਖੋਂ ਦੀ ਪ੍ਰਧਾਨਗੀ ਹੇਠ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਹੋਈ । ਮੀਟਿੰਗ ਵਿਚ ਹਲਕਾ ਇੰਚਾਰਜ ਮਨੀਸ਼ ਬਾਂਸਲ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ । ਇਸ ਮੌਕੇ ਨਗਰ ਕੌਂਸਲ ਮੈਂਬਰਾਂ ਨੇ ਕਿਹਾ ਕਿ ਨਗਰ ਕੌਂਸਲ ਦੀ ਅਗਲੀ ਹੋਣ ਵਾਲੀ ਮੀਟਿੰਗ ਵਿੱਚ ਸ਼ਹਿਰ ਦੀ ਬਿਹਤਰੀ ਲਈ ਬਰਨਾਲਾ ਸ਼ਹਿਰ ਵਿਚ ਵੱਖ ਵੱਖ ਥਾਵਾਂ ਤੇ ਸੀਸੀਟੀਵੀ ਕੈਮਰੇ ਲਾਏ ਜਾਣ ਅਤੇ ਸ਼ਹੀਦ ਭਗਤ ਸਿੰਘ ਪਾਰਕ ਦੀ ਜ਼ਿੰਮੇਵਾਰੀ ਨਗਰ ਕੌਂਸਲ ਤੋਂ ਲੈ ਕੇ ਇਸ ਨੂੰ ਹੋਰ ਸੁੰਦਰ ਬਣਾਇਆ ਲਈ ਮਤੇ ਪਾਸ ਕਰਵਾਏ ਜਾਣਗੇ ਤਾਂ ਜੋ ਸ਼ਹਿਰ ਅੰਦਰ ਹੋ ਰਹੀਆਂ ਚੋਰੀ ਜਾਂ ਹੋਰ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ ।
ਇਸ ਤੋਂ ਇਲਾਵਾ ਸ਼ਹਿਰ ਅੰਦਰ ਪਾਰਕਿੰਗ ਦੀ ਸਮੱਸਿਆ ਦਾ ਢੁਕਵਾਂ ਹੱਲ ਕੱਢਿਆ ਜਾਵੇ ਤਾਂ ਜੋ ਲੋਕ ਖੱਜਲ ਖੁਆਰ ਨਾ ਹੋਣ ਪਾਰਕਿੰਗ ਦਾ ਪ੍ਰਬੰਧ ਨਾ ਹੋਣ ਕਾਰਨ ਕਈ ਵਾਰ ਵੱਡੇ ਜਾਮ ਲੱਗ ਜਾਂਦੇ ਹਨ । ਜਿਸ ਕਰਕੇ ਰਾਹਗੀਰ ਕਈ ਕਈ ਘੰਟੇ ਜਾਮ ਵਿਚ ਫਸੇ ਰਹਿੰਦੇ ਹਨ । ਪਾਰਕਿੰਗ ਦੀ ਸਮੱਸਿਆ ਸਬੰਧੀ ਵੀ ਮੁੱਦਾ ਚੁੱਕਿਆ ਜਾਵੇਗਾ । ਇਸ ਮੌਕੇ ਕਾਂਗਰਸੀ ਕੌਂਸਲਰਾਂ ਦੀ ਮੀਟਿੰਗ ਨੂੰ ਸੰਬੋਧਿਤ ਕਰਦਿਆਂ ਸ੍ਰੀ ਮਨੀਸ਼ ਬਾਂਸਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਇਸੇ ਤਰ੍ਹਾਂ ਲਗਾਤਾਰ ਹੀ ਜਾਰੀ ਰਹੇਗਾ । ਕਾਂਗਰਸ ਪਾਰਟੀ ਬਰਨਾਲਾ ਵਿੱਚ ਇੱਕਜੁੱਟ ਹੋ ਕੇ ਕੰਮ ਕਰੇਗੀ । ਇਸ ਮੌਕੇ ਮਹੇਸ਼ ਕੁਮਾਰ ਲੋਟਾ , ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਸ੍ਰੀ ਮੱਖਣ ਸ਼ਰਮਾ , ਰਾਜੀਵ ਲੂਬੀ , ਪਰਕਾਸ਼ ਕੌਰ ,ਕੁਲਦੀਪ ਧਰਮਾ ਐਮਸੀ , ਜਗਜੀਤ ਸਿੰਘ ਜੱਗੂ ਮੋਰ ਐਮਸੀ , ਰਾਣੀ ਕੌਰ ਐੱਮ ਸੀ , ਜੌਂਟੀ ਮਾਨ ਐਮ ਸੀ , ਧਰਮਿੰਦਰ ਸ਼ੰਟੀ , ਮੀਨੂੰ ਮੰਗਾ ਬਾਂਸਲ , ਦੀਪਮਾਲਾ , ਬਲਵੀਰ ਸਿੰਘ , ਹਰਬਖਸ਼ੀਸ਼ ਸਿੰਘ ਗੋਨੀ ਐਮ ਸੀ , ਅਜੇ ਕੁਮਾਰ ਐੱਮ ਸੀ , ਲੱਕੀ ਸਟਾਰ , ਭੁਪਿੰਦਰ ਸਿੰਘ ਜਲੂਰ ਨਰਿੰਦਰ ਸ਼ਰਮਾ , ਜਸਮੇਲ ਸਿੰਘ ਡੇਅਰੀ ਵਾਲਾ , ਪਰਮਜੀਤ ਸਿੰਘ ਪੱਖੋਂ ਆਦਿ ਹਾਜ਼ਰ ਸਨ ।