ਪੰਚਾਇਤੀ ਜ਼ਮੀਨ ਘੱਟ ਰੇਟ ਤੇ ਲੈਣ ,ਝੋਨੇ ਦੀ ਲਵਾਈ ਤੇ ਦਿਹਾੜੀ ਵਿੱਚ ਵਾਧਾ ਕਰਾਉਣ ਅਤੇ ਕਰਜ਼ੇ ਮੁਆਫੀ ਦੀ ਮੰਗ ਨੂੰ ਲੈਕੇ ‘
ਸਾਂਝੇ ਮਜ਼ਦੂਰ ਮੋਰਚੇ’ ਵੱਲੋਂ 9 ਜੂਨ ਨੂੰ ਮਜ਼ਦੂਰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਗਰਜਣਗੇ ।
ਪਰਦੀਪ ਕਸਬਾ , ਸੰਗਰੂਰ , , 4 ਜੂਨ 2022
ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ,ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ ,ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਨੇ ਪ੍ਰੈੱਸ ਦ ਨਾ ਬਿਆਨ ਜਾਰੀ ਕਰਦਿਆਂ
ਕਿਹਾ ਕਿ ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਘੱਟ ਰੇਟ ਤੇ ਪਟੇ ਤੇ ਲੈਣ, ਮਜ਼ਦੂਰਾਂ ਦੀ ਦਿਹਾੜੀ ਸੱਤ ਸੌ ਰੁਪਏ ਅਤੇ ਝੋਨੇ ਦੀ ਲਵਾਈ ਦੇ ਰੇਟ ਵਿਚ ਵਾਧਾ ਕਰਾਉਣ , ਜੇਕਰ ਕਿਤੇ 6000 ਤੋਂ ਘੱਟ ਮਿਲਦਾ ਹੈ ਤਾਂ ਉਸਦੀ ਭਰਪਾਈ ਸਰਕਾਰ ਤੋਂ ਕਰਾਉਣ,ਨਰਮੇ ਦੀ ਚੁਗਾਈ ਦਾ ਮੁਆਵਜਾ ਲੈਣ , ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਰ ਵਿੱਚ ਮਜ਼ਦੂਰਾਂ ਨੂੰ ਮੁਆਵਜਾ ਲੈਣ , ਲਾਲ ਲਕੀਰ ਅੰਦਰ ਦੇ ਮਕਾਨਾਂ ਦੇ ਮਾਲਕੀ ਹੱਕ ਲੈਣ ,ਨਜ਼ੂਲ
ਜ਼ਮੀਨਾਂ ਦੇ ਮਾਲਕੀ ਹੱਕ ਲੈਣ ਤੇ ਇਨਾਂ ਜਮੀਨਾਂ ਤੇ ਧਨਾਢਾ ਦੇ ਕੀਤੇ ਨਾਜਾਇਜ਼ ਕਬਜ਼ੇ ਹਟਾਉਣ, ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਾਉਣ ਅਤੇ ਮਜ਼ਦੂਰਾਂ ਨੂੰ ਸਹਿਕਾਰੀ ਸਭਾ ਵਿੱਚ ਮੈਂਬਰ ਬਣਾ ਕੇ ਸਸਤੇ ਕਰਜ਼ੇ ਦਾ ਪ੍ਰਬੰਧ ਕਰਵਾਉਣ ,ਲੋੜਵੰਦ ਪਰਿਵਾਰਾਂ ਨੂੰ ਦਸ ਦਸ ਮਰਲੇ ਪਲਾਟ ਅਤੇ ਉਸਾਰੀ ਲਈ ਗਰਾਂਟ ਜਾਰੀ ਕਰਵਾਉਣ , ਸੀਲਿੰਗ ਐਕਟ ਤੋਂ ਉੱਪਰਲੀ ਜ਼ਮੀਨ ਬੇਜ਼ਮੀਨੇ ਲੋਕਾਂ ਵਿੱਚ ਵੰਡਣ , ਮਨਰੇਗਾ ਤਹਿਤ ਪੂਰਾ ਸਾਲ ਕੰਮ ਲੈਣ ਅਤੇ ਦਿਹਾੜੀ 700 ਰੁਪਏ ਕਰਨ ,ਸੰਘਰਸ਼ ਦਰਮਿਆਨ ਮਜ਼ਦੂਰਾਂ ਉੱਤੇ ਕੀਤੇ ਝੂਠੇ ਕੇਸਾ ਨੂੰ ਵਾਪਸ ਕਰਾਉਣ ,
ਮਜਦੂਰਾਂ/ਦਲਿਤਾਂ ਉਪਰ ਹੁੰਦੇ ਜਗੀਰੂ ਜਬਰ ਨੂੰ ਰੋਕਣ ਅਤੇ ਉਹਨਾਂ ਉੱਪਰ ਐਸ ਸੀ ਐਕਟ ਤਹਿਤ ਹੋਏ ਪਰਚਿਆਂ ਅਧੀਨ ਧਨਾਢਾ ਨੂੰ ਗ੍ਰਿਫ਼ਤਾਰ ਕਰਾਉਣ ਦੀਆਂ ਮੰਗਾਂ ਨੂੰ ਲੈ ਕੇ 9 ਜੂਨ ਨੂੰ ਸੰਗਰੂਰ ਦੀ ਦਾਣਾ ਮੰਡੀ ਵਿੱਚ ਪੰਜਾਬ ਭਰ ਵਿਚੋਂ ਹਜ਼ਾਰਾਂ ਦੀ ਗਿਣਤੀ ਵਿਚ ਮਜਦੂਰ ਇਕੱਠੇ ਹੋ ਕੇ ਰੈਲੀ ਕਰਨ ਉਪਰੰਤ ਮਾਰਚ ਕਰਕੇ ਭਗਵੰਤ ਮਾਨ ਦੀ ਕੋਠੀ ਦਾ ਕੁੰਡਾ ਖੜਕਾਉਣਗੇ ।
ਆਗੂਆਂ ਨੇ ਕਿਹਾ ਜਿਥੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਿੱਤ ਦਿਹਾੜੇ ਨਵੇਂ ਤੋਂ ਨਵੇਂ ਐਲਾਨ ਕਰਕੇ ਡੰਗ ਟਪਾਇਆ ਜਾ ਰਿਹਾ ਹੈ । ਉਨਾਂ ਕਿਹਾ ਕਿ ਮਜ਼ਦੂਰਾਂ ਨੂੰ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲੇ ਕਰਨ ਦੀ ਨੀਤੀ ਨੂੰ ਹੁਣ ਮਜਦੂਰ ਬਰਦਾਸਤ ਨਹੀ ਕਰਨਗੇ। ਰੈਲੀ ਵਿੱਚ ਇਹ ਵੀ ਮੰਗ ਕੀਤੀ ਜਾਵੇਗੀ ਕਿ ਰੇਟ ਦੇ ਮੁੱਦੇ ਤੇ ਮਜ਼ਦੂਰਾਂ ਦਾ ਬਾਈਕਾਟ ਕਰਨ ਵਾਲੇ ਧਨਾਢਾ ਤੇ ਪਰਚੇ ਦਰਜ ਕੀਤੇ ਜਾਣ। ਆਗੂਆਂ ਨੇ ਇਸ ਮੋਰਚੇ ਵਿੱਚੋਂ ਬਾਰੇ ਰਹਿ ਗਈ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਮੋਰਚੇ ਦਾ ਹਿੱਸਾ ਬਣਨ ਕਿਉਂਕਿ ਸਾਂਝੇ ਸੰਘਰਸ਼ ਨਾਲ ਹੀ ਸਰਕਾਰ ਨੂੰ ਝੁਕਾਇਆ ਜਾ ਸਕਦਾ ਹੈ ।