ਪ੍ਰਚੰਡ ਬਹੁਮਤ ਪ੍ਰਾਪਤ ਸਰਕਾਰ ਨੇ ਪੰਜਾਬ ਦੇ ਹਾਲਾਤ ਤੇ ਖ਼ਰਾ ਅਸ਼ਵਨੀ ਸ਼ਰਮਾ
ਪਰਦੀਪ ਕਸਬਾ , ਸੰਗਰੂਰ, 7 ਜੂਨ 2022
ਅੱਜ ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਜ਼ਿਮਨੀ ਚੋਣ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸੁਨੀਲ ਜਾਖੜ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ।ਇਸ ਮੌਕੇ ਆਗੂਆਂ ਨੇ ਦੂਜੀਆਂ ਸਿਆਸੀ ਵਿਰੋਧੀ ਪਾਰਟੀਆਂ ਤੇ ਨਿਸ਼ਾਨੇ ਸਾਧੇ ਅਤੇ ਆਪਣੀ ਜਿੱਤ ਦਾ ਦਾਅਵਾ ਵੀ ਕੀਤਾ ।
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਪ੍ਰਚੰਡ ਬਹੁਮਤ ਪ੍ਰਾਪਤ ਸਰਕਾਰ ਨੇ ਪੰਜਾਬ ਦੇ ਹਾਲਾਤ ਖ਼ਰਾਬ ਕਰ ਰੱਖੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਾਪਸੀ ਕੀਤੀ ਆਗੂਆਂ ਦੀ ਲਿਸਟ ਜਨਤਕ ਕਰਨ ਨਾਲ ਆਗੂਆਂ ਦੀ ਸੁਰੱਖਿਆ ਖਤਰੇ ਵਿੱਚ ਪੈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਨੂੰਨ ਅਮਨ ਸ਼ਾਂਤੀ ਖ਼ਤਰੇ ਵਿਚ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਕਠਪੁਤਲੀ ਸਰਕਾਰ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਿੱਲੀ ਤੋ ਚੱਲਦੀ ਹੈ । ਉਨ੍ਹਾਂ ਕਿਹਾ ਘੇਰਾ ਰਾਘਵ ਚੱਢਾ ਨੂੰ ਰਾਜਨੀਤਕ ਸਮਝ ਦੀ ਘਾਟ ਹੈ ਅਤੇ ਰਾਘਵ ਚੱਢਾ ਨੂੰ ਆਪਣਾ ਸਿਆਸੀ ਬਿਆਨ ਦੇਣ ਤੋਂ ਪਹਿਲਾਂ ਆਪਣੀ ਸੀਮਾ ਵਿੱਚ ਰਹਿਣਾ ਚਾਹੀਦਾ ਹੈ । ਉਨ੍ਹਾਂ ਨੇ ਭਾਈ ਹਰਪ੍ਰੀਤ ਸਿੰਘ ਜਥੇਦਾਰ ਦੇ ਬਿਆਨ ਤੇ ਕਿਹਾ ਕਿ ਜਥੇਦਾਰ ਸਾਹਿਬ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ ਜਿਸ ਨਾਲ ਪੰਜਾਬ ਦੀ ਸ਼ਾਂਤੀ ਭੰਗ ਹੋਵੇ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਸੁਖਦੇਵ ਸਿੰਘ ਢੀਂਡਸਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਹਿਯੋਗ ਨਾਲ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਹੈ ਰਸ਼ਮੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਸਰਕਾਰ ਤੋਂ ਨਿਰਾਸ਼ ਹਨ ਅਤੇ ਉਨ੍ਹਾਂ ਵਿਚ ਗੁੱਸਾ ਹੈ ।
ਲੋਕ ਸਭਾ ਹਲਕਾ ਸੰਗਰੂਰ ਦੇ ਉਮੀਦਵਾਰ ਕੇਵਲ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਪ ਨੂੰ ਬਹੁਮੱਤ ਦੇ ਕੇ ਲੋਕ ਪਛਤਾ ਰਹੇ ਹਨ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ । ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਆਰਥਿਕ ਹਾਲਤ ਬਹੁਤ ਮਾੜੀ ਹੈ , ਜਿਸ ਨੂੰ ਪ੍ਰਧਾਨਮੰਤਰੀ ਨਰਿੰਦਰ ਮੋਦੀ ਹੀ ਠੀਕ ਕਰ ਸਕਦੇ ਹਨ ।
ਉਨ੍ਹਾਂ ਕਿਹਾ ਕਿ ਉੱਘੇ ਗਾਇਕ ਸੁਖਦੀਪ ਸਿੰਘ ਸਿੱਧੂ ਮੂਸੇਵਾਲੇ ਦੇ ਕਤਲ ਤੋਂ ਬਾਅਦ ਪੰਜਾਬ ਦੇ ਅੰਦਰ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ । ਉਨ੍ਹਾਂ ਕਿਹਾ ਕਿ ਲੋਕਾਂ ਨੇ ਬਦਲਾਅ ਲਈ ਵੋਟਾਂ ਪਾਈਆਂ ਸਨ ਪਰ ਹੁਣ ਲੋਕ ਪਛਤਾ ਰਹੇ ਨੇ। ਢਿੱਲੋਂ ਨੇ ਕਿਹਾ ਕਿ ਲੋਕ ਸਭਾ ਦੀ ਜ਼ਿਮਨੀ ਚੋਣ ਭਾਰਤੀ ਜਨਤਾ ਪਾਰਟੀ ਹੀ ਜਿੱਤੇਗੀ ਅਤੇ ਜਿੱਤਣ ਉਪਰੰਤ ਅਸੀਂ ਪੰਜਾਬ ਦੇ ਲੋਕਾਂ ਦੇ ਮਸਲੇ ਪਾਰਲੀਮੈਂਟ ਵਿੱਚ ਉਠਾਵਾਂਗੇ ।