DC ਨਈਅਰ ਨੇ ਕੀਤਾ ਅਨਾਜ਼ ਮੰਡੀ ਦਾ ਦੌਰਾ, ਕਣਕ ਦੀ ਖਰੀਦ ਕਰਵਾਈ ਸ਼ੁਰੂ

Advertisement
Spread information

ਕਿਸਾਨਾਂ ਮੰਡੀਆਂ ਵਿੱਚ ਸੁੱਕੀ ਜਿਣਸ ਹੀ ਲਿਆਉਣ – ਡਿਪਟੀ ਕਮਿਸ਼ਨਰ ਨਈਅਰ


ਰਘਵੀਰ ਹੈਪੀ , ਬਰਨਾਲਾ, 7 ਅਪ੍ਰੈਲ 2022 
            ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਈਅਰ ਨੇ ਅੱਜ ਅਨਾਜ ਮੰਡੀ ਬਰਨਾਲਾ ਦਾ ਦੌਰਾ ਕੀਤਾ ਅਤੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨਾਂ ਕਿਸਾਨਾਂ, ਆੜਤੀਆਂ, ਲੇਬਰ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਜਿਣਸ ਦੀ ਵਿਕਰੀ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਣਕ ਦਾ ਇਕ ਇਕ ਦਾਣਾ ਖ਼ਰੀਦਿਆ ਜਾਵੇਗਾ। ਉਨਾਂ ਕਿਸਾਨਾਂ ਨੂੰ ਨਮੀ ਰਹਿਤ ਫਸਲ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਣਕ ਦੀ ਫਸਲ ਸਮੇਂ ਸਿਰ ਖਰੀਦੀ ਜਾਵੇਗੀ ਅਤੇ ਸਮਾਂਬੱਧ ਲਿਫਟਿੰਗ ਯਕੀਨੀ ਬਣਾਈ ਜਾਵੇਗੀ।ਇਸ ਮੌਕੇ ਜ਼ਿਲਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਮਿਨਾਕਸ਼ੀ ਨੇ ਦੱਸਿਆ ਕਿ ਜ਼ਿਲੇ ਵਿਚ 98 ਮੰਡੀਆਂ ਤੋਂ ਇਲਾਵਾ 72 ਸਬ ਯਾਰਡ ਬਣਾਏ ਗਏ ਹਨ। ਉਨਾਂ ਦੱਸਿਆ ਕਿ ਪਿਛਲੇ ਸੀਜ਼ਨ 2021-22 ਦੌਰਾਨ 468539 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਸੀ ਤੇ ਇਸ ਸਾਲ ਵੀ ਇੰਨੀ ਹੀ ਜਿਣਸ ਦੀ ਆਮਦ ਦੀ ਉਮੀਦ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਬੈਂਬੀ, ਐਸਡੀਐਮ ਸ੍ਰੀ ਵਰਜੀਤ ਵਾਲੀਆ, ਜ਼ਿਲਾ ਮੰਡੀ ਅਫਸਰ ਜਸਪਾਲ ਸਿੰਘ, ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ, ਕੌਂਸਲਰ ਰੁਪਿੰਦਰ ਸਿੰਘ ਸੀਤਲ ਅਤੇ ਪਰਮਿੰਦਰ ਸਿੰਘ ਭੰਗੂ ਆਦਿ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!