ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 70742 ਮੀਟ੍ਰਿਕ ਟਨ ਕਣਕ ਦੀ ਆਮਦ 

Advertisement
Spread information

63743 ਮੀਟ੍ਰਿਕ ਟਨ ਕਣਕ ਦੀ ਖ਼ਰੀਦ , ਖਰੀਦੀ ਕਣਕ ਵਿੱਚੋਂ 30155 ਮੀਟ੍ਰਿਕ ਟਨ ਦੀ ਹੋਈ ਲਿਫਟਿੰਗ


ਅਸ਼ੋਕ ਧੀਮਾਨ , ਫ਼ਤਹਿਗੜ੍ਹ ਸਾਹਿਬ, 17 ਅਪਰੈਲ 2022 
        ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 70742 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 63743 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਖ਼ਰੀਦੀ ਕਣਕ ਵਿੱਚੋਂ ਪਨਗ੍ਰੇਨ ਨੇ 18145, ਮਾਰਕਫੈੱਡ ਨੇ 10447, ਪਨਸਪ ਨੇ 9588, ਵੇਅਰ ਹਾਊਸ ਨੇ 11740 ,ਐੱਫ ਸੀ ਆਈ ਨੇ 5023 ਮੀਟ੍ਰਿਕ ਟਨ ਕਣਕ ਅਤੇ ਵਪਾਰੀਆਂ ਨੇ 8800 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।
        ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ 33 ਮੰਡੀਆਂ ਵਿੱਚ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਮੰਡੀਆਂ ਵਿੱਚ ਪਾਣੀ, ਲਾਈਟਾਂ ਸਮੇਤ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਗਏ ਹਨ। 
       ਸ੍ਰੀਮਤੀ ਸ਼ੇਰਗਿੱਲ ਨੇ ਦੱਸਿਆ ਕਿ ਕਣਕ ਦੀ ਖਰੀਦ ਸਬੰਧੀ ਬਾਰਦਾਨੇ ਦੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਵੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕਣਕ ਦੀ ਖਰੀਦ ਨਾਲ ਸਬੰਧਤ ਕਿਸੇ ਵਿਅਕਤੀ ਨੂੰ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਉਹ ਬਿਨਾਂ ਝਿਜਕ ਸਬੰਧਤ ਅਧਿਕਾਰੀਆਂ ਨਾਲ ਗੱਲ ਕਰ ਸਕਦਾ ਹੈ। ਦਰਪੇਸ਼ ਸਮੱਸਿਆ ਨੂੰ ਛੇਤੀ ਤੋਂ ਛੇਤੀ ਦੂਰ ਕੀਤਾ ਜਾਵੇਗਾ।
Advertisement
Advertisement
Advertisement
Advertisement
Advertisement
error: Content is protected !!