ਹਰਿੰਦਰ ਨਿੱਕਾ , ਬਰਨਾਲਾ 4 ਅਪ੍ਰੈਲ 2022
ਬੇਸ਼ੱਕ ਅੱਜ ਦੇਰ ਸ਼ਾਮ ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਮੂਹਰੇ ਦੋ ਦਿਨਾਂ ਤੋਂ ਧਰਨਾ ਦੇ ਰਹੇ ਈਟੀਟੀ ਅਧਿਆਪਕਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦੇ ਕੇ ਧਰਨਾ ਸਮਾਪਤ ਕਰਵਾ ਦਿੱਤਾ ਗਿਆ ਸੀ। ਪਰੰਤੂ ਸਿੱਖਿਆ ਵਿਭਾਗ ਵੱਲੋਂ ਧਰਨਾ ਸਮਾਪਤੀ।ਤੋਂ ਬਾਅਦ ਹੀ ਸਾਰੇ ਜਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਕੇ, ਧਰਨੇ ਵਿੱਚ ਸ਼ਾਮਿਲ ਹੋਣ ਵਾਲੇ ਅਧਿਆਪਕਾਂ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਨ ਲਈ ਪੱਤਰ ਜਾਰੀ ਕੀਤਾ ਗਿਆ ਹੈ। ਇਹ ਪੱਤਰ ਜਾਰੀ ਹੋਣ ਤੋਂ ਬਾਅਦ ਇੱਕ ਵਾਰ ਫਿਰ ਟਕਰਾਅ ਦੇ ਹਾਲਤ ਪੈਦਾ ਹੋ ਗਏ ਹਨ।