ਹਰਪ੍ਰੀਤ ਕੌਰ , ਸੰਗਰੂਰ, 17 ਜੂਨ 2022
ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਡੀਟੋਰੀਅਮ ਵਿਖੇ ਲੋਕ ਸਭਾ ਹਲਕਾ ਸੰਗਰੂਰ ਦੀ ਉੱਪ ਚੋਣ ਲਈ 23 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੀ 26 ਜੂਨ ਨੂੰ ਹੋਣ ਵਾਲੀ ਗਿਣਤੀ ਦੇ ਕਾਰਜਾਂ ਲਈ ਲਗਾਏ ਸਮੁੱਚੇ ਅਮਲੇ ਨੂੰ ਸਿਖਲਾਈ ਦਿੱਤੀ ਗਈ।ਸਿਖਲਾਈ ਪ੍ਰੋਗਰਾਮ ਵਿੱਚ ਕਾਊਂਟਿੰਗ ਸੁਪਰਵਾਈਜ਼ਰਾਂ, ਸਹਾਇਕ ਸੁਪਰਵਾਈਜ਼ਰਾਂ ਅਤੇ ਮਾਈਕਰੋ ਅਬਜ਼ਰਵਰਾਂ ਨੇ ਹਿੱਸਾ ਲਿਆ। ਇਸ ਦੌਰਾਨ ਮਾਸਟਰ ਟ੍ਰੇਨਰ ਸ਼੍ਰੀ ਪੰਕਜ ਡੋਗਰਾ ਨੇ ਸਮੁੱਚੇ ਕਾਊਟਿੰਗ ਸਟਾਫ ਨੂੰ ਪਾਵਰ ਪੁਆਇੰਟ ਰਾਹੀਂ ਗਿਣਤੀ ਕਾਰਜਾਂ ਦੀ ਵਿਸਥਾਰਪੂਰਵਕ ਸਿਖਲਾਈ ਦਿੱਤੀ ਅਤੇ ਗਿਣਤੀ ਦੌਰਾਨ ਲਾਗੂ ਕੀਤੀਆਂ ਜਾਣ ਵਾਲੀਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਵੀ.ਵੀ.ਪੈਟ ਦੀ ਸਲਿੱਪ ਅਤੇ ਮਸ਼ੀਨ ਦੇ ਨਤੀਜੇ ਦਾ ਮਿਲਾਨ ਪੂਰੇ ਧਿਆਨ ਨਾਲ ਕੀਤਾ ਜਾਵੇ।
ਉਨ੍ਹਾਂ ਨੇ ਗਿਣਤੀ ਸਬੰਧੀ ਮੁੱਖ ਕਾਨੂੰਨੀ ਪ੍ਰੋਵੀਜ਼ਨਾਂ ਬਾਰੇ ਗਿਣਤੀ ਸਟਾਫ ਨੂੰ ਦੱਸਿਆ ਕਿ ਈ.ਵੀ.ਐਮ. ਮਸ਼ੀਨ ਤੇ ਵੀ.ਵੀ.ਪੈਟ ਦੀ ਛੋਟੀ ਤੋਂ ਛੋਟੀ ਬਾਰੀਕੀ ਬਾਰੇ ਪਤਾ ਹੋਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।ਉਨ੍ਹਾਂ ਗਿਣਤੀ ਕਾਰਜਾਂ ਲਈ ਕੰਟਰੋਲ ਯੂਨਿਟ, ਵੀ.ਵੀ.ਪੈਟ ਮਸ਼ੀਨਾਂ ਦੀ ਸਿਖਲਾਈ ਪ੍ਰਾਪਤ ਕਰਨ ਆਏ ਹਰੇਕ ਅਧਿਕਾਰੀ ਅਤੇ ਕਰਮਚਾਰੀ ਨੂੰ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਨੂੰ ਧਿਆਨ ‘ਚ ਰੱਖ ਕੇ ਆਪਣੀ ਡਿਊਟੀ ਨਿਭਾਉਣ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਗਿਣਤੀ ਤੋਂ ਪਹਿਲਾਂ ਮਸ਼ੀਨ ਦੀ ਸੀਲ ਨੂੰ ਚੰਗੀ ਤਰ੍ਹਾਂ ਜਾਂਚ ਲਿਆ ਜਾਵੇ, ਕਿਸੇ ਕਿਸਮ ਦੀ ਸਮੱਸਿਆ ਹੋਣ ਦੀ ਸੂਰਤ ‘ਚ ਤੁਰੰਤ ਆਪਣੇ ਸਬੰਧਤ ਸਹਾਇਕ ਰਿਟਰਨਿੰਗ ਅਫ਼ਸਰ ਨੂੰ ਰਿਪੋਰਟ ਕੀਤੀ ਜਾਵੇ।
One thought on “ਲੋਕ ਸਭਾ ਉੱਪ ਚੋਣ-ਵੋਟਾਂ ਦੀ ਗਿਣਤੀ ਲਈ ਪ੍ਰਕਿਰਿਆ ਸਬੰਧੀ ਚੋਣ ਅਮਲੇ ਨੂੰ ਦਿੱਤੀ ਸਿਖਲਾਈ”
Comments are closed.