ਆਪ’ ਸਰਕਾਰ ਨੇ 3 ਮਹੀਨਿਆਂ ’ਚ ਕੀਤੇ ਵੱਡੇ ਚੋਣਾਵੀ ਵਾਅਦੇ ਪੂਰੇ, ਭ੍ਰਿਸ਼ਟਾਚਾਰ ਤੇ ਮਾਫੀਆ ਖ਼ਿਲਾਫ਼ ਛੇੜੀ ਜੰਗ: ਗੁਰਮੇਲ ਸਿੰਘ 

Advertisement
Spread information

ਤਿੰਨ ਮਹੀਨਿਆਂ ’ਚ ਭ੍ਰਿਸ਼ਟਾਚਾਰ ਦੇ ਦੋਸ਼ੀ ਆਪਣੇ ਮੰਤਰੀ, ਸਾਬਕਾ ਮੰਤਰੀ ਸਮੇਤ 45 ਅਧਿਕਾਰੀ ਕੀਤੇ

ਵਿਰੋਧੀ ਧਿਰਾਂ ਇਸ ਗੱਲ ਤੋਂ ਵਾਕਿਫ਼ ਕਿ ‘ਆਪ’ ਸੰਗਰੂਰ ’ਚ ਬਣਾਏਗੀ ਹੈਟ੍ਰਿਕ: ‘ਆਪ’

ਮੁੱਖ ਮੰਤਰੀ ਦੇ ਸੰਸਦ ਵਿੱਚ ਲੋਕਾਂ ਦੀ ਆਵਾਜ਼ ਬੁਲੰਦ ਕਰਨ ਦੇ ਮਿਸ਼ਨ ਨੂੰ ਅੱਗੇ ਵਧਾਵਾਂਗਾ: ਗੁਰਮੇਲ ਸਿੰਘ


