ਏ.ਐਸ. ਅਰਸ਼ੀ , ਚੰਡੀਗੜ੍ਹ ,7 ਜੂਨ 2022
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਨਾਸਾਜ਼ ਹੋਣ ਕਾਰਣ, ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ (PGI Chandigarh) ਦੇ ਕਾਰਡੀਅਕ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ। ਇਲਾਜ ਕਰ ਰਹੇ ਡਾਕਟਰਾਂ ਅਨੁਸਾਰ ਉਨ੍ਹਾਂ ਨੂੰ ਛਾਤੀ ਅਤੇ ਪੇਟ ਵਿੱਚ ਦਰਦ ਦੀ ਸ਼ਿਕਾਇਤ ਹੋਣ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ। ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਜਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ,ਕਰੀਬ 94 ਵਰ੍ਹਿਆਂ ਦੇ ਹਨ,ਉਹ ਸੂਬੇ ਦੇ ਸਭ ਤੋਂ ਵੱਡੀ ਉਮਰ ਦੇ ਸਿਆਸਤਦਾਨ ਹਨ ,ਜਿਨ੍ਹਾਂ ਨੂੰ ਪੰਜ ਵਾਰ ਸੂਬੇ ਦੀ ਕਮਾਂਡ ਬਤੌਰ ਮੁੱਖ ਮੰਤਰੀ ਸੰਭਾਲਣ ਦਾ ਮਾਣ ਪ੍ਰਾਪਤ ਹੈ।