ਰਜਿਸਟਰੀ ਕਲਰਕ ਗੁਰਦੀਪ ਸਿੰਘ ਨੂੰ ਸਦਮਾ, ਪਿਤਾ ਦਾ ਦਿਹਾਂਤ

Advertisement
Spread information

ਜੇ.ਐਸ. ਚਹਿਲ  ,ਬਰਨਾਲਾ 16 ਮਈ 2022

    ਸਬ-ਤਹਿਸੀਲ ਧਨੌਲਾ ਦੇ ਰਜਿਸਟਰੀ ਕਲਰਕ ਗੁਰਦੀਪ ਸਿੰਘ ਗੋਗੀ ਦੇ ਸਤਿਕਾਰ ਯੋਗ ਪਿਤਾ ਸ੍ਰ ਦੇਵ ਸਿੰਘ ਜੀ (76) (ਰਿਟਾਰਿਡ ਲਾਇਨਮੈਨ)ਬਿਜਲੀ ਬੋਰਡ ਪਿਛਲੇ ਦਿਨੀਂ ਗੁਰੂ ਚਰਨਾ ਵਿੱਚ ਜਾ ਬਿਰਾਜੇ ਹਨ। ਇਸ ਦੁੱਖ ਦੀ ਘੜੀ ਵਿੱਚ ਸ਼ਰੀਕ ਹੁੰਦਿਆਂ ਨਾਇਬ ਤਹਿਸੀਲਦਾਰ ਧਨੌਲਾ ਸ੍ਰੀ ਆਸ਼ੂ ਜੋਸ਼ੀ, ਸ੍ਰੋਮਣੀ ਅਕਾਲੀ ਦਲ ਦੇ ਜਿਲਾ ਪ੍ਰਧਾਨ ਬਾਬਾ ਟੇਕ ਸਿੰਘ ਧਨੌਲਾ, ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ,ਮੱਖਣ ਸ਼ਰਮਾ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਰਨਾਲਾ,ਨਗਰ ਕੌਂਸਲ ਬਰਨਾਲਾ ਦੇ ਗੁਰਜੀਤ ਸਿੰਘ ਰਾਮਣਵਾਸੀਆ,ਨਗਰ ਕੌਂਸਲ ਬਰਨਾਲਾ ਦੇ ਸਾਬਕਾ ਮੀਤ ਪ੍ਰਧਾਨ ਮਹੇਸ਼ ਕੁਮਾਰ ਲੋਟਾ, ਨਗਰ ਕੌਂਸਲ ਧਨੌਲਾ ਦੇ ਪ੍ਰਧਾਨ ਸ੍ਰੀਮਤੀ ਰਣਜੀਤ ਕੌਰ ਸੋਢੀ, ਮਾਰਕੀਟ ਕਮੇਟੀ ਧਨੌਲਾ ਦੇ ਚੇਅਰਮੈਨ ਜੀਵਨ ਕੁਮਾਰ ਬਾਂਸਲ,ਨਗਰ ਕੌਂਸਲ ਦੇ ਮੀਤ ਪ੍ਰਧਾਨ ਰਜਨੀਸ਼ ਬਾਂਸਲ ਆਲੂ, ਗੁਰਪ੍ਰੀਤ ਸਿੰਘ ਗੋਪੀ ਢਿੱਲੋਂ, ਦਰਸ਼ਨ ਸਿੰਘ ਢਿੱਲੋਂ ਪ੍ਰਧਾਨ ਜ਼ਿਲਾ ਟਰਾਂਸਪੋਰਟ ਵਿੰਗ ਸ਼੍ਰੋਮਣੀ ਅਕਾਲੀ ਦਲ, ਗੁਰਪ੍ਰੀਤ ਸਿੰਘ ਜਟਾਣਾ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਧਨੌਲਾ,ਦਰਸਨ ਸਿੰਘ ਲਾਲੀ ਢਿੱਲੋਂ ਸਾਬਕਾ ਸਰਪੰਚ ਕੋਠੇ ਅਕਾਲਗੜ੍ਹ, ਮੁਨੀਸ਼ ਕੁਮਾਰ ਬਾਂਸਲ ਸਾਬਕਾ ਕੌਂਸਲਰ ਆਦਿ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਕੱਲ ਮਿਤੀ 17-5-2022 ਨੂੰ ਪਾਏ ਜਾਣਗੇ ਅਤੇ ਅੰਤਿਮ ਅਰਦਾਸ ਗੁਰਦੁਆਰਾ ਰਾਮਸਰ ਸਾਹਿਬ ਮੇਨ ਬਜ਼ਾਰ ਧਨੌਲਾ ਵਿਖੇ 12 ਵਜੇ ਤੋਂ 1 ਵਜੇ ਤੱਕ ਹੋਵੇਗੀ । ਇਸ ਦੁੱਖ ਦੀ ਘੜੀ ਵਿੱਚ ਸ਼ਰੀਕ ਹੁੰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਭੋਗ ਦੇ ਸਮੇਂ ਦਰਸ਼ਨ ਦੇਣ ਦੀ ਕਿਰਪਾਲਤਾ ਕਰਨੀ ਜੀ।

Advertisement
Advertisement
Advertisement
Advertisement
error: Content is protected !!