ਜੇਲ੍ਹ ਮੰਤਰੀ ਬੈਂਸ ਵੱਲੋਂ ਪਟਿਆਲਾ ਜੇਲ੍ਹ ਦੌਰਾ ਕਰਨ ਸਮੇਂ ਜੇਲ੍ਹ ਮੈਨੁਅਲ ਦੀ ਉਲੰਘਣਾ ਦੀ ਹੋਵੇ ਜਾਂਚ-  ਵਲਟੋਹਾ

Advertisement
Spread information

ਵਲਟੋਹਾ ਨੇ ਕਿਹਾ ! ਜੇਲ੍ਹ ਮੰਤਰੀ ਦੇ ਨਾਲ ਨਾਲ ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਹੋਵੇ


ਰਾਜੇਸ਼ ਗੌਤਮ , ਪਟਿਆਲਾ, 5 ਅਪ੍ਰੈਲ 2022
        ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਮੰਗ ਕੀਤੀ ਹੈ ਕਿ ਪੰਜਾਬ ਦੇ ਜੇਲ੍ਹ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਵੱਲੋਂ 25 ਮਾਰਚ ਨੁੰ ਪਟਿਆਲਾ ਦੀ ਕੇਂਦਰੀ ਜੇਲ੍ਹ ਦੇ ਕੀਤੇ ਗਏ ਦੌਰੇ ਸਮੇਂ ਜੇਲ੍ਹ ਮੈਨੁਅਲ ਦੀ ਉਲੰਘਣਾ ਕਰਨ ਦੀ ਜਾਂਚ ਕੀਤੀ ਜਾਵੇ।
       ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਜੇਲ੍ਹ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਵੱਲੋਂ ਜਦੋਂ ਪਟਿਆਲਾ ਦੀ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਗਿਆ ਤਾਂ ਉਹਨਾਂ ਦੇ ਨਾਲ ਦੋ ਸਹਾਇਕ ਸਬ ਇੰਸਪੈਕਟਰ ਆਪਣੇ ਹਥਿਆਰ ਲੈ ਕੇ ਜੇਲ੍ਹ ਮੰਤਰੀ ਦੇ ਨਾਲ ਜੇਲ੍ਹ ਦੇ ਅੰਦਰ ਘੁੰਮਦੇ ਨਜ਼ਰ ਆਉਂਦੇ ਹਨ। ਉਹਨਾਂ ਕਿਹਾ ਕਿ ਜੇਲ੍ਹ ਮੈਨੁਅਲ ਦੇ ਮੁਤਾਬਕ ਜੇਲ੍ਹ ਦੇ ਅੰਦਰ ਕੋਈ ਵੀ ਵਿਅਕਤੀ ਹਥਿਆਰ ਲੈ ਕੇ ਨਹੀਂ ਜਾ ਸਕਦਾ ਭਾਵੇਂ ਉਹ ਕਿੰਨਾ ਵੀ ਵੱਡਾ ਅਧਿਕਾਰੀ  ਕਿਉਂ ਨਾ ਹੋਵੇ ਜਾਂ ਸੰਵਿਧਾਨਕ ਅਹੁਦੇ ’ਤੇ ਕਿਉਂ ਨਾ ਬੈਠਾ ਹੋਵੇ।
      ਉਹਨਾਂ ਮੰਗ ਕੀਤੀ ਕਿ  ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੇ ਦੌਰੇ ਵੇਲੇ ਜਦੋਂ ਜੇਲ੍ਹ ਮੈਨੁਅਲ ਦੀ ਉਲੰਘਣਾ ਹੋਈ ਤਾਂ ਉਸ ਵੇਲੇ ਮੌਜੂਦਤ ਅਧਿਕਾਰੀਆਂ ਦੇ ਖਿਲਾਫ ਵੀ ਬਣਦੀ ਕਾਰਵਾਈ ਕੀਤੀ ਜਾਵੇ। ਇਹਨਾਂ ਅਧਿਕਾਰੀਆਂ ਨੁੰ ਨੌਕਰੀ ਤੋਂ ਡਿਸਮਸ ਕੀਤਾ ਜਾਵੇ। ਜਿਹਨਾਂ ਨੇ ਕਾਨੁੰਨਾਂ ਦੇ ਉਲੰਘਣਾ ਕੀਤੀ ਹੈ, ਉਹਨਾਂ ਦੇ ਖਿਲਾਫ ਕੇਸ ਦਰਜ ਕੀਤਾ ਜਾਵੇ ਅਤੇ ਮੰਤਰੀ ਹਰਜੋਤ ਸਿੰਘ ਬੈਂਸ ਦੇ ਖਿਲਾਫ ਵੀ ਕਾਨੁੰਨੀ ਕਾਰਵਾਈ ਕੀਤੀ ਜਾਵੇ।
       ਸਰਦਾਰ ਵਲਟੋਹਾ ਨੇ ਇਹ ਵੀ ਮੰਗ ਕੀਤੀ ਕਿ ਜਿਸ ਦਿਨ ਜੇਲ੍ਹ  ਮੰਤਰੀ ਹਰਜੋਤ ਸਿੰਘ ਬੈਂਸ ਨੇ ਜਿਸ ਦਿਨ ਜੇਲ੍ਹ ਦਾ ਦੌਰਾ ਕੀਤਾ, ਉਸ ਦਿਨ ਦੀ ਜੇਲ੍ਹ ਦੀ ਸਾਰੀ ਸੀ ਸੀ ਟੀ ਵੀ ਫੁਟੇਜ, ਵੀਡੀਓ ਤੇ ਤਸਵੀਰਾਂ ਸੰਭਾਲ ਕੇ ਰੱਖਣ ਦੇ ਹੁਕਮ ਜਾਰੀ ਕੀਤੇ ਜਾਣ ਤਾਂ ਜੋ ਸਬੂਤਾਂ ਨਾਲ ਕਿਸੇ ਤਰੀਕੇ ਦੀ ਵੀ ਛੇੜਛਾੜ ਨਾ ਹੋ ਸਕੇ। 
Advertisement
Advertisement
Advertisement
Advertisement
Advertisement
error: Content is protected !!