ਉਰਦੂ ਭਾਸ਼ਾ ਦੀ ਮੁਫ਼ਤ ਸਿਖਲਾਈ 1 ਜੁਲਾਈ ਤੋਂ ਹੋਵੇਗੀ ਸ਼ੁਰੂ
ਰਾਜੇਸ਼ ਗੋਤਮ , ਪਟਿਆਲਾ, 13 ਜੂਨ 2022
ਉਰਦੂ ਭਾਸ਼ਾ ਸਿੱਖਣ ਲਈ, ਉਤਾਵਲੇ ਲੋਕਾਂ ਨੂੰ ਹੁਣ ਮੁਫਤ ਸਿਖਲਾਈ ਲੈਣ ਦਾ ਮੌਕਾ ਭਾਸ਼ਾ ਵਿਭਾਗ ਵੱਲੋਂ ਪ੍ਰਦਾਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਿਸਥਾਰ ਪੂਰਵਕ ਜਾਦਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਚੰਦਨਦੀਪ ਕੌਰ ਨੇ ਦੱਸਿਆ ਕਿ ਉਰਦੂ ਭਾਸ਼ਾ ਦੀ ਮੁਫ਼ਤ ਸਿਖਲਾਈ 1 ਜੁਲਾਈ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਕੋਰਸ ਛੇ ਮਹੀਨੇ ਦਾ ਹੋਵੇਗਾ। ਇਸ ਦਾ ਸਮਾਂ ਸ਼ਾਮ 5:00 ਤੋਂ 6:00 ਵਜੇ ਤੱਕ ਹੈ।
ਚੰਦਨਦੀਪ ਕੌਰ ਨੇ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ 30 ਜੂਨ ਤੱਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ), ਸ਼ੇਰਾਂ ਵਾਲਾ ਗੇਟ, ਪਟਿਆਲਾ ਤੋਂ ਫਾਰਮ ਲੈ ਕੇ ਅਤੇ ਭਰ ਕੇ ਸਮੇਤ ਇਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਅਤੇ ਵਿਦਿਅਕ ਯੋਗਤਾ ਦੇ ਸਰਟੀਫਿਕੇਟ ਦੀ ਫੋਟੋ ਕਾਪੀ ਨਾਲ ਦਾਖਲਾ ਲੈ ਸਕਦੇ ਹਨ ।