ਹਰਿੰਦਰ ਨਿੱਕਾ , ਸੰਗਰੂਰ, 22 ਜੂਨ 2022
‘      ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ’ਚ ਸਰਕਾਰ ਬਣਾਉਣ ਤੋਂ ਤੁਰੰਤ ਬਾਅਦ ਆਪਣੇ ਤਿੰਨ ਮਹੀਨਿਆਂ ਦੇ ਕਾਰਜਕਾਲ ’ਚ  ਹੀ ਭ੍ਰਿਸ਼ਟਾਚਾਰ ਅਤੇ ਮਾਫੀਆ ਖ਼ਿਲਾਫ਼ ਜੰਗ ਛੇੜ ਦਿੱਤੀ ਹੈ, ਜਿਸ ਨਾਲ ਲੋਕਾਂ ਦੀਆਂ ‘ਭ੍ਰਿਸ਼ਟਾਚਾਰ ਮੁਕਤ ਪੰਜਾਬ’ ਉਮੀਦਾਂ ਨੂੰ ਬੱਲ ਮਿਲਿਆ ਹੈ ਅਤੇ ਉਹ ਖੂਸ਼ੀ ਮਹਿਸੂਸ ਕਰ ਰਹੇ ਹਨ।’ ਇਹ ਪ੍ਰਗਟਾਵਾ ਸੰਗਰੂਰ ਜ਼ਿਮਨੀ ਚੋਣ ਲਈ ‘ਆਪ’ ਦੇ ਉਮੀਦਵਾਰ ਸਰਪੰਚ ਗੁਰਮੇਲ ਸਿੰਘ ਘਰਾਚੋ ਨੇ ਇੱਕ ਮੁਲਾਕਾਤ ਦੌਰਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਜਿਥੇ ਪਿਛਲੀਆਂ ਸਰਕਾਰਾਂ ਦੌਰਾਨ ਆਗੂਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਕਰ ਰਹੀ ਹੈ, ਉਥੇ ਹੀ ਮਾਫੀਆ ਅਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਦੇਣ ਵਾਲੇ ਵਾਲਿਆਂ ਵਿਰੁੱਧ ਜਾਂਚ ਕੀਤੀ ਜਾ ਰਹੀ ਹੈ। 
ਸੰਗਰੂਰ ਜ਼ਿਮਨੀ ਚੋਣ ’ਚ ਵਿਰੋਧੀ ਪਾਰਟੀਆਂ ਨਾਲ ਮੁਕਾਬਲੇ ਬਾਰੇ ਗੱਲ ਕਰਦਿਆਂ ਗੁਰਮੇਲ ਸਿੰਘ ਨੇ ਦਾਅਵਾ ਕੀਤਾ, ‘‘ਮਾਨ ਸਰਕਾਰ ਵੱਲੋਂ ਕੀਤੇ ਅਸਾਧਾਰਨ ਫ਼ੈਸਲਿਆਂ ਨਾਲ ਵਿਰੋਧੀ ਆਗੂ ਘਬਰਾ ਗਏ ਹਨ। ਇਸ ਲਈ ਉਹ ‘ਆਪ’ ਦੀ ਛਵੀ ਖ਼ਰਾਬ ਕਰਨ ਲਈ ਆਪਣੀਆਂ ਨਾਪਾਕ ਹਰਕਤਾਂ ’ਤੇ ਉਤਰ ਆਏ ਹਨ। ਪਰ ਵਿਰੋਧੀਆਂ ਦੇ ਝੂਠੇ ਪ੍ਰਚਾਰ ਦੇ ਬਾਵਜੂਦ ਚੋਣ ਪ੍ਰਚਾਰ ਦੌਰਾਨ ਲੋਕਾਂ ਦੇ ਮਿਲੇ ਪਿਆਰ ਕਾਰਨ ਆਮ ਆਦਮੀ ਪਾਰਟੀ ਜ਼ਿਮਨੀ ਚੋਣ ਜਿੱਤ ਦੀ ਹੈਟ੍ਰਿਕ ਬਣਾਏਗੀ।’’
ਮਾਨ ਸਰਕਾਰ ਵੱਲੋਂ ਬੀਤੇ ਤਿੰਨ ਮਹੀਨਿਆਂ ’ਚ ਕੀਤੇ ਹੋਰ ਕੰਮਾਂ ਦੀ ਜਾਣਕਾਰੀ ਦਿੰਦਿਆਂ ਗੁਰਮੇਲ ਸਿੰਘ ਨੇ ਕਿਹਾ ਕਿ ਸਰਕਾਰ ਨੇ ਨੌਜਵਾਨਾਂ ਲਈ 25 ਹਜ਼ਾਰ ਤੋਂ ਜ਼ਿਆਦਾ ਸਰਕਾਰੀ ਨੌਕਰੀਆਂ ’ਤੇ ਭਰਤੀ ਸ਼ੁਰੂ ਕਰ ਦਿੱਤੀ ਹੈ। ਹਰ ਮਹੀਨੇ 300 ਯੂਨਿਟਾਂ ਬਿਜਲੀ ਮੁਫ਼ਤ ਦੇਣ ’ਤੇ 1 ਜੁਲਾਈ ਤੋਂ ਅਮਲ ਹੋ ਜਾਵੇਗਾ। ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ, ਮੂੰਗ ਦੀ ਫ਼ਸਲ ਐਮ.ਐਸ.ਪੀ ’ਤੇ ਖ਼ਰੀਦਣ, ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 50 ਲੱਖ ਤੋਂ ਵਧਾ ਕੇ 1 ਕਰੋੜ ਰੁਪਏ ਸਹਾਇਤਾ ਰਾਸ਼ੀ, ਇੱਕ ਵਿਧਾਇਕ ਤੇ ਇੱਕ ਪੈਨਸ਼ਨ ਅਤੇ ਪੰਚਾਇਤੀ ਤੇ ਸਰਕਾਰੀ ਜ਼ਮੀਨਾਂ ਤੋਂ ਨਜ਼ਾਇਜ ਕਬਜੇ ਛੁਡਾਉਣ ਜਿਹੇ ਮਹੱਤਵਪੂਰਨ ਫ਼ੈਸਲੇ ਵੀ ਕੀਤੇ ਗਏ ਹਨ।  
ਉਮੀਦਵਾਰ ਗੁਰਮੇਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਇੱਕ ਨਿਰਣਾਇਕ ਜੰਗ ਲੜੀ ਜਾ ਰਹੀ ਹੈ। ਇਸੇ ਜੰਗ ਅਧੀਨ ਮਾਨ ਸਰਕਾਰ ਨੇ ਆਪਣੇ ਹੀ ਕੈਬਨਿਟ ਮੰਤਰੀ ਵਿਜੈ ਸਿੰਗਲਾ ਜੇਲ੍ਹ ਭੇਜਣ ਦੇ ਨਾਲ ਨਾਲ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਆਈ.ਏ.ਐਸ. ਅਧਿਕਾਰੀ ਸੰਜੈ ਪੋਪਲੀ ਸਮੇਤ ਕਰੀਬ 45 ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਮੀਲ ਦਾ ਪੱਥਰ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੋਧੀ ਜੰਗ ’ਚ ਲੋਕਾਂ ਦਾ ਸਹਿਯੋਗ ਲੈਣ ਲਈ ਸਰਕਾਰ ਵੱਲੋਂ ਹੈਲਪ ਲਾਇਨ ਨੰਬਰ ਵੀ ਜਾਰੀ ਕੀਤਾ ਗਿਆ ਹੈ ਅਤੇ ਮਿਲੀਆਂ ਸ਼ਿਕਾਇਤਾ ਦੇ ਆਧਾਰ ’ਤੇ ਪੰਜਾਬ ਪੁਲੀਸ ਨੇ ਕਰੀਬ 28 ਐਫ.ਆਈ.ਆਰਜ਼ ਦਰਜ ਕੀਤੀਆਂ ਹਨ। ਮੁੱਖ ਮੰਤਰੀ ਦੇ ਹੁਕਮਾਂ ’ਤੇ ਵਿਜ਼ੀਲੈਂਸ ਬਿਊਰੋ ਵੱਲੋਂ ਇੱਕ ਸਬ ਇੰਸਪੈਕਟਰ, 8 ਸਹਾਇਕ ਸਬ ਇੰਸਪੈਕਟਰ, 3 ਹੈਡ ਕਾਂਸਟੇਬਲ, ਇੱਕ ਕਾਂਸਟੇਬਲ, 1 ਹੋਮ ਗਾਰਡ ਜਵਾਨ, 2 ਪਟਵਾਰੀ, ਇੱਕ ਕਲਰਕ ਅਤੇ ਕੁੱਝ ਹੋਰ ਮੁਲਜ਼ਮਾਂ ਨੂੰ ਰਿਸ਼ਵਤ ਲੈਣ ਦੇ ਮਾਮਲਿਆਂ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। 
