ਰਘਵੀਰ ਹੈਪੀ , ਬਰਨਾਲਾ 4 ਮਈ 2022
ਟ੍ਰੈਫਿਕ ਪੁਲੀਸ ਬਰਨਾਲਾ ਵੱਲੋਂ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿੱਚ ਟ੍ਰੈਫਿਕ ਸਮੱਸਿਆ ਦੇ ਸੁਧਾਰ ਕਰਨ ਵਾਸਤੇ ਅੱਜ ਅੱਗਰਵਾਲ ਧਰਮਸ਼ਾਲਾ ਬਰਨਾਲਾ ਵਿਖੇ ਸ਼ਹਿਰ ਦੇ ਦੁਕਾਨਦਾਰਾਂ ਤੇ ਵਪਾਰੀਆਂ ਨਾਲ ਇਕ ਅਹਿਮ ਮੀਟਿੰਗ ਰੱਖੀ ਗਈ। ਮੀਟਿੰਗ ਵਿਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ, ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ OSD ਹਸਨਪ੍ਰੀਤ ਭਾਰਦਵਾਜ, ਆਪ ਦੇ ਸੀਨੀਅਰ ਯੂਥ ਆਗੂ ਇਸ਼ਵਿੰਦਰ ਸਿੰਘ ਜੰਡੂ, ਆਪ ਦੇ ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਅੰਕੁਰ ਗੋਇਲ , ਨਗਰ ਕੌ੍ਸਲ ਦੇ ਸਾਬਕਾ ਮੀਤ ਪ੍ਰਧਾਨ ਨਰਿੰਦਰ ਗਰਗ ਨੀਟਾ , ਜੋਗਿੰਦਰਪਾਲ ਟਿੱਕੂ ਸ਼ਹਿਰੀ ਪ੍ਰਧਾਨ ਆਪ , ਸਾਗਰ ਮਿੱਤਲ ਅਤੇ DSP ਰਾਮ ਜੀ, ਟ੍ਰੈਫਿਕ ਇੰਚਾਰਜ ਮੁਨੀਸ਼ ਕੁਮਾਰ, P C R ਇੰਚਾਰਜ ਚਰਨਜੀਤ ਸਿੰਘ ਅਤੇ ਮਿਊਂਸਪਲ ਕਮੇਟੀ ਦੇ ਸੁਪਰੀਡੈਂਟ ਹਰਪ੍ਰੀਤ ਸਿੰਘ ਆਦਿ ਸ਼ਾਮਿਲ ਹੋਏ ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸਾਰੇ ਆਗੂਆਂ ਨੇ ਦੁਕਾਨਦਾਰਾਂ ਨੂੰ ਸੰਬੋਧਨ ਕਰਦਿਆਂ ਅਪੀਲ ਕੀਤੀ ਕਿ ਦਿਨੋ-ਦਿਨ ਟ੍ਰੈਫਿਕ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ। ਜਿਸ ਨਾਲ ਸ਼ਹਿਰ ਦੇ ਲੋਕਾਂ ਨੂੰ ਅਤੇ ਦੁਕਾਨਦਾਰਾਂ ਨੂੰ ਵੀ ਸਮੱਸਿਆ ਪੇਸ਼ ਆਉਂਦੀ ਹੈ । ਜਿਸ ਨਾਲ ਬਹੁਤ ਸਾਰੀਆਂ ਦੁਰਘਟਨਾਵਾਂ ਵੀ ਹੋ ਜਾਂਦੀਆਂ ਹਨ। ਉਨ੍ਹਾਂ ਦੁਕਾਨਾਂ ਦੇ ਬਾਹਰ ਸੜਕ ਤੇ ਸਮਾਨ ਰੱਖਣ ਨਾਲ ਸਮੱਸਿਆ ਹੋਰ ਗੰਭੀਰ ਰੂਪ ਧਾਰਨ ਕਰ ਲੈਂਦੀ ਹੈ ਅਤੇ ਪੁਲਿਸ ਪ੍ਰਸ਼ਾਸਨ ਨੂੰ ਵੀ ਟ੍ਰੈਫਿਕ ਸਮੱਸਿਆ ਨੂੰ ਕੰਟਰੋਲ ਕਰਨ ਵਿੱਚ ਕਾਫੀ ਦਿੱਕਤਾਂ ਪੇਸ਼ ਆਉਂਦੀਆਂ ਹਨ। ਇਸ ਮੌਕੇ ਵਪਾਰੀਆਂ ਵੱਲੋਂ ਵੀ ਸ਼ਹਿਰ ਅੰਦਰ ਟ੍ਰੈਫਿਕ ਨੂੰ ਕੰਟਰੋਲ ਕਰਨ ਵਾਸਤੇ ਸੁਝਾਅ ਦਿੱਤੇ ਗਏ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਵੀ ਸ਼ਹਿਰ ਵਾਸੀਆਂ ਤੋਂ ਅਤੇ ਦੁਕਾਨਦਾਰਾਂ ਤੋਂ ਸਹਿਯੋਗ ਮੰਗਿਆ ਗਿਆ ।
ਟ੍ਰੈਫਿਕ ਦੀ ਗੰਭੀਰ ਸਮੱਸਿਆ ਨੂੰ ਹੱਲ ਕਰਨ ਵਾਸਤੇ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਵੀ ਵਪਾਰੀਆਂ ਨੂੰ ਵਿਸ਼ਵਾਸ਼ ਦਿਵਾਇਆ ਗਿਆ ਕਿ ਆਮ ਆਦਮੀ ਪਾਰਟੀ ਵਪਾਰੀਆਂ ਦੀ ਬਿਹਤਰੀ ਵਾਸਤੇ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ । ਉਨਾਂ ਕਿਹਾ ਕਿ ਆਮ ਆਦਮੀ ਪਾਰਟੀ, ਵਪਾਰੀ ਤੇ ਛੋਟੇ ਦੁਕਾਨਦਾਰਾਂ ਦੇ ਨਾਲ ਹਮੇਸ਼ਾ ਡਟ ਕੇ ਖੜ੍ਹੀ ਹੈ । ਉਨਾਂ ਵਪਾਰੀ ਆਗੂਆਂ ਅਤੇ ਵਪਾਰੀਆਂ ਨੂੰ ਟ੍ਰੈਫਿਕ ਸਮੱਸਿਆ ਦੇ ਹੱਲ ਲਈ, ਸਹਿਯੋਗ ਦੇਣ ਦੀ ਮੰਗ ਕੀਤੀ। ਜਿਸ ਨਾਲ ਸ਼ਹਿਰੀਆਂ ਅਤੇ ਦੁਕਾਨਦਾਰਾਂ ਨੂੰ ਟ੍ਰੈਫਿਕ ਸਬੰਧੀ ਕੋਈ ਸਮੱਸਿਆ ਨਾ ਆਵੇ । ਮੌਕੇ ਤੇ ਮੌਜੂਦ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਪ੍ਰਸ਼ਾਸ਼ਨ ਵੱਲੋਂ ਵੀ ਸ਼ਹਿਰੀਆਂ ਅਤੇ ਦੁਕਾਨਦਾਰਾਂ ਨੂੰ ਟ੍ਰੈਫਿਕ ਦੀ ਗੰਭੀਰ ਸਮੱਸਿਆ ਨੂੰ ਸੁਲਝਾਉਣ ਵਾਸਤੇ ਪੂਰਨ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਅਨਿਲ ਨਾਣਾ,
One thought on “ਟ੍ਰੈਫਿਕ ਸਮੱਸਿਆ ਦੇ ਹੱਲ ਲਈ, ਆਪ ਤੇ ਪੁਲਿਸ ਨੇ ਮੰਗਿਆ ਦੁਕਾਨਦਾਰਾਂ ਦਾ ਸਾਥ”
Comments are closed.