ਰਘਵੀਰ ਹੈਪੀ , ਬਰਨਾਲਾ,13 ਜੂਨ 2022
ਜ਼ਿਲ੍ਹੇ ਦੇ ਸਕੂਲੀ ਵਿਦਿਆਰਥੀਆਂ ਦੇ ਸਵੀਪ ਕਲੱਬਾਂ ਵੱਲੋਂ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ‘ਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਨਿੱਤਰਨਾ ਸ਼ੁਰੂ ਕਰ ਦਿੱਤਾ ਹੈ । ਜ਼ਿਲ੍ਹਾ ਸਿੱਖਿਆ ਅਫਸਰ ਕਮ ਜ਼ਿਲ੍ਹਾ ਨੋਡਲ ਅਫਸਰ ਸਵੀਪ ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ ਡਾ. ਹਰੀਸ਼ ਨਈਅਰ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਸਵੀਪ ਕਲੱਬਾਂ ਵੱਲੋਂ ਲੋਕਤੰਤਰ ਦੀ ਮਜਬੂਤੀ ਲਈ ਵੋਟ ਅਧਿਕਾਰ ਦੇ ਲਾਜ਼ਮੀ ਇਸਤੇਮਾਲ ਬਾਰੇ ਲਗਤਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।
ਸਰਕਾਰੀ ਹਾਈ ਸਕੂਲ ਪੰਧੇਰ ਦੇ ਸਵੀਪ ਨੋਡਲ ਅਧਿਆਪਕ ਮਮਤਾ ਰਾਣੀ ਸਮੇਤ ਸਰਕਾਰੀ ਹਾਈ ਸਕੂਲ ਧੂਰਕੋਟ ,ਸਰਕਾਰੀ ਹਾਈ ਸਕੂਲ ਜੁਮਲਾ ਮਲਕਾਨ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਮਹਿਰਾਜ,ਸਰਕਾਰੀ ਹਾਈ ਸਕੂਲ ਵਿਧਾਤੇ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਕੁੜੀਆਂ) ਸ਼ਹਿਣਾ,ਸਰਕਾਰੀ ਹਾਈ ਸਕੂਲ ਤਲਵੰਡੀ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੀਆ,ਸਰਕਾਰੀ ਹਾਈ ਸਕੂਲ ਮਹਿਲ ਖੁਰਦ,ਸਰਕਾਰੀ ਮਿਡਲ ਸਕੂਲ ਰਾਜਗੜ੍ਹ ਸਮੇਤ ਬਾਕੀ ਸਕੂਲਾਂ ਦੇ ਮੁਖੀਆਂ ਅਤੇ ਸਵੀਪ ਨੋਡਲ ਅਧਿਆਪਕਾਂ ਨੇ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਮਜਬੂਤ ਲੋਕਤੰਤਰ ਦੀ ੳੇੁਸਾਰੀ ਲਈ ਵੋਟ ਅਧਿਕਾਰ ਦੇ ਇਸਤੇਮਾਲ ਬਾਰੇ ਵੱਖ ਵੱਖ ਗਤੀਵਿਧੀਆਂ ਬਹੁਤ ਹੀ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ।
ਸਕੂਲ ਮੁਖੀਆਂ ਅਤੇ ਸਵੀਪ ਨੋਡਲ ਅਧਿਆਪਕਾਂ ਨੇ ਦੱਸਿਆ ਕਿ ਇਹਨੀਂ ਦਿਨੀਂ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਹੋਣ ਕਾਰਨ ਵਿਿਦਆਰਥੀਆਂ ਵੱਲੋਂ ਬਹੁਤੀਆਂ ਗਤਵਿਧੀਆਂ ਆਪਣੇ ਘਰਾਂ ਵਿੱਚ ਰਹਿ ਕੇ ਹੀ ਕੀਤੀਆਂ ਜਾ ਰਹੀਆਂ ਹਨ । ਇਸ ਦੌਰਾਨ ਨਾ ਕੇਵਲ ਵਿਦਿਆਰਥੀ ਸਗੋਂ ੳੇਹਨਾਂ ਦੇ ਮਾਪੇ ਵੀ ਵੋਟਰ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣ ਰਹੇ ਹਨ । ਮਨਪਾਲ ਸਿੰਘ ਐੱਲ.ਏ ਅਤੇ ਸੁਖਵੀਰ ਕੌਰ ਦਫਤਰ ਜ਼ਿਲ੍ਹਾ ਸਿੱਖਿਆ ਅਫਸਰ ਨੇ ਕਿਹਾ ਕਿ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਅਧੀਨ ਵਿਦਿਆਰਥੀਆਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੇ ਸਾਕਾਰਤਮਕ ਨਤੀਜੇ ਸਾਹਮਣੇ ਆ ਰਹੇ ਹਨ । ਬੱਚਿਆਂ ਵੱਲੋਂ ਵੋਟ ਅਧਿਕਾਰ ਦੇ ਇਸਤੇਮਾਲ ਦੇ ਦਿੱਤੇ ਜਾ ਰਹੇ ਸੁਨੇਹਿਆਂ ਤੋਂ ਮਾਪਿਆਂ ਨੂੰ ਮਜਬੂਤ ਲੋਕਤੰਤਰ ਦੀ ਉਸਾਰੀ ‘ਚ ਵੋਟ ਦੀ ਤਾਕਤ ਬਾਰੇ ਸਮਝ ਪੈਣ ਲੱਗੀ ਹੈ।