ਗੁਰਮੇਲ ਸਿੰਘ ਨੇ ਦੋਸ਼ ਲਾਇਆ ਕਿ ਵਿਰੋਧੀ ਆਗੂਆਂ ਵੱਲੋਂ ਸਾਜ਼ਿਸ ਤਹਿਤ ਸੂਬੇ ਦੀ ਕਾਨੂੰਨ ਵਿਵਸਥਾ ਬਾਰੇ ਮਾਨ ਸਰਕਾਰ ਖ਼ਿਲਾਫ਼ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗੈਂਗਸਟਰਾਂ ਨੂੰ ਪਿਛਲੇ 70 ਸਾਲਾਂ ਤੋਂ ਕਾਂਗਰਸ, ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਵੱਲੋਂ ਸਰਪ੍ਰਸਤੀ ਅਤੇ ਸੁਰੱਖਿਆ ਦਿੱਤੀ ਜਾਂਦੀ ਰਹੀ ਹੈ, ਪਰ ਇਸ ਲਈ ਦੋਸ਼ੀ ਤਿੰਨ ਮਹੀਨਿਆਂ ਦੀ ‘ਆਪ’ ਸਰਕਾਰ ਨੂੰ ਦੱਸਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ‘ਆਪ’ ਉਮੀਦਵਾਰ ਗੁਰਮੇਲ ਸਿੰਘ ਆਪਣੀਆਂ ਜੜ੍ਹਾਂ ਨਾਲ ਜੁੜੇ ਹੋਏ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਸੰਗਰੂਰ ਵਾਸੀਆਂ ਦੀ ਭਲਾਈ ਲਈ ਲਗਨ ਨਾਲ ਕੰਮ ਕਰ ਰਹੇ ਹਨ। ਉਸ ਨੇ ਗਣਿਤ ਵਿਸ਼ੇ ਨਾਲ ਗਰੈਜ਼ੂਏਸ਼ਨ ਅਤੇ ਐਮ.ਬੀ.ਏ ਤੱਕ ਦੀ ਪੜ੍ਹਾਈ ਕੀਤੀ ਹੈ ਅਤੇ ਰਾਜਨੀਤੀ ’ਚ ਆਉਣ ਤੋਂ ਪਹਿਲਾਂ ਗੁਰਮੇਲ ਸਿੰਘ ਨੇ ਵੱਖ ਵੱਖ ਸਕੂਲਾਂ ’ਚ ਬੱਚਿਆਂ ਨੂੰ ਪੜ੍ਹਾਇਆ ਵੀ ਹੈ। ਭਗਵੰਤ ਮਾਨ ਦੇ ਸਾਥੀ ਗੁਰਮੇਲ ਸਿੰਘ ਨੂੰ ‘ਆਪ’ ਨੇ 2015 ’ਚ ਬਲਾਕ ਪ੍ਰਧਾਨ ਨਿਯੁਕਤ ਕੀਤਾ ਅਤੇ ਸਾਲ 2018 ’ਚ ਉਹ ਪਿੰਡ ਘਰਾਚੋ ਦੇ ਸਰਪੰਚ ਚੁਣੇ ਗਏ। ਪਾਰਟੀ ਨੇ ਸਾਲ 2021 ਵਿੱਚ ਗੁਰਮੇਲ ਸਿੰਘ ਨੂੰ ਸੰਗਰੂਰ ਜ਼ਿਲ੍ਹੇ ਦਾ ਪ੍ਰਧਾਨ ਬਣਾਇਆ ਸੀ। 
ਅੰਤ ’ਚ ਗੁਰਮੇਲ ਸਿੰਘ ਨੇ ਕਿਹਾ ਕਿ ਸੰਗਰੂਰ ਸੀਟ ਜਿੱਤ ਕੇ ਉਹ ਮੁੱਖ ਮੰਤਰੀ ਦੇ ਸੰਸਦ ਵਿੱਚ ਲੋਕਾਂ ਦੀ ਆਵਾਜ਼ ਬੁਲੰਦ ਕਰਨ ਦੇ ਮਿਸ਼ਨ ਨੂੰ ਅੱਗੇ ਵਧਾਉਣਗੇ ਅਤੇ ਸੰਗਰੂਰ ਵਾਸੀਆਂ ਦੀ ਭਲਾਈ ਲਈ ਸਖ਼ਤ ਮਿਹਨਤ ਨਾਲ ਕੰਮ ਕਰਨਗੇ।

Advertisement
Advertisement
Advertisement
Advertisement
Advertisement

One thought on “ਆਪ’ ਸਰਕਾਰ ਨੇ 3 ਮਹੀਨਿਆਂ ’ਚ ਕੀਤੇ ਵੱਡੇ ਚੋਣਾਵੀ ਵਾਅਦੇ ਪੂਰੇ, ਭ੍ਰਿਸ਼ਟਾਚਾਰ ਤੇ ਮਾਫੀਆ ਖ਼ਿਲਾਫ਼ ਛੇੜੀ ਜੰਗ: ਗੁਰਮੇਲ ਸਿੰਘ 

Comments are closed.

error: Content is protected !!