ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਤੇ ਸਿੱਖ ਕੌਮ ਹੋਵੇ ਇਕਜੁੱਟ – ਸੁਖਬੀਰ ਬਾਦਲ
ਪਰਦੀਪ ਕਸਬਾ, ਸੰਗਰੂਰ, 7 ਜੂਨ 2022
ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਹਲਕਾ ਦੀ ਉਮੀਦਵਾਰ ਕਮਲਜੀਤ ਕੌਰ ਰਾਜੋਆਣਾ ਨੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਕਬਾਲ ਸਿੰਘ ਝੂੰਦਾ ਅਤੇ ਹੋਰ ਸੀਨੀਅਰ ਅਕਾਲੀ ਆਗੂਆਂ ਦੀ ਅਗਵਾਈ ਵਿੱਚ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਸਮੁੱਚੇ ਸਮੁੱਚੀ ਸਿੱਖ ਕੌਮ ਨੂੰ ਬੰਦੀ ਸਿੱਖਾਂ ਦੀ ਮੁੱਦੇ ਤੇ ਇਕੱਠੀ ਹੋ ਕੇ ਲੜਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਮਲਜੀਤ ਕੌਰ ਰਾਜੋਆਣਾ ਨੂੰ ਪਾਰਲੀਮੈਂਟ ਭੇਜ ਕੇ ਸੁਨੇਹੇ ਦਈਏ ਕਿ ਸਾਲਾਂਬੱਧੀ ਜੇਲ੍ਹਾਂ ਵਿੱਚ ਬੰਦ ਕੈਦੀ ਬਾਹਰ ਆਉਣੇ ਚਾਹੀਦੇ ਹਨ ।
ਸੁਖਬੀਰ ਬਾਦਲ ਨੇ ਕਿਹਾ ਕਿ ਇਹ ਸਮਾਂ ਸਿਆਸੀ ਲੜਾਈ ਦਾ ਨਹੀਂ ਸਗੋਂ ਪੂਰੀ ਸਿੱਖ ਕੌਮ ਦੇ ਇਕਜੁੱਟ ਹੋਣ ਦਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਲੜਾਈ ਅਸੀਂ ਪਹਿਲਾਂ ਵੀ ਲੜੀ ਹੈ ਅਤੇ ਇਸ ਤੋਂ ਬਾਅਦ ਵੀ ਲੜਦੀ ਰਹਾਂਗੀ ਪਰ ਹੁਣ ਮਸਲਾ ਜੇਲ੍ਹਾਂ ਵਿੱਚ ਬੰਦੀ ਕੈਦੀਆਂ ਦੀ ਰਿਹਾਈ ਦਾ ਹੈ ।
ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਸੰਤ ਸਮਾਜ ਨਿਹੰਗ ਜਥਿਆਂ ਜਥੇਬੰਦੀਆਂ ਦੀ ਅਪੀਲ ਤੇ ਬੰਦੀ ਸਿੱਖਾਂ ਦੇ ਪਰਿਵਾਰਾਂ ਚੋਂ ਉਮੀਦਵਾਰ ਖੜ੍ਹਾ ਕਰਨ ਦਾ ਪਾਰਟੀ ਨੇ ਫ਼ੈਸਲਾ ਲਿਆ ਹੈ । ਉਸ ਲਈ ਸਮੁੱਚੀ ਸਿੱਖ ਕੌਮ ਨੂੰ ਬੰਦੀ ਸਿੱਖਾਂ ਦੀ ਰਿਹਾਈ ਲਈ ਬੀਬੀ ਕਮਲਜੀਤ ਕੌਰ ਰਾਜੋਆਣਾ ਨੂੰ ਮਿਹਨਤ ਕਰਨੀ ਚਾਹੀਦੀ ਹੈ ।
