ਰਘਵੀਰ ਹੈਪੀ , ਬਰਨਾਲਾ, 19 ਅਪ੍ਰੈਲ 2022
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਾਇਰ ਦੀ ਅਗਵਾਈ ਹੇਠ ਸਿਹਤ ਵਿਭਾਗ ਬਰਨਾਲਾ ਵੱਲੋਂ ਮਲੇਰੀਆ ਸਬੰਧੀ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਰਜਕਾਰੀ ਸਿਵਲ ਸਰਜਨ ਡਾ. ਪ੍ਰਵੇਸ਼ ਕੁਮਾਰ ਨੇ ਦੱਸਿਆ ਕਿ ਅੱਜ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਜ਼ਿਲੇ ਦੇ ਸਕੂਲਾਂ ਵਿੱਚ ਮਲੇਰੀਆ ਵਿਰੁੱਧ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਅਤੇ ਸਿਹਤ ਕਰਮਚਾਰੀਆਂ ਵੱਲੋਂ ਮਲੇਰੀਏ ਦੇ ਲੱਛਣ ਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਸਬੰਧੀ ਸਿਹਤ ਵਿਭਾਗ ਦੀ ਟੀਮ ’ਚ ਸ਼ਾਮਲ ਮਦਨ ਲਾਲ ਐਸਆਈ, ਸੁਰਿੰਦਰ ਵਿਰਕ ਤੇ ਜਗਜੀਤ ਸਿੰਘ ਸਿਹਤ ਕਰਮਚਾਰੀਆਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ ਦੇ ਪਿ੍ਰੰਸੀਪਲ ਡਾ. ਰਵਿੰਦਰਪਾਲ ਅਤੇ ਐਸ ਐਸ ਟੀਚਰ ਹਰਜੀਤ ਸਿੰਘ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਇਨਾਂ ਮੁਕਾਬਲਿਆਂ ਰਾਹੀਂ ਮਲੇਰੀਏ ਦੇ ਕਾਰਣਾਂ, ਲੱਛਣਾਂ ਤੇ ਇਲਾਜ ਆਦਿ ਸਬੰਧੀ ਚਾਨਣਾ ਪਾਇਆ।