ਅਣਐਲਾਨੀ ਐਮਰਜੈਂਸੀ ਵਿਰੁੱਧ ਕਨਵੈਨਸ਼ਨ ਕਰਨ ਦਾ ਐਲਾਨ

Advertisement
Spread information

ਅਣਐਲਾਨੀ ਐਮਰਜੈਂਸੀ ਵਿਰੁੱਧ ਕਨਵੈਨਸ਼ਨ ਕਰਨ ਦਾ ਐਲਾਨ

ਪਰਦੀਪ ਕਸਬਾ,  ਸੰਗਰੂਰ , 19 ਜੂਨ  2022

ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਦੇਸ਼ ਵਿਚ ਚਲਾਈ ਜਾ ਰਹੀ ਅਣਐਲਾਨੀ ਐਮਰਜੈਂਸੀ ਦੇ ਹਾਲਾਤ ਬਾਰੇ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦਾ ਫ਼ੈਸਲੇ ਨੂੰ ਲਾਗੂ ਕਰਦਿਆਂ ਸਭਾ ਦੀ ਸੰਗਰੂਰ ਇਕਾਈ ਨੇ 3 ਜੁਲਾਈ ਨੂੰ ਸੰਗਰੂਰ ਵਿਖੇ ਕਨਵੈਨਸ਼ਨ ਦਾ ਫੈਸਲਾ ਕੀਤਾ ਹੈ । ਸਭਾ ਦੇ ਜਿਲਾ ਪ੍ਰਧਾਨ ਸਵਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਉਪਰੰਤ ਸਭਾ ਦੇ ਜਿਲਾ ਸਕੱਤਰ ਕੁਲਦੀਪ ਸਿੰਘ ਨੇ ਦੱਸਿਆ ਕਿ ਦੱਸਿਆ ਕਿ ਜਮਹੂਰੀ ਅਧਿਕਾਰ ਸਭਾ ਪੰਜਾਬ ਨੇ ਐਮਰਜੈਸੀ ਦਿਵਸ ਦੀ ਪੂਰਵ-ਸੰਧਿਆ 25 ਜੂਨ ਤੋਂ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

Advertisement

ਜਿਸ ਤਹਿਤ ਹਰ ਜ਼ਿਲ੍ਹਾ ਇਕਾਈ ਹੋਰ ਜਨਤਕ ਜਮਹੂਰੀ ਜਥੇਬੰਦੀਆਂ ਅਤੇ ਜਾਗਰੂਕ ਹਿੱਸਿਆਂ ਦੇ ਸਹਿਯੋਗ ਨਾਲ ਵਿਸ਼ੇਸ਼ ਪ੍ਰੋਗਰਾਮ ਕਰੇਗੀ। ਮੁਹਿੰਮ ਮਨੁੱਖੀ ਅਤੇ ਜਮਹੂਰੀ ਹੱਕਾਂ ਦੀ ਲਹਿਰ ਦੇ ਸ਼ਹੀਦ ਅਤੇ ਉੱਘੇ ਲੋਕ ਘੁਲਾਟੀਏ ਸਟੇਨ ਸਵਾਮੀ ਦੇ ਸ਼ਹਾਦਤ ਦਿਵਸ 5 ਜੁਲਾਈ ਤੱਕ ਚਲਾਈ ਜਾਵੇਗੀ ਜੋ ਭਾਰਤੀ ਜੇਲ੍ਹ ਪ੍ਰਬੰਧ ਦੇ ਅਣਮਨੁੱਖੀ ਜਬਰ ਦਾ ਮੁਕਾਬਲਾ ਕਰਦਿਆਂ ਪਿਛਲੇ ਸਾਲ ਸਦੀਵੀ ਵਿਛੋੜਾ ਦੇ ਗਏ ਸਨ। ਇਸ ਮੁਹਿੰਮ ਦੌਰਾਨ ਜਮਹੂਰੀ ਅਧਿਕਾਰ ਸਭਾ ਦੀ ਜਿਲ੍ਹਾ ਇਕਾਈ ਸੰਗਰੂਰ ਵਲੋਂ 3 ਜੁਲਾਈ ਨੂੰ ਸੰਗਰੂਰ ਵਿਖੇ ਕਨਵੈਨਸ਼ਨ ਕੀਤੀ ਜਾਵੇਗੀ।

