ਭਾਜਪਾ ਆਗੂ ਹਰਦੇਵ ਸਿੰਘ ਉੱਭਾ ਵੱਲੋਂ ਕੇਂਦਰੀ ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ ਜੀ ਨਾਲ ਮੁਲਾਕਾਤ ਕੀਤੀ
ਪਰਦੀਪ ਕਸਬਾ’ ਸੰਗਰੂਰ , 17 ਮਈ 2022
ਅੱਜ ਭਾਜਪਾ ਆਗੂਆਂ ਵੱਲੋਂ ਸ੍ਰੀ ਸੰਜੀਵ ਵਸ਼ਿਸ਼ਟ ਜੀ ਦੀ ਅਗਵਾਈ ਵਿਚ ਕੇਂਦਰੀ ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ ਜੀ ਨਾਲ ਮੁਲਾਕਾਤ ਕੀਤੀ ਗਈ। ਭਾਜਪਾ ਆਗੂ ਹਰਦੇਵ ਸਿੰਘ ਉੱਭਾ ਨੇ ਦੱਸਿਆ ਕਿ ਭਾਜਪਾ ਆਗੂਆਂ ਨੇ ਇਹ ਮੁਲਾਕਾਤ ਜੂਟੀ ਗੈਸਟ ਹਾਊਸ ਚੰਡੀਗੜ੍ਹ ਵਿਖੇ ਕੀਤੀ।
ਇਸ ਮੌਕੇ ਤੇ ਕੇਂਦਰੀ ਰਾਜ ਮੰਤਰੀ ਕੈਲਾਸ਼ ਚੌਧਰੀ ਜੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਲਈ ਲਗਾਤਾਰ ਤਤਪਰ ਹਨ ਇਸੇ ਕਰਕੇ ਖੇਤੀਬਾੜੀ ਦਾ ਸਲਾਨਾ ਬੱਜਟ ਜੋ 2014 ਤੋਂ ਪਹਿਲਾਂ ਸਿਰਫ 23000 ਹਜਾਰ ਕਰੋੜ ਰੁਪਏ ਦਾ ਸੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਸਰਕਾਰ ਨੇ ਇਸ ਨੂੰ ਵਧਾਕੇ 132000 ਇੱਕ ਲੱਖ ਬੱਤੀ ਹਜਾਰ ਕਰੋੜ ਰੁਪਏ ਦਾ ਕਰ ਦਿੱਤਾ ਹੈ।
ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਦੇ ਨਾਲ ਨਾਲ ਖੁਦ ਮੰਡੀਕਰਨ ਵੀ ਕਰਨ।ਇਸ ਮੌਕੇ ਤੇ ਭਾਜਪਾ ਆਗੂਆਂ ਨੇ ਕਣਕ ਦੇ ਝਾੜ ਘੱਟ ਹੋਣ ਦਾ ਮਸਲਾ ਵੀ ਕੇਂਦਰੀ ਖੇਤੀਬਾੜੀ ਰਾਜ ਮੰਤਰੀ ਜੀ ਦੇ ਧਿਆਨ ਵਿੱਚ ਲਿਆਂਦਾ। ਇਸ ਮੌਕੇ ਤੇ ਡੇਰਾਬੱਸੀ ਤੋਂ ਭਾਜਪਾ ਦੇ ਉਮੀਦਵਾਰ ਰਹੇ ਸ਼੍ਰੀ ਸੰਜੀਵ ਖੰਨਾ ਜੀ, ਸਾਬਕਾ ਡਾਇਰੈਕਟਰ ਕਾਨਟੇਨਰ ਅਤੇ ਵੇਅਰਹਾਊਸ ਕਾਰਪੋਰੇਸ਼ਨ ਪੰਜਾਬ ਹਰਦੇਵ ਸਿੰਘ ਉੱਭਾ,ਪੰਜਾਬ ਭਾਜਪਾ ਕਿਸਾਨ ਮੋਰਚੇ ਦੇ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਜੀ, ਮੈਡਮ ਰਾਮਦੀਪ ਜੀ, ਮੈਡਮ ਗਰਚਾ ਜੀ ਆਦਿ ਹਾਜ਼ਰ ਸਨ।