ਸੇਫ ਸਕੂਲ ਵਾਹਨ ਪਾਲਿਸੀ ,ਸਕੱਤਰ R T A ਨੇ ਕੀਤੀ ਚੈਕਿੰਗ

Advertisement
Spread information

ਵਾਹਨ ਚਾਲਕਾਂ ਨੂੰ ਨਿਯਮਾਂ ਪ੍ਰਤੀ ਕੀਤਾ ਜਾਗਰੂਕ


ਸੋਨੀ ਪਨੇਸਰ , ਬਰਨਾਲਾ, 5 ਮਈ 2022 
   ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਈਅਰ ਦੀਆਂ ਹਦਾਇਤਾਂ ਤਹਿਤ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਅੱਜ ਧਨੌਲਾ ਰੋਡ, ਬਰਨਾਲਾ ਵਿਖੇ ਵੱਡੀ ਗਿਣਤੀ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ।ਸਕੱਤਰ ਆਰ.ਟੀ.ਏ. ਕਰਨਬੀਰ ਸਿੰਘ ਛੀਨਾ ਨੇ ਦੱਸਿਆ ਕਿ ਸਕੂਲ ਵਾਹਨ ਚਾਲਕਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਜਾਗਰੂਕ ਕਰਨ ਲਈ ਅੱਜ ਧਨੌਲਾ ਰੋਡ ’ਤੇ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੌਕੇ 20 ਦੇ ਕਰੀਬ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ। ਉਨਾਂ ਦੱਸਿਆ ਕਿ ਇਸ ਮੌਕੇ ਵਾਹਨ ਚਾਲਕਾਂ ਤੇ ਮਾਲਕਾਂ ਨੂੰ ਸਕੂਲ ਵਾਹਨਾਂ ਦੇ ਦਸਤਾਵੇਜ਼ਾਂ ਜਿਵੇਂ ਆਰ.ਸੀ., ਪ੍ਰਦੂਸ਼ਣ ਸਰਟੀਫਿਕੇਟ, ਡਰਾਈਵਰ ਦੀ ਵਰਦੀ, ਬੀਮਾ, ਵਹੀਕਲ ਪਰਮਿਟ ਆਦਿ ਬਾਰੇ ਪੂਰੀ ਤਰਾਂ ਜਾਗਰੂਕ ਕੀਤਾ ਗਿਆ। ਉਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਆਉਦੇ ਦਿਨੀਂ ਵੀ ਚੈਕਿੰਗ ਮੁਹਿੰਮ ਜਾਰੀ ਰਹੇਗੀ।
   

Advertisement
Advertisement
Advertisement
Advertisement
Advertisement
error: Content is protected !!