ਸੁਖਬੀਰ ਬਾਦਲ ਨੇ ਕਿਹਾ ਕਿ ਸੰਤ ਸਮਾਜ ਅਕਾਲ ਤਖ਼ਤ ਦੇ ਜਥੇਦਾਰ ਸਾਹਿਬ ਨਿਹੰਗ ਜਥੇਬੰਦੀਆਂ ਦੀ ਅਪੀਲ ਨੂੰ ਮੰਨਦੇ ਹੋਏ ਮਾਨ ਸਾਹਿਬ ਨੂੰ ਵੀ ਅਸੀਂ ਬੰਦੀ ਸਿੱਖਾਂ ਦੇ ਪਰਿਵਾਰਾਂ ਵਿੱਚ ਉਮੀਦਵਾਰ ਖੜ੍ਹਾ ਕਰਨ ਦੀ ਬੇਨਤੀ ਕੀਤੀ ਸੀ । ਉਨ੍ਹਾਂ ਸਿਮਰਨਜੀਤ ਸਿੰਘ ਮਾਨ ਨੂੰ ਕਿਹਾ ਡੇਢ ਸਾਲ ਬਾਅਦ ਪਾਰਲੀਮੈਂਟ ਦੀਆਂ ਚੋਣਾਂ ਵਿਚ ਅਸੀਂ ਤੁਹਾਡੀ ਪੂਰੀ ਮਦਦ ਕਰਾਂਗੇ ਪਰ ਇਸ ਵਾਰ ਕੌਮ ਦਾ ਮਸਲਾ ਹੈ ਇਸ ਲਈ ਸਾਡੇ ਨਾਲ ਮਿਲ ਕੇ ਕਿਸੇ ਵੀ ਬੰਦੀ ਸਿੱਖ ਪਰਿਵਾਰ ਦੀ ਮੈਂਬਰ ਨੂੰ ਉਮੀਦਵਾਰ ਚੁਣ ਲਵੋ । ਸੁਖਬੀਰ ਬਾਦਲ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਆਪਣੀ ਜ਼ਿੱਦ ਤੇ ਹੀ ਅੜੇ ਰਹੇ ਅਤੇ ਉਨ੍ਹਾਂ ਕਿਹਾ ਕਿ ਮੈਂ ਤਾਂ ਲੜਨਾ ਹੀ ਲੜਨਾ ਹੈ।
ਲੋਕ ਸਭਾ ਹਲਕਾ ਜ਼ਿਮਨੀ ਚੋਣ ਲਈ ਉਮੀਦਵਾਰ ਕਮਲਜੀਤ ਕੌਰ ਰਾਜੋਆਣਾ ਨੇ ਕਿਹਾ ਕਿ 28-30 ਸਾਲਾਂ ਤੋਂ ਬਹੁਤ ਸਾਰੇ ਸਿੱਖ ਬੰਦੀ ਕੈਦੀ ਹਨ । ਉਨ੍ਹਾਂ ਕਿਹਾ ਕਿ ਸੰਤ ਸਮਾਜ ਸਿੱਖ ਜਥੇਬੰਦੀਆਂ ਦੇ ਸੰਘਰਸ਼ ਦੇ ਬਾਅਦ ਵੀ ਬੰਦੀ ਸਿੰਘਾਂ ਦੀ ਰਿਹਾਈ ਸੰਭਵ ਨਹੀਂ ਹੋਈ ।ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਦਿ ਪਰਿਵਾਰ ਸੰਤਾਪ ਹੰਢਾ ਰਹੇ ਹਨ ਉਨ੍ਹਾਂ ਕਿਹਾ ਕਿ ਮੀਰਾ ਵੀਰ ਬਲਵੰਤ ਸਿੰਘ ਤਾਂ ਕੋਈ ਫ਼ੈਸਲਾ ਨਹੀਂ ਹੋਇਆ ਅਤੇ ਨਾ ਹੀ ਕੋਈ ਰਿਹਾਈ ਹੋਈ ਹੈ । ਉਨ੍ਹਾਂ ਨੇ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਨੂੰ ਵੋਟ ਪਾਓ । ਕਮਲਜੀਤ ਕੌਰ ਰਾਜੋਆਣਾ ਨੇ ਇੱਕ ਵਾਰ ਫੇਰ ਸਿਮਰਨਜੀਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਉਹ ਬੰਦੀ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ।