ਮੁੱਖ ਮੰਤਰੀ ਨੇ ਦਿੱਤਾ ਸਾਰਥਿਕ ਮੰਗਾਂ ਦੇ ਹੱਲ ਦਾ ਭਰੋਸਾ
ਪਰਦੀਪ ਕਸਬਾ, ਸੰਗਰੂਰ, 8 ਜੂਨ 2022
ਸਾਂਝਾ ਮਜ਼ਦੂਰ ਮੋਰਚਾ ਦੇ ਸੱਦੇ ਤਹਿਤ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਸੁਨਾਮ ਸ਼ਹਿਰ ਵਿਚ ਰੈਲੀ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਧਰਮਪਾਲ ਸਿੰਘ ਸਿੰਘ ਅਤੇ ਜਗਦੀਪ ਸਿੰਘ ਕਾਲਾ ਨੇ ਕਿਹਾ ਆਮ ਆਦਮੀ ਪਾਰਟੀ ਨੇ ਆਪਣੀ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਦੇ ਖੇਤ ਮਜ਼ਦੂਰਾਂ ਨਾਲ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੇ ਕਰਨ ਲਈ ਬਹੁਤ ਸਾਰੇ ਵਾਅਦੇ ਕੀਤੇ ਪਰ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਮਜ਼ਦੂਰਾਂ ਦੇ ਮਸਲਿਆਂ ਤੋਂ ਮੁੱਖ ਮੋੜਿਆ ਜਾ ਰਿਹਾ ਹੈ।
ਮਜ਼ਦੂਰ ਆਗੂਆਂ ਨੂੰ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗਾ ਕਰਨ ਤੋਂ ਮੁੱਕਰਿਆ ਜਾ ਰਹੀ ਹੈ।ਇਨ੍ਹਾਂ ਸਾਰੀਆਂ ਗੱਲਾਂ ਦੇ ਵਿਰੋਧ ਚ ਸਾਂਝਾ ਮਜ਼ਦੂਰ ਮੋਰਚੇ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਜਿਵੇਂ ਕਿ ਝੋਨੇ ਦੀ ਲਵਾਈ 6000 ਰੁਪਏ ਪ੍ਰਤੀ ਏਕੜ ਅਤੇ ਦਿਹਾੜੀ 700 ਕਰਵਾਉਣ ,ਪੰਚਾਇਤੀ ਰਿਜ਼ਰਵ ਕੋਟੇ ਦੀ ਜ਼ਮੀਨ ਪੱਕੇ ਤੌਰ ਤੇ ਲੈਣ,ਨਜ਼ੂਲ ਜ਼ਮੀਨਾਂ ਦੇ ਮਾਲਕਾਨਾ ਹੱਕ ਲੈਣ,ਮਜ਼ਦੂਰਾਂ ਸਿਰ ਚੜ੍ਹਿਆ ਸਮੁੱਚਾ ਕਰਜ਼ਾ ਮੁਆਫ ਕਰਵਾਉਣ,ਮਨਰੇਗਾ ਦਾ ਕੰਮ ਪੂਰਾ ਸਾਲ ਲੈਣ ਅਤੇ ਮਨਰੇਗਾ ਦੇ ਵਿਚ ਹੋ ਰਹੀ
ਵਿਤਕਰੇਬਾਜ਼ੀ ਨੂੰ ਬੰਦ ਕਰਵਾਉਣ,ਜ਼ਮੀਨ ਹੱਦਬੰਦੀ ਕਾਨੂੰਨ ਲਾਗੂ ਕਰਵਾਉਣ ਆਦਿ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।ਪੰਜਾਬ ਦੇ ਖੇਤ ਮਜ਼ਦੂਰ ਸਭ ਤੋਂ ਪਹਿਲਾਂ ਦਾਣਾ ਮੰਡੀ ਸੰਗਰੂਰ ਵਿੱਚ ਇਕੱਠੇ ਹੋਣਗੇ ਅਤੇ ਉਸ ਤੋਂ ਬਾਅਦ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ ਜਾਵੇਗਾ।ਇਸ ਮੌਕੇ ਰਾਣੀ ਕੌਰ,ਗੁਰਜੰਟ ਸਿੰਘ, ਲੱਛਾ ਸਿੰਘ, ਲਖਵਿੰਦਰ ਕੌਰ ਅਮਰਜੀਤ ਕੌਰ ਆਦਿ ਸ਼ਾਮਲ ਸਨ।