Skip to content
- Home
- ਕੈਬਨਿਟ ਮੰਤਰੀ ਮੀਤ ਨੇ ਪੁਲਿਸ ਨੂੰ ਕਿਹਾ, ਨਸ਼ਿਆਂ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕਰੋ
Advertisement

ਮੀਤ ਹੇਅਰ ਵੱਲੋਂ ਡੀ.ਸੀ ਤੇ ਐਸ.ਐਸ.ਪੀ. ਨਾਲ ਮੀਟਿੰਗ
ਮੰਤਰੀ ਨੇ ਸਰਕਾਰੀ ਦਫਤਰਾਂ ’ਚ ਰੇਟ ਸੂਚੀਆਂ ਲਾਉਣ ਦੀ ਕੀਤੀ ਹਿਦਾਇਤ
ਹਰਿੰਦਰ ਨਿੱਕਾ , ਬਰਨਾਲਾ, 10 ਮਈ 2022
ਸਕੂਲ ਸਿੱਖਿਆ, ਉੇਚੇਰੀ ਸਿੱਖਿਆ ਤੇ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ, ਜ਼ਿਲਾ ਪੁਲੀਸ ਮੁਖੀ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ ਅਤੇ ਜ਼ਿਲੇ ਦੀਆਂ ਪ੍ਰਸ਼ਾਸਨਿਕ ਅਤੇ ਪੁਲੀਸ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਮੀਤ ਹੇਅਰ ਨੇ ਐਸਐਸਪੀ ਸ੍ਰੀ ਸੰਦੀਪ ਕੁਮਾਰ ਮਲਿਕ ਤੋਂ ਨਸ਼ਿਆਂ ਖਿਲਾਫ ਮੁਹਿੰਮ, ਅਮਨ-ਕਾਨੂੰਨ ਵਿਵਸਥਾ ਤੇ ਟ੍ਰੈਫਿਕ ਵਿਵਸਥਾ ਦਾ ਜਾਇਜ਼ਾ ਲਿਆ। ਉਨਾਂ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿੱਚ ਨਸ਼ਿਆਂ ਖਿਲਾਫ਼ ਪ੍ਰਭਾਵਸ਼ਾਲੀ ਮੁਹਿੰਮ ਵਿੱਢੀ ਜਾਵੇ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ’ਚੋਂ ਕੱਢ ਕੇ ਸਿਹਤਯਾਬ ਜੀਵਨਸ਼ੈਲੀ ਨਾਲ ਜੋੜਿਆ ਜਾ ਸਕੇ। ਇਸ ਮੌਕੇ ਉਨਾਂ ਬਰਨਾਲਾ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦਾ ਵੀ ਜਾਇਜ਼ਾ ਲਿਆ ਅਤੇ ਇਸ ਨੂੰ ਸੁਚਾਰੂ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨਾਂ ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਈਅਰ ਤੋਂ ਜ਼ਿਲੇ ਦੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਅਤੇ ਸਾਰੇ ਪ੍ਰਾਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜਨ ਦੇ ਨਿਰਦੇਸ਼ ਦਿੱਤੇ। ਉਨਾਂ ਵੱਖ ਵੱਖ ਵਿਭਾਗਾਂ ਨੂੰ ਸਰਕਾਰੀ ਫੀਸਾਂ ਸਬੰਧੀ ਰੇਟ ਸੂਚੀ ਦਫਤਰਾਂ ’ਚ ਲਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਆਮ ਲੋਕ ਆਪਣੇ ਕੰਮ ਕਰਾਉਣ ਲਈ ਸਰਕਾਰੀ ਫੀਸਾਂ ਬਾਰੇ ਜਾਗਰੂਕ ਹੋਣ।
ਉਨਾਂ ਜ਼ਿਲੇ ਦੇ ਪਿੰਡਾਂ ਵਿਚ ਲਾਏ ਜਾਂਦੇ ਜਨ ਸੁਵਿਧਾ ਕੈਂਪਾਂ ਦਾ ਜਾਇਜ਼ਾ ਲਿਆ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਏ ਇਨਾਂ ਕੈਂਪਾਂ ਦਾ ਮਕਸਦ ਲੋਕਾਂ ਨੂੰ ਘਰਾਂ ਦੇ ਨੇੜੇ ਪ੍ਰਸ਼ਾਸਨ ਮੁਹੱਈਆ ਕਰਾਉਣਾ ਹੈ, ਇਸ ਲਈ ਇਨਾਂ ਕੈਂਪਾਂ ਵਿੱਚ ਸਾਰੇ ਵਿਭਾਗਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਜ਼ਿਲਾ ਬਰਨਾਲਾ ਨੂੰ ਵਿਕਾਸ ਪੱਖੋਂ ਪੰਜਾਬ ਦੇ ਮੋਹਰੀ ਜ਼ਿਲਿਆਂ ’ਚ ਲਿਆਉਣ ਪੱਖੋਂ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਬੈਂਬੀ, ਐਸਪੀ ਕੁਲਦੀਪ ਸਿੰਘ ਸੋਹੀ, ਐਸਡੀਐਮ ਸਿਮਰਪ੍ਰੀਤ ਕੌਰ ਵੀ ਹਾਜ਼ਰ ਸਨ।
Advertisement

Advertisement

Advertisement

Advertisement

error: Content is protected !!