ਕੈਬਨਿਟ ਮੰਤਰੀ ਮੀਤ ਹੇਅਰ ਦਾ ਹੁਕਮ-ਖਰੀਦ, ਲਿਫਟਿੰਗ ਤੇ ਅਦਾਇਗੀ ‘ਚ ਦੇਰੀ ਨਾ ਕੀਤੀ ਜਾਵੇ

Advertisement
Spread information

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ ਇੱਕ ਦਾਣਾ ਖ਼ਰੀਦਣ ਲਈ ਵਚਨਬੱਧ: ਮੀਤ ਹੇਅਰ

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅਨਾਜ ਮੰਡੀ ਬਰਨਾਲਾ ਦਾ ਦੌਰਾ

ਕਿਸਾਨਾਂ ਅਤੇ ਮਜ਼ਦੂਰਾਂ ਨਾਲ ਕੀਤੀ ਗੱਲਬਾਤ, ਜਿਣਸ ਦੀ ਖਰੀਦ ਦਾ ਲਿਆ ਜਾਇਜ਼ਾ

ਕਿਹਾ, ਕਿਸਾਨਾਂ ਨੂੰ 16 ਅਪ੍ਰੈਲ ਤੱਕ 3109.61 ਕਰੋੜ ਦੀ ਅਦਾਇਗੀ


ਹਰਿੰਦਰ ਨਿੱਕਾ , ਬਰਨਾਲਾ, 17 ਅਪ੍ਰੈਲ 2022

        ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਅਨਾਜ ਮੰਡੀ ਬਰਨਾਲਾ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਲਿਫਟਿੰਗ ਤੇ ਅਦਾਇਗੀ ਪੱਖੋਂ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ ਤੇ ਖ਼ਰੀਦ ਪ੍ਰਬੰਧਾਂ ‘ਤੇ ਤਸੱਲੀ ਜਤਾਈ । ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਪੰਜਾਬ ਭਰ ‘ਚ 16 ਅਪ੍ਰੈਲ ਤੱਕ 3109.61 ਕਰੋੜ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ।

Advertisement

        ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗੀ ਪੱਧਰ ‘ਤੇ ਖਰੀਦ, ਲਿਫਟਿੰਗ ਤੇ ਅਦਾਇਗੀ ਵਿਚ ਕੋਈ ਦੇਰੀ ਨਾ ਕੀਤੀ ਜਾਵੇ। ਇਸ ਮੌਕੇ ਕੈਬਨਿਟ ਮੰਤਰੀ ਨੇ ਆਖਿਆ ਕਿ ਇਸ ਵੇਲੇ ਕਿਸਾਨਾਂ ਦੀ ਜਿਣਸ ਦੀ ਸੁਚਾਰੂ ਖਰੀਦ ਪੰਜਾਬ ਸਰਕਾਰ ਦੀ ਤਰਜੀਹ ਹੈ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਖ਼ਰੀਦ ਪ੍ਰਬੰਧਾਂ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਕਿਸਾਨਾਂ ਨੂੰ ਅਦਾਇਗੀ ਦੀ ਵੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੰਡੀਆਂ ਵਿੱਚ ਸੁੰਗੜੇ ਹੋਏ ਅਨਾਜ ਦੇ ਦਾਣਿਆਂ ਦਾ ਜਾਇਜ਼ਾ ਲੈਣ ਲਈ ਸਰਵੇਖਣ ਟੀਮਾਂ ਵੱਲੋਂ ਸਰਵੇਖਣ ਲਗਪਗ ਮੁਕੰਮਲ ਕੀਤਾ ਜਾ ਚੁੱਕਾ ਹੈ ਅਤੇ ਕਿਸਾਨਾਂ ਨੂੰ ਅਦਾਇਗੀ ਸਿੱਧੀ ਬੈਂਕ ਖਾਤਿਆਂ ਵਿਚ ਨਾਲੋ-ਨਾਲ ਕੀਤੀ ਜਾ ਰਹੀ ਹੈ।

        ਇਸ ਮੌਕੇ ਜ਼ਿਲ੍ਹਾ ਮੰਡੀ ਅਫਸਰ ਜਸਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 98 ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਸੁਚਾਰੂ ਤਰੀਕੇ ਨਾਲ ਚੱਲ ਰਹੀ ਹੈ। ਜ਼ਿਲ੍ਹੇ ਦੀਆਂ ਮੰਡੀਆਂ ਵਿਚ 16 ਅਪ੍ਰੈਲ ਤੱਕ 211200 ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਤੇ 174522 ਮੀਟਰਿਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ। ਇਸ ਤੋਂ ਇਲਾਵਾ 205.87 ਕਰੋੜ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਪ ਦੇ ਜਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ, ਹਰਦੀਪ ਸਿੰਘ ਸਿੱਧੂ, ਨਿਰਮਲ ਸਿੰਘ ਜਾਗਲ , ਰਾਮ ਤੀਰਥ ਮੰਨਾ, ਕੌਂਸਲਰ ਰੁਪਿੰਦਰ ਸਿੰਘ ਸੀਤਲ, ਇਸ਼ਵਿੰਦਰ ਸਿੰਘ ਜੰਡੂ, ਪਰਮਿੰਦਰ ਸਿੰਘ ਭੰਗੂ ਤੇ ਕਿਸਾਨ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!