ਸੇਫ ਸਕੂਲ ਵਾਹਨ ਪਾਲਿਸੀ-ਸਖਤ ਹੋਇਆ ਪ੍ਰਸ਼ਾਸ਼ਨ, 56 ਸਕੂਲ ਵੈਨਾਂ ਦੀ ਚੈਕਿੰਗ

Advertisement
Spread information

ਐਸਡੀਐਮ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਕਈ ਵਾਹਨਾਂ ਦੇ ਕੀਤੇ ਚਲਾਨ ਅਤੇ ਕਈ ਨੂੰ ਜ਼ਬਤ ਵੀ ਕੀਤਾ

ਸਕੂਲ ਵਾਹਨ ਮਾਲਿਕਾਂ ਨੂੰ ਚਿਤਾਵਨੀ, ਨਿਯਮਾਂ ਦੀ ਅਣਦੇਖੀ ਬਰਦਾਸ਼ਤ ਨਹੀਂ ਹੋਵੇਗੀ:-ਐਸ.ਡੀ.ਐਮ. ਸਿਮਰਪ੍ਰੀਤ ਕੌਰ


ਹਰਿੰਦਰ ਨਿੱਕਾ, ਬਰਨਾਲਾ , 22 ਅਪ੍ਰੈਲ 2022
       ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਦੀਆਂ ਹਦਾਇਤਾਂ ਤਹਿਤ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਉਪ ਮੰਡਲ ਮੈਜਿਸਟਰੇਟ, ਤਪਾ ਸਿਮਰਪ੍ਰੀਤ ਕੌਰ ਵੱਲੋਂ ਸਬ ਡਿਵੀਜ਼ਨ ਤਪਾ ਅਧੀਨ ਪੈਂਦੇ ਸਕੂਲਾਂ ਦੀਆਂ ਵੈਨਾਂ/ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਮੁਹਿੰਮ ਦੌਰਾਨ ਲਗਭਗ 56 ਸਕੂਲਾਂ ਦੀਆਂ ਵੈਨਾਂ ਦੀ ਚੈਕਿੰਗ ਕੀਤੀ ਗਈ।
   ਚੈਕਿੰਗ ਦੌਰਾਨ ਪਾਇਆ ਗਿਆ ਕਿ ਕਈ ਸਕੂਲ ਵਾਹਨਾਂ ਦੇ ਦਸਤਾਵੇਜ਼ ਪੂਰੇ ਨਹੀਂ ਸਨ, ਜਿਨਾਂ ਵਿਚ ਆਰ.ਸੀ., ਪ੍ਰਦੂਸ਼ਣ ਸਰਟੀਫਿਕੇਟ, ਡਰਾਈਵਰ ਦੀ ਵਰਦੀ, ਬੀਮਾ, ਵਹੀਕਲ ਪਰਮਿਟ ਆਦਿ ਵਰਗੀਆਂ ਤਰੁਟੀਆਂ ਪਾਈਆਂ ਗਈਆਂ। ਚੈਕਿੰਗ ਦੌਰਾਨ ਦਸਤਾਵੇਜ਼ ਪੂਰੇ ਨਾ ਕਰਨ ਵਾਲੇ ਸਕੂਲ ਵਾਹਨਾਂ ਦੇ ਚਲਾਨ ਕੱਟੇ ਗਏ ਅਤੇ ਕੁਝ ਵਾਹਨ ਬਿਨਾਂ ਦਸਤਾਵੇਜ਼ਾਂ ਤੋਂ ਹੋਣ ਕਰਕੇ ਸਕੂਲੀ ਬੱਚਿਆਂ ਨੂੰ ਘਰ ਪਹੁੰਚਾਉਣ ਤੋਂ ਬਾਅਦ ਇੰਪਾਊਂਡ ਕੀਤੇ ਗਏ। ਇਸ ਤੋਂ ਇਲਾਵਾ ਮੌਕੇ ’ਤੇ ਸੇਫ ਸਕੂਲ ਵਾਹਨ ਸਕੀਮ ਦੀਆਂ ਹਦਾਇਤਾਂ ਸਬੰਧੀ ਡਰਾਈਵਰਾਂ/ਵਾਹਨ ਮਾਲਕਾਂ ਨੂੰ ਜਾਣੂ ਕਰਵਾਇਆ ਗਿਆ।

     ਚੈਕਿੰਗ ਦੌਰਾਨ ਇਹ ਵੀ ਪਾਇਆ ਗਿਆ ਕਿ ਤਿੰਨ ਸਕੂਲੀ ਬੱਚੇ ਇੱਕ ਐਕਟਿਵਾ ’ਤੇ ਸਵਾਰ ਹੋਕੇ ਜਾ ਰਹੇ ਸਨ, ਜਿਨਾਂ ਕੋਲ ਲਾਇਸੈਂਸ ਅਤੇ ਵਾਹਨ ਦੇ ਦਸਤਾਵੇਜ਼ ਮੌਜੂਦ ਨਹੀਂ ਸਨ। ਇਸ ਵਾਹਨ ਨੂੰ ਵੀ ਇੰਪਾਊਂਡ ਕੀਤਾ ਗਿਆ ਤੇ ਬੱਚਿਆ ਦੇ ਮਾਪਿਆਂ ਨੂੰ ਸੂਚਿਤ ਕੀਤਾ ਗਿਆ। ਐਸਡੀਐਮ ਵੱਲੋਂ ਸਕੂਲ ਮੁਖੀ ਨੂੰ ਵੀ ਹਦਾਇਤ ਕੀਤੀ ਗਈ ਕਿ ਨਾਬਾਲਗ ਸਕੂਲੀ ਬੱਚਿਆਂ ਨੂੰ ਦੋਪਹੀਆ ਵਾਹਨ ’ਤੇ ਸਕੂਲ ਆਉਣ ਤੋਂ ਰੋਕਿਆ ਜਾਵੇ। ਉਪ ਮੰਡਲ ਮੈਜਿਸਟਰੇਟ, ਤਪਾ ਸਿਮਰਪ੍ਰੀਤ ਕੌਰ ਨੇ ਸਕੂਲ ਵਾਹਨ ਮਾਲਿਕਾਂ ਅਤੇ ਚਾਲਕਾਂ ਨੂੰ ਚਿਤਾਵਨੀ ਦਿੱਤੀ ਕਿ ਸੇਫ ਸਕੂਲ ਵਾਹਨ ਪਾਲਿਸੀ ਨੂੰ ਪੂਰੀ ਤਰਾਂ ਲਾਗੂ ਕੀਤਾ ਜਾਵੇਗਾ, ਨਿਯਮਾਂ ਦੀ ਅਣਦੇਖੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

Advertisement
Advertisement
Advertisement
Advertisement
Advertisement
Advertisement
error: Content is protected !!