ਭਾਰਤ ਸਰਕਾਰ ਨੂੰ ਖੇਡ ਮੰਤਰੀ ਮੀਤ ਹੇਅਰ ਦੀ ਗੁਜ਼ਾਰਿਸ਼, ਬਲਵੀਰ ਸਿੰਘ ਨੂੰ ਦਿੱਤਾ ਜਾਵੇ ” ਭਾਰਤ ਰਤਨ ” ਸਨਮਾਨ
ਏ.ਐਸ. ਅਰਸ਼ੀ, ਚੰਡੀਗੜ੍ਹ , 26 ਮਈ 2022
ਸੂਬੇ ਦੇ ਸਿੱਖਿਆ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੀ ਬਰਸੀ ਮੌਕੇ ਉਨ੍ਹਾਂ ਦੇ ਘਰ ਜਾ ਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਬਲਬੀਰ ਸਿੰਘ ਜੀ ਨੇ ਆਪਣੀ ਖੇਡ ਨਾਲ ਪੰਜਾਬ ਦਾ ਨਾਮ ਪੂਰੇ ਦੇਸ਼ ਵਿੱਚ ਚਮਕਾਇਆ , ਹਾਕੀ ਖੇਡ ਨੂੰ ਉਨ੍ਹਾਂ ਦੀ ਦੇਣ ਰਹਿੰਦੀ ਦੁਨੀਆਂ ਤੱਕ ਭੁਲਾਈ ਨਹੀਂ ਜਾ ਸਕਦੀ। ਇਸ ਮੌਕੇ ਬਲਵੀਰ ਸਿੰਘ ਦੀ ਬੇਟੀ ਸੁਸ਼ਬੀਰ ਕੌਰ ਤੇ ਦੋਹਤੇ ਕਬੀਰ ਸਿੰਘ ਨੇ ਬਲਬੀਰ ਸਿੰਘ ਸੀਨੀਅਰ ਜੀ ਨਾਲ ਜੁੜੀਆਂ ਬਹੁਤ ਸਾਰੀਆਂ ਅਨਮੋਲ ਯਾਦਾਂ ਵੀ ਖੇਡ ਮੰਤਰੀ ਹੇਅਰ ਨਾਲ ਸਾਂਝੀਆਂ ਕੀਤੀਆਂ। ਪਰਿਵਾਰ ਵੱਲੋਂ ਖੇਡ ਮੰਤਰੀ ਨੂੰ ਬਲਵੀਰ ਸਿੰਘ ਦੀ ਜੀਵਨੀ “ਗੋਲਡਨ ਗੋਲ” ਵੀ ਭੇਂਟ ਕੀਤੀ ਗਈ। ਮੀਤ ਹੇਅਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਕੀ ਖਿਡਾਰੀ ਬਲਵੀਰ ਸਿੰਘ ਸੱਚਮੁੱਚ ,ਜਿੰਨੇ ਵੱਡੇ ਖਿਡਾਰੀ ਸਨ, ਉਨ੍ਹੇ ਹੀ ਮਹਾਨ ਇਨਸਾਨ ਵੀ ਸਨ । ਹੇਅਰ ਨੇ ਕਿਹਾ ਕਿ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ ਮੁਹਾਲੀ ਸਥਿਤ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਕੌਮਾਂਤਰੀ ਹਾਕੀ ਸਟੇਡੀਅਮ ਵਿਖੇ ਉਨ੍ਹਾਂ ਦਾ ਬੁੱਤ ਸਥਾਪਤ ਕਰਨ ਦਾ ਫੈਸਲਾ ਛੇਤੀ ਹੀ ਕੀਤਾ ਜਾਵੇਗਾ । ਉਨਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਬਲਵੀਰ ਸਿੰਘ ਜੀ ਦੀ ਜੀਵਨੀ ਨੂੰ ਸਕੂਲੀ ਬੱਚਿਆਂ ਦੇ ਸਿਲੇਬਸ ਵਿੱਚ ਵੀ ਸ਼ਾਮਲ ਕੀਤਾ ਜਾਵੇਗਾ , ਤਾਂ ਜੋ ਵਿਦਿਆਰਥੀ , ਉਨਾਂ ਦੀ ਸੰਘਰਸ਼ ਅਤੇ ਗੌਰਵਮਈ ਜੀਵਨੀ ਤੋਂ ਅੱਗੇ ਵੱਧਣ ਦੀ ਪ੍ਰੇਰਣਾ ਲੈ ਕੇ ਖੁਦ ਵੀ ਉੱਚੇ ਮੁਕਾਮ ਤੇ ਪਹੁੰਚ ਸਕਣ। ਖੇਡ ਮੰਤਰੀ ਨੇ ਕਿਹਾ ਕਿ ਮੈਂ ਭਾਰਤ ਸਰਕਾਰ ਨੂੰ ਗੁਜ਼ਾਰਿਸ਼ ਕਰਦਾ ਹਾਂ ਕਿ ਇਸ ਮਹਾਨ ਖਿਡਾਰੀ ਨੂੰ ਦੇਸ਼ ਦੇ ਸਰਵੋਤਮ ਨਾਗਰਿਕ ਸਨਮਾਨ ‘ਭਾਰਤ ਰਤਨ’ ਨਾਲ ਸਨਮਾਨਿਆ ਜਾਵੇ।
One thought on “ਸਿੱਖਿਆ ਤੇ ਖੇਡ ਮੰਤਰੀ ਦਾ ਐਲਾਨ ! ਹਾਕੀ ਖਿਡਾਰੀ ਬਲਵੀਰ ਸਿੰਘ ਦੀ ਜੀਵਨੀ ਸਿਲੇਬਸ ‘ਚ ਕਰਾਂਗੇ ਸ਼ਾਮਿਲ”
Comments are closed.