ਕੈਪਟਨ ਦੇ ਆਪਣੇ ਜਿਲ੍ਹੇ ਅੰਦਰ, ਹਾਲੇ ਲਾਗੂ ਨਹੀਂ ਹੋਣਗੀਆਂ ਕਰਫਿਊ ਚ, ਛੋਟਾਂ 

Advertisement
Spread information

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ, 30 ਅਪ੍ਰੈਲ ਨੂੰ ਲਿਆ ਜਾਵੇਗਾ ਛੋਟਾਂ ਦਾ ਫੈਸਲਾ

ਲੋਕੇਸ਼ ਕੌਸ਼ਲ  ਪਟਿਆਲਾ 29 ਅਪ੍ਰੈਲ 2020
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਸਪੱਸ਼ਟ ਕੀਤਾ ਹੈ ਕਿ ਪਟਿਆਲਾ ਜ਼ਿਲ੍ਹੇ ਅੰਦਰ ਕਰਫਿਊ ਵਿੱਚ ਕੋਈ ਢਿੱਲ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਅੱਜ ਸ਼ਾਮ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਕਰਫਿਊ ਦੌਰਾਨ ਦਿੱਤੀਆਂ ਕੁਝ ਛੋਟਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿੱਚ ਫ਼ਿਲਹਾਲ ਕੋਈ ਛੋਟ ਨਹੀਂ ਦਿੱਤੀ ਗਈ ਅਤੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਇਹਤਿਆਤ ਵਜੋਂ ਪਾਬੰਦੀਆਂ ਪਹਿਲਾਂ ਦੀ ਤਰਾਂ ਹੀ ਜਾਰੀ ਰਹਿਣਗੀਆਂ।
                ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕੋਰੋਨਾਵਾਇਰਸ ਦੇ ਨਵੇਂ ਆ ਰਹੇ ਮਾਮਲਿਆਂ ਨੂੰ ਦੇਖਦਿਆਂ ਪਟਿਆਲਾ ਜ਼ਿਲ੍ਹੇ ਨੂੰ ਅਜੇ ਰੈਡ ਜ਼ੋਨ ਵਿੱਚ ਹੀ ਰੱਖਿਆ ਹੋਇਆ ਹੈ ਅਤੇ ਕਰਫਿਊ ਵਿਚ ਕਿਸੇ ਪ੍ਰਕਾਰ ਦੀ ਢਿੱਲ ਦੇਣ ਸਬੰਧੀਂ 30 ਅਪ੍ਰੈਲ ਨੂੰ ਸਬੰਧਤਾਂ ਨਾਲ ਮੀਟਿੰਗ ਕਰਕੇ ਹੀ ਸ਼ਾਮ ਨੂੰ ਕੋਈ ਫੈਸਲਾ ਲਿਆ ਜਾਵੇਗਾ।
                      ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ਨਾ ਫੈਲਾਉਣ ਅਤੇ ਨਾਂ ਹੀ ਅਫ਼ਵਾਹਾਂ ‘ਤੇ ਵਿਸ਼ਵਾਸ਼ ਕਰਨ ਅਤੇ ਕਰਫਿਊ ਦੌਰਾਨ ਲਗਾਈਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਦਾ ਆਪਣੇ ਘਰਾਂ ਵਿੱਚ ਹੀ ਰਹਿਣਾਂ ਲਾਜਮੀ ਹੈ, ਜਿਸ ਲਈ ਜ਼ਿਲ੍ਹੇ ਦੇ ਨਿਵਾਸੀ ਆਪਣੇ ਘਰਾਂ ਵਿੱਚੋਂ ਬਾਹਰ ਨਾ ਨਿਕਲਣ ਤਾਂ ਕਿ ਕੋਰੋਨਾ ਵਿਰੁੱਧ ਲੜੀ ਜਾ ਰਹੀ ਜੰਗ ‘ਮਿਸ਼ਨ ਫ਼ਤਹਿ’ ਨੂੰ ਕਾਮਯਾਬ ਬਣਾਇਆ ਜਾ ਸਕੇ।

Advertisement
Advertisement
Advertisement
Advertisement
Advertisement
error: Content is protected !!