ਸਰਕਾਰ ਹਰ ਫਰੰਟ ਤੇ ਫੇਲ੍ਹ :- ਭਾਜਪਾ ਯੁਵਾ ਮੋਰਚਾ
ਅਸ਼ੋਕ ਵਰਮਾ , ਬਠਿੰਡਾ 27 ਜੂਨ 2022
ਆਮ ਆਦਮੀ ਪਾਰਟੀ ਵੱਲੋਂ ਚੋਣਾਂ ਵਿੱਚ ਘਰ ਘਰ ਜਾ ਕੇ ਕੀਤੇ ਗਏ ਮਹਿਲਾਵਾਂ ਨੂੰ ਹਜ਼ਾਰ ਰੁਪਏ ਦੇਣ ਦੇ ਪ੍ਰਚਾਰ ਨਾਲ ਗੁੰਮਰਾਹ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਮਹਿਲਾਵਾਂ ਨਾਲ ਵੱਡਾ ਧੋਖਾ ਕੀਤਾ ਗਿਆ ਹੈ। ਇਹ ਦੋਸ਼ ਭਾਜਪਾ ਯੁਵਾ ਮੋਰਚਾ ਜ਼ਿਲਾ ਪ੍ਰਧਾਨ ਸੰਦੀਪ ਅਗਰਵਾਲ ਨੇ ਸੂਬਾ ਸਰਕਾਰ ਦੇ ਬਜਟ ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ,ਕਰਦਿਆ ਲਾਇਆ।
ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਝੂਠ ਬੋਲ ਕੇ ਸੱਤਾ ਵਿਚ ਆਉਣ ਵਾਲੀ ਆਮ ਆਦਮੀ ਪਾਰਟੀ ਨੇ ਸਰਕਾਰ ਦੇ ਆਮ ਬਜਟ ਵਿੱਚ ਮਹਿਲਾਵਾਂ ਲਈ ਕੋਈ ਘੋਸ਼ਣਾ ਨਾ ਕਰਕੇ ਪੰਜਾਬ ਦੀਆਂ ਮਹਿਲਾਵਾਂ ਨਾਲ ਵੱਡਾ ਧੋਖਾ ਕੀਤਾ ਹੈ। ਪੰਜਾਬ ਸਰਕਾਰ ਨੇ ਬਜਟ ਤੋਂ ਪਹਿਲਾਂ ਕਰੋੜਾਂ ਰੁਪਏ ਦੇ ਮਸ਼ਹੂਰੀਆਂ ਰਾਹੀਂ ਸ਼ੋਰ ਮਚਾਇਆ ਸੀ ਕਿ ਆਮ ਲੋਕਾਂ ਦੇ ਸੁਝਾਅ ਨਾਲ ਬਜਟ ਆਏਗਾ ਅਤੇ ਕਿਹਾ ਸੀ ਕਿ ਵੀਹ ਹਜ਼ਾਰ ਤੋਂ ਵੱਧ ਲੋਕਾਂ ਬੇ ਸੁਝਾਅ ਆਏ ਹਨ। ਲੇਕਿਨ ਸਰਕਾਰ ਵੱਲੋਂ ਆਮ ਲੋਕਾਂ ਲਈ ਅਜਿਹੀ ਕੋਈ ਵੀ ਘੋਸ਼ਣਾ ਨਹੀਂ ਕੀਤੀ ਗਈ। ਬਾਰ ਬਾਰ ਅਰਵਿੰਦ ਕੇਜਰੀਵਾਲ ਦੇ ਗੁਣ ਗਾਉਂਦੇ ਹੋਏ ਦਿੱਲੀ ਮਾਡਲ ਦੀ ਗੱਲ ਕਰਦੇ ਰਹੇ। ਉਥੇ ਹੀ ਹਰ ਵਾਰਡ ਵਿਚ ਮੁਹੱਲਾ ਕਲੀਨਿਕ ਬਣਾਉਣ ਦੀ ਘੋਸ਼ਣਾ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਵਿੱਤ ਮੰਤਰੀ ਨੇ ਪੂਰੇ ਪੰਜਾਬ ਵਿੱਚ ਸਿਰਫ 117 ਮੁਹੱਲਾ ਕਲੀਨਿਕ ਬਣਾਉਣ ਦੀ ਗੱਲ ਕਹੀ। ਉੱਥੇ ਹੀ ਸੂਬੇ ਵਿੱਚ ਬੇਰੁਜ਼ਗਾਰੀ ਖਤਮ ਕਰਨ ਲਈ ਕੋਈ ਵੀ ਐਲਾਨ ਨਹੀਂ ਕੀਤਾ ਗਿਆ। ਨਾ ਹੀ ਟੀਚਰਾਂ ਨੂੰ ਕੋਈ ਨਵੀਆਂ ਨੌਕਰੀਆਂ ਦੇਣ ਦਾ ਐਲਾਨ ਕੀਤਾ। ਸੰਦੀਪ ਅਗਰਵਾਲ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦਰੁਸਤ ਰੱਖਣ ਵਿੱਚ ਫੇਲ੍ਹ ਹੋਈ ਸਰਕਾਰ ਵੱਲੋਂ ਵਧ ਰਹੇ ਗੈਂਗਸਟਰ ਕਲਚਰ ਨੂੰ ਰੋਕਣ ਲਈ ਅਤੇ ਨਸ਼ਿਆਂ ਨਾਲ ਹੋ ਰਹੀਆਂ ਨੌਜਵਾਨਾਂ ਨੂੰ ਮੌਤਾਂ ਨੂੰ ਰੋਕਣ ਲਈ ਕੋਈ ਵੀ ਨਵਾਂ ਵਿਜ਼ਨ ਨਹੀਂ ਲਿਆਂਦਾ ਗਿਆ। ਜਿਸ ਦਾ ਖਮਿਆਜ਼ਾ ਆਮ ਜਨਤਾ ਨੂੰ ਭੁਗਤਣਾ ਪੈ ਰਿਹਾ ਹੈ। ਜਿਸ ਦੇ ਖ਼ਿਲਾਫ਼ ਲੋਕਾਂ ਵਿੱਚ ਭਾਰੀ ਰੋਹ ਹੈ ।ਕੋਈ ਵੀ ਪੰਜਾਬੀ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਭਾਜਪਾ ਯੁਵਾ ਮੋਰਚਾ ਬਠਿੰਡਾ ਪੰਜਾਬ ਸਰਕਾਰ ਤੋਂ ਮੰਗ ਕਰਦਾ ਹੈ ਕਿ ਕਾਨੂੰਨ ਵਿਵਸਥਾ ਨੂੰ ਦਰੁਸਤ ਕੀਤਾ ਜਾਵੇ ਅਤੇ ਆਮ ਪੰਜਾਬੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ।