ਰਘਵੀਰ ਹੈਪੀ , ਬਰਨਾਲਾ, 4 ਜੁਲਾਈ 2022
ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਬਰਨਾਲਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦੇ ਹੋਏ ਵੱਖ ਵੱਖ ਦੁਕਾਨਾਂ ’ਤੇ ਸਿੰਗਲ ਯੂਜ਼ ਪਲਾਸਟਿਕ ਜ਼ਬਤ ਕੀਤੇ ਗਏ ਅਤੇ ਮੌਕੇ ’ਤੇ ਚਲਾਨ ਵੀ ਕੱਟੇ ਗਏ। ਟੀਮ ਵਿੱਚ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਐਸ.ਡੀ.ਓ. ਸਿਮਰਪ੍ਰੀਤ ਸਿੰਘ ਅਤੇ ਨਗਰ ਕੌਂਸਲ ਵੱਲੋਂ ਅੰਕੁਸ਼ ਸਿੰਗਲਾ ਸੈਨੇਟਰੀ ਇੰਸਪੈਕਟਰ, ਜਗਰਾਜ ਸਿੰਘ ਜਨਰਲ ਇੰਸਪੈਕਟਰ, ਗੁਰਮੀਤ ਸਿੰਘ ਜੂਨੀਅਰ ਸਹਾਇਕ ਤੇ ਪੁਲਿਸ ਟੀਮ ਵੱਲੋਂ ਅਮਰੀਕ ਸਿੰਘ ਸ਼ਾਮਲ ਸਨ। ਇਸ ਮੌਕੇ ਟੀਮ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲੀ ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ’ਤੇ ਰੋਕ ਲਗਾਈ ਗਈ ਹੈ। ਇਸ ਮੌਕੇ ਉਨਾਂ ਦੁਕਾਨਦਾਰਾਂ ਦੇ ਨਾਲ ਨਾਲ ਆਮ ਲੋਕਾਂ ਨੂੰ ਵੀ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਗਈ।