ਸਿਹਤ ਵਿਭਾਗ ਨੇ ਮਨਾਇਆ ਨਸ਼ਾਖੋਰੀ ਤੇ ਨਸ਼ਾ ਤਸਕਰੀ ਵਿਰੋਧੀ ਦਿਵਸ

Advertisement
Spread information

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਹਰਿੰਦਰ ਨਿੱਕਾ , ਬਰਨਾਲਾ, 27 ਜੂਨ 2022
    ਸਿਹਤ ਵਿਭਾਗ ਬਰਨਾਲਾ ਵੱਲੋਂ ਨਸ਼ਾਖੋਰੀ ਤੇ ਨਸ਼ਾ ਤਸਕਰੀ ਵਿਰੋਧੀ ਦਿਵਸ ਮਨਾਇਆ ਗਿਆ। ਇਸ ਸਬੰਧੀ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਜਾਗਰੂਕਤਾ ਪ੍ਰੋਗਰਾਮ ’ਚ ਦੱਸਿਆ ਕਿ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਬੇਹੱਦ ਜ਼ਰੂਰੀ ਹੈ।
     ਉਨਾਂ ਕਿਹਾ ਕਿ ਨਸ਼ੇ ਵਿਅਕਤੀ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਕਮਜ਼ੋਰ ਬਣਾ ਦਿੰਦੇ ਹਨ। ਨਸ਼ਿਆਂ ਦਾ ਲਗਾਤਰ ਸੇਵਨ ਕਰਨ ਨਾਲ ਸਰੀਰ ਨੂੰ ਬਹੁਤ ਸਾਰੀਆਂ ਬਿਮਾਰੀਆਂ ਜਿਵੇਂ ਬਲੱਡ ਪ੍ਰੈਸ਼ਰ, ਟੀ ਬੀ, ਕੈਂਸਰ, ਹੈਪੇਟਾਇਟਸ, ਗੁਰਦਿਆਂ ਦੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ ਤੇ ਸਰੀਰਕ ਕਮਜ਼ੋਰੀ, ਦਿਲ, ਜਿਗਰ, ਫੇਫੜੇ, ਮਿਹਦਾ, ਦਿਮਾਗ ਆਦਿ ਅੰਗਾਂ ’ਤੇ ਮਾੜਾ ਅਸਰ ਪੈਂਦਾ ਹੈ।
    ਡਾ. ਔਲਖ ਨੇ ਦੱਸਿਆ ਕਿ ਅੱਜ ਜ਼ਿਲਾ ਬਰਨਾਲਾ ਦੇ ਸਾਰੇ ਸਿਹਤ ਕੇਂਦਰਾਂ ’ਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਨਸ਼ਾ ਛੱਡਣ ਲਈ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਜਾਗਰੂਕ ਕੀਤਾ ਗਿਆ।  ਇਸ ਸਮੇਂ ਜ਼ਿਲਾ ਪ੍ਰੋਗਰਾਮ ਅਫਸਰ ਕਮ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਕੌਰ ਔਜਲਾ ਨੇ ਦੱਸਿਆ ਕਿ ਜ਼ਿਲਾ ਬਰਨਾਲਾ ਵਿੱਚ ਇੱਕ ਨਸ਼ਾ ਛਡਾਊ ਕੇਂਦਰ ਅਤੇ ਜ਼ਿਲੇ ਦੇ ਵੱਖ ਵੱਖ 15 ਸਿਹਤ ਕੇਂਦਰਾਂ ਵਿੱਚ ਓਟ ਕਲੀਨਿਕ ਚੱਲ ਰਹੇ ਹਨ, ਜਿੱਥੇ ਹੁਣ ਤੱਕ 12906 ਮਰੀਜ਼ ਰਜਿਸਟਰਡ ਹੋਏ ਹਨ, ਜੋ ਲਗਾਤਾਰ ਆਪਣਾ ਇਲਾਜ ਕਰਵਾ ਰਹੇ ਹਨ।
   ਐਸ.ਐਮ.ਓ. ਸਿਵਲ ਹਸਪਤਾਲ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਅਤੇ ਜ਼ਿਲਾ ਨੋਡਲ ਅਫਸਰ ਡਾ. ਲਿਪਸੀ ਮੋਦੀ ਮਾਨਸਿਕ ਰੋਗਾਂ ਦੇ ਮਾਹਿਰ ਨੇ ਦੱਸਿਆ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਡਾਕਟਰੀ ਸਲਾਹ ਅਨੁਸਾਰ ਨਸ਼ਿਆਂ ਤੋਂ ਛੁਟਕਾਰਾ ਪਾਉਣਾ ਚਾਹੀਦਾ ਹੈ।
   ਜ਼ਿਲਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ, ਜ਼ਿਲਾ ਬੀ.ਸੀ.ਸੀ. ਕੋਆਰਡੀਨੇਟਰ ਹਰਜੀਤ ਸਿੰਘ ਤੇ ਕਾਉਂਸਲਰ ਰਵਿੰਦਰ ਸਿੰਘ ਨੇ ਦੱਸਿਆ ਕਿ ਤੰਬਾਕੂ ਪਦਾਰਥ ਜਿਵੇਂ ਬੀੜੀ ਸਿਗਰਟ, ਪਾਨ ਮਸਾਲਾ ਆਦਿ ਵਿੱਚ ਬਹੁਤ ਸਾਰੇ ਰਸਾਇਣਕ ਅਤੇ ਜ਼ਹਿਰੀਲੇ ਤੱਤ ਹੁੰਦੇ ਹਨ ਜੋ ਸਰੀਰ ਨੂੰ ਬਹੁਤ ਸਾਰੀਆਂ ਮਾਰੂ ਬਿਮਾਰੀਆਂ ਲਗਾ ਦਿੰਦੇ ਹਨ।
  ਉਨਾਂ ਦੱਸਿਆ ਕਿ ਜ਼ਿਆਦਾਤਰ ਨਸ਼ੇ ਦੀ ਆਦਤ 15 ਸਾਲ ਤੋਂ 25 ਸਾਲ ਦੀ ਉਮਰ ’ਚ ਲੱਗਦੀ ਹੈ । ਇਸ ਪੜਾਅ ’ਚ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਪੂਰਾ ਧਿਆਨ ਰੱਖਣਾ ਚਾਹੀਦਾ ਹੈ।
 

Advertisement
Advertisement
Advertisement
Advertisement
Advertisement
error: Content is protected !!