ਸੀਟੂ ਵਰਕਰਾਂ ਵਲੋਂ ਮਹਿੰਗਾਈ ਖਿਲਾਫ ਨਾਅਰੇਬਾਜ਼ੀ, ਪ੍ਰਧਾਨ ਮੰਤਰੀ ਨੂੰ ਭੇਜਿਆ ਮੰਗ ਪੱਤਰ

Advertisement
Spread information

ਸੀਟੂ ਵਰਕਰਾਂ ਵਲੋਂ ਮਹਿੰਗਾਈ ਖਿਲਾਫ ਨਾਅਰੇਬਾਜ਼ੀ, ਪ੍ਰਧਾਨ ਮੰਤਰੀ ਨੂੰ ਭੇਜਿਆ ਮੰਗ ਪੱਤਰ

ਪਰਦੀਪ ਕਸਬਾ,  ਸੰਗਰੂਰ, 20 ਮਈ  2022

ਦੇਸ਼ ਅੰਦਰ ਲਗਾਤਾਰ ਵਧ ਰਹੀ ਮਹਿੰਗਾਈ ਦੇ ਖ਼ਿਲਾਫ਼ ਅੱਜ ਸੈਂਟਰ ਆਫ ਇੰਡੀਆ ਟ੍ਰੇਡ ਯੂਨੀਅਨ (ਸੀਟੂ) ਵੱਲੋਂ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਸੰਗਰੂਰ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਭੇਜਿਆ ਗਿਆ। ਸੀਟੂ ਵਰਕਰ ਚਮਕ ਭਵਨ ਸੰਗਰੂਰ ਵਿਖੇ ਇਕੱਤਰ ਹੋਏ ਤੇ ਮਹਿੰਗਾਈ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚੇ। ਇਥੇ ਜਦ ਕੋਈ ਜ਼ਿੰਮੇਵਾਰ ਅਧਿਕਾਰੀ ਮੰਗ ਪੱਤਰ ਲੈਣ ਨਾ ਆਇਆ ਤਾਂ ਸੀਟੂ ਵਰਕਰ ਡੀ. ਸੀ ਦਫਤਰ ਅੰਦਰ ਦਾਖਲ ਹੋ ਗਏ ਤੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਇਸ ਉਪਰੰਤ ਤਹਿਸੀਲਦਾਰ ਕੇ ਸੀ ਗੁਪਤਾ ਨੇ ਪਹੁੰਚ ਕੇ ਮੰਗ ਪੱਤਰ ਹਾਸਲ ਕੀਤਾ।

Advertisement

ਸੀਟੂ ਦੇ ਜ਼ਿਲ੍ਹਾ ਸਕੱਤਰ ਇੰਦਰਪਾਲ ਪੁੰਟਵਾਲ ਨੇ ਦੱਸਿਆ ਕਿ ਅੱਜ ਦੇਸ਼ ਦਾ ਹਰ ਤਬਕਾ ਮਹਿੰਗਾਈ ਦੀ ਮਾਰ ਤੋਂ ਦੁਖੀ ਹੈ। ਉਨ੍ਹਾਂ ਕਿਹਾ ਕਿ ਘਰੇਲੂ ਵਰਤੋਂ ਦੀਆਂ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ ਦੇਸ਼ ਦੇ ਮਿਹਨਤਕਸ਼ ਕਿਰਤੀ ਲੋਕਾਂ ਦਾ ਜੀਣਾ ਮੁਹਾਲ ਹੋ ਗਿਆ। ਉਨ੍ਹਾਂ ਕਿਹਾ ਕਿ ਅੱਜ ਸੀਟੂ ਪੂਰੇ ਦੇਸ਼ ਅੰਦਰ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਭੇਜ ਕੇ ਮੰਗ ਕਰਦੀ ਹੈ

ਕਿ 14 ਜ਼ਰੂਰੀ ਵਸਤਾਂ ਸਰਕਾਰੀ ਰਾਸ਼ਣ ਡੀਪੂਆਂ ਰਾਹੀਂ ਰਿਆਇਤਾਂ ਨਾਲ ਮੁਹੱਈਆ ਕਰਵਾਈਆਂ ਜਾਣ, ਹਰੇਕ ਪਰਿਵਾਰ ਨੂੰ 10 ਕਿਲੋ ਅਨਾਜ ਅਤੇ ਦੋ ਕਿਲੋ ਦਾਲ ਪ੍ਰਤੀ ਮਹੀਨਾ ਦਿਤੀ ਜਾਵੇ। ਆਮਦਨ ਟੈਕਸ ਦੇ ਘੇਰੇ ਚੋਂ ਬਾਹਰ ਹਰੇਕ ਪਰਿਵਾਰ ਨੂੰ 7500 ਰੁਪਏ ਮਹੀਨਾ ਨਕਦ ਰਾਸ਼ੀ ਦਿੱਤੀ ਜਾਵੇ। ਪੈਟਰੋਲੀਅਮ ਪਦਾਰਥਾਂ ਨੂੰ ਟੈਕਸ ਖ਼ਤਮ ਕਰਕੇ ਜੀਐਸਟੀ ਦੇ ਦੌਰੇ ਵਿਚ ਲਿਆਂਦਾ ਜਾਵੇ। ਮਨਰੇਗਾ ਦੀ ਦਿਹਾੜੀ 750 ਰੁਪਏ ਕੀਤੀ ਜਾਵੇ ਅਤੇ ਸਾਲ ਵਿੱਚ 200 ਦਿਨ ਕੰਮ ਦਿੱਤਾ ਜਾਵੇ।

ਸਰਕਾਰੀ ਹਸਪਤਾਲਾਂ ਵਿਚ ਇਲਾਜ ਬਿਲਕੁਲ ਮੁਫਤ ਕੀਤਾ ਜਾਵੇ ਤੇ ਸਾਰੀਆਂ ਦਵਾਈਆਂ ਮੁਹਈਆ ਕਰਵਾਈਆਂ ਜਾਣ। ਇਸ ਮੌਕੇ ਬੋਲਦਿਆਂ ਆਂਗਣਵਾੜੀ ਯੂਨੀਅਨ ਦੀ ਬਲਾਕ ਪ੍ਰਧਾਨ ਮਨਦੀਪ ਕੁਮਾਰੀ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਨੂੰ ਰੋਕਿਆ ਗਿਆ ਮਾਣ ਭੱਤਾ ਤੁਰੰਤ ਦਿਤਾ ਜਾਵੇ, ਬਿਲਡਿੰਗਾਂ ਦੇ ਕਿਰਾਏ ਤੁਰੰਤ ਦਿੱਤੇ ਜਾਣ, ਇਸ ਤੋਂ ਇਲਾਵਾ ਅੰਗਣੜਾੜੀ ਵਰਕਰਾਂ ਦੀਆਂ ਹੋਰ ਜੋ ਵੀ ਮੰਗਾਂ ਹਨ ਉਨ੍ਹਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ। ਇਸ ਮੌਕੇ ਜਨਵਾਦੀ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਤਹਿਸੀਲ ਸਕੱਤਰ ਸਤਵੀਰ ਤੁੰਗਾਂ, ਕਰਮ ਸਿੰਘ ਉਪਲੀ, ਕਸਤੂਰੀ ਲਾਲ, ਸਰਬਜੀਤ ਕੌਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

Advertisement
Advertisement
Advertisement
Advertisement
Advertisement
error: Content is protected !!