ਸੋਨੀ ਪਨੇਸਰ , ਬਰਨਾਲਾ, 27 ਜੂਨ 2022
ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਬਰਨਾਲਾ ਪੁਲੀਸ ਵੱਲੋਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਇੰਸਪੈਕਟਰ ਰਾਜਪਾਲ ਸਿੰਘ ਅਤੇ ਏਐਸਆਈ ਸੁਖਜੀਤ ਸਿੰਘ ਨੇ ਦੱਸਿਆ ਕਿ ਉਨਾਂ ਵੱਲੋਂ ਜ਼ਿਲਾ ਪੁਲੀਸ ਮੁਖੀ ਸ੍ਰੀ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਹੇਠ ਜਾਗਰੂਕਤਾ ਸੈਮੀਨਾਰ ਜਾਰੀ ਹਨ। ਉਨਾਂ ਦੱਸਿਆ ਕਿ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਕਚਹਿਰੀ ਚੌਕ ਬਰਨਾਲਾ ਵਿਖੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਗਿਆ ਤਾਂ ਜੋ ਉਹ ਆਪ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਹੋਰਾਂ ਨੂੰ ਵੀ ਜਾਗਰੂਕ ਕਰਨ ਤਾਂ ਜੋ ਨਸ਼ਿਆਂ ਕਰ ਕੇ ਜਾ ਰਹੀਆਂ ਜਾਨਾਂ ਨੂੰ ਬਚਾਇਆ ਜਾ ਸਕੇ।
ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਕੀਤਾ ਨਸ਼ਿਆਂ ਵਿਰੁੱਧ ਜਾਗਰੂਕ
