ਲੋਕ ਸਭਾ ਹਲਕਾ ਸੰਗਰੂਰ ਉਪ ਚੋਣ ਲਈ ਪ੍ਰਬੰਧ ਮੁਕੰਮਲ,ਅੱਜ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਵੋਟਾਂ

Advertisement
Spread information

2200 ਤੋਂ ਵੱਧ ਚੋਣ ਅਮਲਾ ਅਤੇ 2500 ਦੇ ਕਰੀਬ ਸੁਰੱਖਿਆ ਅਮਲਾ ਰਹੇਗਾ ਤਾਇਨਾਤ

ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਪੋਲਿੰਗ ਸਟੇਸ਼ਨਾਂ ’ਤੇ ਪੁੱਜੀਆਂ


ਹਰਿੰਦਰ ਨਿੱਕਾ , ਬਰਨਾਲਾ, 22 ਜੂਨ 2022
ਲੋਕ ਸਭਾ ਹਲਕਾ ਸੰਗਰੂਰ ਦੀ ਭਲਕੇ 23 ਜੂਨ ਨੂੰ ਹੋਣ ਵਾਲੀ ਉਪ ਚੋਣ ਲਈ ਜ਼ਿਲਾ ਬਰਨਾਲਾ ਵਿੱਚ ਸਾਰੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ। ਮਤਦਾਨ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ।ਇਹ ਜਾਣਕਾਰੀ ਦਿੰਦੇ ਹੋਏ ਜ਼ਿਲਾ ਚੋਣ ਅਫਸਰ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਜ਼ਿਲੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਦੇ ਕੁੱਲ 502127 ਵੋਟਰ ਹਨ, ਜਿਨਾਂ ’ਚੋਂ 265340 ਪੁਰਸ਼, 236772 ਮਹਿਲਾ ਵੋਟਰ ਤੇ 15 ਹੋਰ ਵੋਟਰ ਹਨ।
    ਉਨਾਂ ਦੱਸਿਆ ਕਿ ਭਲਕੇ ਵੋਟਾਂ ਲਈ 558 ਪੋਲਿੰਗ ਸਟੇਸ਼ਨਾਂ ’ਤੇ 2232 ਦੇ ਕਰੀਬ ਚੋਣ ਅਮਲਾ ਤਾਇਨਾਤ ਹੋਵੇਗਾ, ਜਦੋਂਕਿ 2450 ਦੇ ਕਰੀਬ ਸੁਰੱਖਿਆ ਅਮਲਾ ਤਾਇਨਾਤ ਹੋਵੇਗਾ। ਸੁਰੱਖਿਆ ਅਮਲੇ ’ਚ 13 ਕੰਪਨੀਆਂ ਸੈਂਟਰਲ ਆਰਮਡ ਫੋਰਸ ਦੀਆਂ, 7 ਸਟੇਟ ਆਰਮਡ ਫੋਰਸ ਤੇ 650 ਦੇ ਕਰੀਬ ਪੁਲੀਸ ਮੁਲਾਜ਼ਮ ਸ਼ਾਮਲ ਹੋਣਗੇ।
        ਇਸ ਦੌਰਾਨ ਅੱਜ ਵੱਖ-ਵੱਖ ਪੋਲਿੰਗ ਪਾਰਟੀਆਂ ਚੋਣ ਸਮੱਗਰੀ ਲੈ ਕੇ ਪੋਲਿੰਗ ਸਟੇਸ਼ਨਾਂ ’ਤੇ ਪੁੱਜ ਗਈਆਂ ਹਨ।  ਹਲਕਾ 103 ਬਰਨਾਲਾ ਦੇ ਪੋਲਿੰਗ ਸਟੇਸ਼ਨਾਂ ਲਈ ਸਹਾਇਕ ਰਿਟਰਨਿੰਗ ਅਫਸਰ ਗੋਪਾਲ ਸਿੰਘ ਦੀ ਅਗਵਾਈ ’ਚ ਪੋਲਿੰਗ ਪਾਰਟੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਤੋਂ ਰਵਾਨਾ ਹੋਈਆਂ। ਹਲਕਾ 102 ਭਦੌੜ ਲਈ ਸਹਾਇਕ ਰਿਟਰਨਿੰਗ ਅਫਸਰ ਸੋਨਮ ਚੌਧਰੀ ਦੀ ਅਗਵਾਈ ’ਚ ਤਹਿਸੀਲ ਕੰਪਲੈਕਸ ਤਪਾ ਤੋਂ ਰਵਾਨਾ ਹੋਈਆਂ। ਹਲਕਾ 104 ਮਹਿਲ ਕਲਾਂ ਲਈ ਪੋਲਿੰਗ ਪਾਰਟੀਆਂ ਸਹਾਇਕ ਰਿਟਰਨਿੰਗ ਅਫਸਰ ਅਮਿਤ ਬੈਂਬੀ ਦੀ ਅਗਵਾਈ ’ਚ ਡਾ. ਰਘੁਬੀਰ ਪ੍ਰਕਾਸ਼ ਐਸਡੀ ਸੀਨੀਅਰ ਸੈਕੰਡਰੀ ਸਕੂਲ ਤੋਂ ਰਵਾਨਾ ਹੋਈਆਂ।        ਡਰਾਈ ਡੇਅ ਐਲਾਨਿਆ
         ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਈਅਰ ਨੇ ਦੱਸਿਆ ਕਿ ਜ਼ਿਲਾ ਬਰਨਾਲਾ ਦੀ ਹਦੂਦ ਅੰਦਰ ਮਿਤੀ 21 ਜੂਨ 2022 ਨੂੰ ਸ਼ਾਮ 6 ਵਜੇ ਤੋਂ 23 ਜੂਨ 2022 ਨੂੰ ਚੋਣਾਂ ਮੁਕੰਮਲ ਹੋਣ ਤੱਕ ਅਤੇ ਚੋਣਾਂ ਦੀ ਗਿਣਤੀ ਵਾਲੇ ਦਿਨ ਮਿਤੀ 26 ਜੂਨ 2022 ਨੂੰ ਡਰਾਈ ਡੇਅ ਐਲਾਨਦੇ ਹੋਏ ਕਿਸੇ ਵੀ ਪ੍ਰਕਾਰ ਦੇ ਨਸ਼ੀਲੇ ਪਦਾਰਥ ਵੇਚਣ, ਸ਼ਰਾਬ ਸਟੋਰ ਕਰਨ ਤੇ ਵੇਚਣ ’ਤੇ ਪੂਰਨ ਤੌਰ ’ਤੇ ਰੋਕ ਲਗਾਈ ਗਈ ਹੈ। ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਤੇ ਸ਼ਰਾਬ ਦੇ ਅਹਾਤਿਆਂ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜ਼ਤ ਹੈ ’ਤੇ ਵੀ ਪੂਰਨ ਤੌਰ ’ਤੇ ਲਾਗੂ ਹੋਣਗੇ।

Advertisement
Advertisement
Advertisement
Advertisement
Advertisement
error: Content is protected !!