ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਚ ਰਾਜਾ ਵੜਿੰਗ ਨੇ ਬੀਬੀ ਘਨੌਰੀ ਨੂੰ ਕੱਢਿਆ
ਹਰਿੰਦਰ ਨਿੱਕਾ ,ਬਰਨਾਲਾ 8 ਜੂਨ 2022
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਹਿਲ ਕਲਾਂ ਵਿਧਾਨ ਸਭਾ ਹਲਕੇ ਦੀ ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਣ ,ਕਾਂਗਰਸ ਵਿੱਚੋਂ ਬਾਹਰ ਕੱਢ ਦਿੱਤਾ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਸਾਬਕਾ ਵਿਧਾਇਕ ਘਨੌਰੀ ਨੂੰ ਲੋਕ ਸਭਾ ਜਿਮਨੀ ਚੋਣ ਦੌਰਾਨ ,ਪਾਰਟੀ ਵਿੱਚ ਵਿਰੋਧੀ ਗਤੀਵਿਧੀਆਂ ਕਾਰਣ, ਪਾਰਟੀ ਵਿਚੋਂ ਬਾਹਰ ਕੱਢਿਆ ਗਿਆ ਹੈ। ਇਸ ਸਬੰਧੀ ਬੀਬੀ ਘਨੌਰੀ ਦਾ ਪੱਖ ਜਾਨਣ ਲਈ, ਸੰਪਰਕ ਕਰਨ ਤੇ ਵੀ ਸੰਪਰਕ ਨਹੀਂ ਹੋ ਸਕਿਆ। ਵਰਨਣਯੋਗ ਹੈ ਕਿ ਬੀਬੀ ਹਰਚੰਦ ਕੌਰ ਘਨੌਰੀ, ਦੋ ਵਾਰ ਵਿਧਾਇਕ ਰਹਿ ਚੁੱਕੇ ਹਨ।