ਸੰਯੁਕਤ ਕਿਸਾਨ ਮੋਰਚਾ ਵੱਲੋਂ ਅਗਨੀਪੱਥ ਸਕੀਮ ਵਿਰੁੱਧ 24 ਜੂਨ ਨੂੰ ਬਰਨਾਲਾ ਕੀਤਾ ਜਾਵੇਗਾ ਵਿਰੋਧ ਪ੍ਰਦਰਸ਼ਨ
6 ਮਹੀਨਿਆਂ ਬਾਅਦ ਇੱਕ ਵਾਰ ਸੁਣਾਈ ਦੇਵੇਗੀ ਕਿਸਾਨਾਂ ਦੀ ਸਾਂਝੀ ਰੋਹਲੀ ਗਰਜ-ਮਨਜੀਤ ਧਨੇਰ
ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ 11 ਵਜੇ ਦਾਣਾ ਮੰਡੀ ਬਰਨਾਲਾ ਪੁੱਜਣ ਦੀ ਕੀਤੀ ਅਪੀਲ
ਹਰਿੰਦਰ ਨਿੱਕਾ, ਬਰਨਾਲਾ 23 ਜੂਨ 2022
ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਵੱਲੋਂ ਮੋਦੀ ਹਕੂਮਤ ਵੱਲੋਂ ਲਿਆਂਦੀ ਅਗਨੀਪੱਥ ਸਕੀਮ ਵਿਰੁੱਧ 24 ਜੂਨ ਨੂੰ ਦੇਸ਼ ਵਿਆਪੀ ਵਿਰੋਧ ਦੇ ਸੱਦੇ ਨੂੰ ਲਾਗੂ ਕਰਦਿਆਂ 11 ਵਜੇ ਦਾਣਾ ਮੰਡੀ ਬਰਨਾਲਾ ਵਿਖੇ ਇਕੱਠੇ ਹੋਣ ਤੋਂ ਬਾਅਦ ਸ਼ਹਿਰ ਵਿੱਚ ਮਾਰਚ ਕਰਕੇ ਰਾਸ਼ਟਰਪਤੀ ਭਾਰਤ ਸਰਕਾਰ ਨੂੰ ਭੇਜਿਆ ਜਾਣ ਵਾਲਾ ਮੰਗ ਪੱਤਰ ਡੀਸੀ ਕੰਪਲੈਕਸ ਵਿੱਚ ਜਾਕੇ ਡੀਸੀ ਬਰਨਾਲਾ ਨੂੰ ਦਿੱਤਾ ਜਾਵੇਗਾ।
ਪ੍ਰੈਸ ਨੂੰ ਇਹ ਬਿਆਨ ਜਾਰੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਧਨੇਰ, ਜਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ, ਜਨਰਲ ਸਕੱਤਰ ਗੁਰਦੇਵ ਸਿੰਘ ਮਾਂਗੇਵਾਲ ਨੇ ਕਿਹਾ ਮੋਦੀ ਹਕੂਮਤ ਆਪਣੇ ਸੌੜੇ ਸਿਆਸੀ ਮਨਸੂਬਿਆਂ ਦੀ ਪੂਰਤੀ ਲਈ ‘ਅਗਨੀਪਥ’ ਨਾਂ ਦੀ ਚਾਰ ਸਾਲਾਂ ਲਈ ਫੌਜ ਵਿੱਚ ਭਰਤੀ ਲਈ ਯੋਜਨਾ ਲਿਆ ਰਹੀ ਹੈ। ਇਸ ਨਾਲ ਪਹਿਲਾਂ ਹੀ 45 ਸਾਲ ਤੋਂ ਸਭ ਤੋਂ ਵੱਧ ਵਿਰਾਟ ਸ਼ਕਲ ਅਖਤਿਆਰ ਕੀਤੀ ਬੇਰੁਜ਼ਗਾਰ ਨੌਜਵਾਨੀ ਬੁਰੀ ਤਰ੍ਹਾਂ ਪ੍ਭਾਵਿਤ ਹੋਵੇਗੀ। ਇਸ ਸਕੀਮ ਨੂੰ ਸੰਯੁਕਤ ਕਿਸਾਨ ਮੋਰਚਾ ਕਿਸੇ ਵੀ ਸੂਰਤ ਵਿੱਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਤਿੰਨ ਕਾਲੇ ਕਾਨੂੰਨ ਰੱਦ ਕਰਾਉਣ ਦੀ ਤਰਜ ਤੇ ਵਿਸ਼ਾਲ ਸਾਂਝਾ ਮੋਰਚਾ ਬਣਾਕੇ ‘ਅਗਨੀਪਥ’ਯੋਜਨਾ ਰੱਦ ਕਰਨ ਲਈ ਮੋਦੀ ਹਕੂਮਤ ਨੂੰ ਮਜ਼ਬੂਰ ਕੀਤਾ ਜਾਵੇਗਾ।
ਆਗੂਆਂ ਨੇ ਕਿਹਾ ਕਿ 3 ਜੁਲਾਈ ਦੀ ਸੰਯੁਕਤ ਕਿਸਾਨ ਮੋਰਚਾ ਦੀ ਹੋਣ ਵਾਲੀ ਮੀਟਿੰਗ ਵਿੱਚ ਭਾਕਿਯੂ ਏਕਤਾ ਡਕੌਂਦਾ ਅਤੇ 21 ਹੋਰ ਕਿਸਾਨ ਜਥੇਬੰਦੀਆਂ ਭਾਗ ਲੈਣਗੀਆਂ। ਇਸੇ ਹੀ ਤਰ੍ਹਾਂ ਯੂਪੀ ਦੀ ਯੋਗੀ ਅਦਿੱਤਿਆਨਾਥ ਸਰਕਾਰ ਵੱਲੋਂ ਘੱਟ ਗਿਣਤੀਆਂ, ਜਮਹੂਰੀ ਤਾਕਤਾਂ ਅਤੇ ਆਪਣੇ ਸਿਆਸੀ ਵਿਰੋਧੀਆਂ ਨੂੰ ਜਬਰ ਦੇ ਜੋਰ ਡਰਾਉਣ-ਧਮਕਾਉਣ ਲਈ ਧਾਰਨ ਕੀਤੀ ਬੁਲਡੋਜ਼ਰ ਫਾਸ਼ੀਵਾਦ ਦੀ ਨੀਤੀ ਉੱਪਰ ਰੋਕ ਲਾਉਣ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਇੱਕ ਪ੍ਰਮੁੱਖ ਆਗੂ ਆਲ ਇੰਡੀਆ ਕਿਸਾਨ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਡਾ. ਅਸ਼ੀਸ਼ ਮਿੱਤਲ ਉੱਪਰ ਪ੍ਰਯਾਗਰਾਜ ਵਿਖੇ ਦਰਜ ਕੀਤੇ ਪੁਲੀਸ ਕੇਸ ਅਤੇ ਜਾਰੀ ਕੀਤੇ ਗੈਰ-ਜ਼ਮਾਨਤੀ ਵਾਰੰਟਾਂ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ ਹੈ। ਆਗੂਆਂ ਨੂੰ ਝੋਨੇ ਦੀ ਲਵਾਈ ਦਾ ਕੰਮ ਪੂਰੇ ਜੋਰਾਂ’ਤੇ ਹੋਣ ਦੇ ਬਾਵਜੂਦ ਸਮੂਹ ਪਿੰਡ ਇਕਾਈਆਂ ਸਮੇਤ ਨੌਜਵਾਨਾਂ ਨੂੰ ਨਾਲ ਲੈਕੇ ਕੱਲ 24 ਜੂਨ ਸਵੇਰ 11 ਵਜੇ ਦਾਣਾ ਮੰਡੀ ਬਰਨਾਲਾ ਵਿਖੇ ਵੱਡੀ ਗਿਣਤੀ ਵਿੱਚ ਪੁੱਜਣ ਦੀ ਅਪੀਲ ਕੀਤੀ ਹੈ।
One thought on “SKM ਭਲ੍ਹਕੇ ਅਗਨੀਪਥ ਸਕੀਮ ਖਿਲਾਫ ਬਰਨਾਲਾ ‘ਚ ਕਰੇਗਾ ਵਿਰੋਧ ਪ੍ਰਦਰਸ਼ਨ”
Comments are closed.