ਇਸ ਕਨਵੈਨਸ਼ਨ ਵਿੱਚ ਆਰ.ਐੱਸ.ਐੱਸ.-ਭਾਜਪਾ ਦੇ ਰਾਜ ਵਿਚ ਰਾਜਕੀ ਪੁਸ਼ਤਪਨਾਹੀ ਨਾਲ ਦਣਦਣਾ ਰਹੀਆਂ ਫਾਸ਼ੀਵਾਦੀ ਫਿਰਕੂ ਤਾਕਤਾਂ ਦੇ ਖ਼ਤਰਨਾਕ ਮਨਸੂਬਿਆਂ ਬਾਰੇ ਜਾਣੂ ਕਰਾਇਆ ਜਾਵੇਗਾ ਅਤੇ ਪਾਟਕਪਾਊ ਸਿਆਸਤ ਵਿਰੁੱਧ ਵਿਸ਼ਾਲ ਜਮਹੂਰੀ ਲੋਕ ਰਾਇ ਉਸਾਰ ਕੇ ਇਸ ਨੂੰ ਇਕਜੁੱਟਤਾ ਨਾਲ ਠੱਲ ਪਾਉਣ ਦਾ ਸੱਦਾ ਦਿੱਤਾ ਜਾਵੇਗਾ। ਰਾਜਧ੍ਰੋਹ ਕਾਨੂੰਨ, ਯੂ.ਏ.ਪੀ.ਏ., ਚਾਰ ਲੇਬਰ ਕੋਡ ਸਮੇਤ ਸਾਰੇ ਹੀ ਕਾਲੇ ਕਾਨੂੰਨਾਂ ਨੂੰ ਖ਼ਤਮ ਕਰਨ ਦੀ ਮੰਗ ਕੀਤੀ ਜਾਵੇਗੀ ਜੋ ਮਨੁੱਖ ਦੀ ਆਜ਼ਾਦੀ ਅਤੇ ਪ੍ਰਗਟਾਵੇ ਦੇ ਹੱਕ ਨੂੰ ਕੁਚਲਣ ਲਈ ਈਜਾਦ ਕੀਤੇ ਗਏ ਹਨ। ਇਸ ਤੋ ਇਲਾਵਾ ਕਨਵੈਨਸ਼ਨ ਭੀਮਾ-ਕੋਰੇਗਾਓਂ ਅਤੇ ਹੋਰ ਝੂਠੇ ਸਾਜ਼ਿਸ਼ ਕੇਸਾਂ ’ਚ ਗ੍ਰਿਫ਼ਤਾਰ ਕੀਤੇ ਲੋਕਪੱਖੀ ਬੁੱਧੀਜੀਵੀਆਂ, ਹੱਕਾਂ ਦੇ ਕਾਰਕੁੰਨਾਂ, ਸਿਆਸੀ ਕੈਦੀਆਂ ਅਤੇ ਸਜ਼ਾਵਾਂ ਪੂਰੀਆਂ ਕਰ ਕੈਦੀਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕਰੇਗੀ ।

ਉਹਨਾਂ ਕਿਹਾ ਕਿ ਇਨਕਲਾਬ ਜ਼ਿੰਦਾਬਾਦ ਦਾ ਨਾਅਰਾ ਲਗਾ ਕੇ ਰਾਜਨੀਤੀ ਵਿਚ ਬਦਲਾਓ ਲਿਆਉਣ ਦੇ ਚੋਣ ਵਾਅਦੇ ਨਾਲ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਥਾਂ ਟਾਲਮਟੋਲ ਦੀ ਨੀਤੀ ਅਪਣਾ ਰਹੀ ਹੈ ਪੱਕੇ ਰੋਜ਼ਗਾਰ, ਨਵੀਂ ਭਰਤੀ ਲਈ ਸੰਘਰਸ਼ ਕਰ ਰਹੀਆਂ ਬੇਰੋਜ਼ਗਾਰ ਨੌਜਵਾਨ ਜਥੇਬੰਦੀਆਂ ਅਤੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਲਈ ਜੂਝ ਰਹੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਸੰਘਰਸ਼ਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ।

ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀਕਰਨ ਤੋਂ ਬਚਾਉਣ ਲਈ ਲੜ ਰਹੀਆਂ ਵਿਦਿਆਰਥੀ ਜਥੇਬੰਦੀਆਂ ਦੇ ਸੰਘਰਸ਼ ਨੂੰ ਜਬਰ ਨਾਲ ਦਬਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸਮੂਹ ਲੋਕ ਜਮਹੂਰੀ ਜਥੇਬੰਦੀਆਂ ਅਤੇ ਹੋਰ ਇਨਸਾਫ਼ਪਸੰਦਾਂ ਨੂੰ ਇਸ ਇਸ ਕਨਵੈਨਸ਼ਨ ਵਿੱਚ ਭਰਵਾਂ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ ।

Advertisement
Advertisement
Advertisement
Advertisement
Advertisement
error: Content is protected !!