ਏ.ਐਸ. ਅਰਸ਼ੀ , ਚੰਡੀਗੜ੍ਹ, 7 ਜੂਨ, 2022
ਕਾਫੀ ਲੰਬੇ ਸਮੇਂ ਤੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ ਅੱਜ ਸਵੱਖਤੇ ਕਰੀਬ ਤਿੰਨ ਵਜੇ ਅਮਲੋਹ ਤੋਂ ਗਿਰਫ਼ਤਾਰ ਕਰ ਲਿਆ ਹੈ। ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਉਨ੍ਹਾਂ ਦੇ ਦੋ ਸਾਥੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।
ਵਰਨਣਯੋਗ ਹੈ ਕਿ ਸਾਧੂ ਸਿੰਘ ਧਰਮਸੋਤ ‘ਤੇ ਰੁੱਖਾਂ ਦੀ ਕਟਾਈ ਬਦਲੇ ਰਿਸ਼ਵਤ ਲੈਣ ਦਾ ਕਥਿਤ ਦੋਸ਼ ਹੈ। ਸਾਧੂ ਸਿੰਘ , ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੈਬਿਨੇਟ ਵਿੱਚ ਜੰਗਲਾਤ ਮੰਤਰੀ ਸਨ। ਪਰੰਤੂ ਕੈਪਟਨ ਨੂੰ ਹਟਾਉਣ ਤੋਂ ਬਾਅਦ , ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਨੇ ਧਰਮਸੋਤ ਨੂੰ ਆਪਣੇ ਮੰਤਰੀ ਮੰਡਲ ਤੋਂ ਬਾਹਰ ਰੱਖਿਆ ਗਿਆ ਸੀ । ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਮਈ ਮਹੀਨੇ ਆਪਣੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਬਰਖਾਸਤ ਕਰਕੇ,ਗਿਰਫ਼ਤਾਰ ਕਰ ਲਿਆ ਸੀ,ਜਿਹੜੇ ਹਾਲੇ ਜੇਲ੍ਹ ਅੰਦਰ ,ਜਮਾਨਤ ਦਾ ਇੰਤਜ਼ਾਰ ਕਰ ਰਹੇ ਹਨ ।