MLA ਗਿਆਸਪੁਰਾ ਨੇ ਬਾਬਾ ਮਹਾਰਾਜ ਸਿੰਘ ਜੀ ਨੂੰ ਭੇਂਟ ਕੀਤੀ ਸ਼ਰਧਾਂਜਲੀ

Advertisement
Spread information

ਬਾਬਾ ਮਹਾਰਾਜ ਸਿੰਘ ਮਹਾਨ ਦੇਸ਼ ਭਗਤ ਅਤੇ ਜੰਗ-ਏ-ਆਜ਼ਾਦੀ ਦੇ ਪਹਿਲੇ ਸ਼ਹੀਦ ਸਨ – ਵਿਧਾਇਕ ਗਿਆਸਪੁਰਾ

ਦਵਿੰਦਰ ਡੀ.ਕੇ. ਲੁਧਿਆਣਾ 05 ਜੁਲਾਈ 2022

      ਹਲਕਾ ਪਾਇਲ ਤੋਂ ਵਿਧਾਇਕ ਸ. ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਅੱਜ ਪਿੰਡ ਰੱਬੋਂ ਉੱਚੀ ਵਿਖੇ ਮਹਾਨ ਸਿੱਖ ਕ੍ਰਾਂਤੀਕਾਰੀ ਅਤੇ ਆਜ਼ਾਦੀ ਘੁਲਾਟੀਏ ਬਾਬਾ ਮਹਾਰਾਜ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਦੀਪਜੋਤ ਕੌਰ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ.ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਬਾਬਾ ਮਹਾਰਾਜ ਸਿੰਘ ਜੀ ਜੰਗ-ਏ-ਆਜ਼ਾਦੀ ਦੇ ਪਹਿਲੇ ਸ਼ਹੀਦ ਸਨ। ਉਨ੍ਹਾਂ ਕਿਹਾ ਕਿ ਬਾਬਾ ਮਹਾਰਾਜ ਸਿੰਘ ਨੇ ਪਹਿਲੀ ਸਿੱਖ-ਅੰਗਰੇਜ਼ ਜੰਗ ਪਿਛੋਂ ਪੰਜਾਬ ਵਿੱਚ ਅੰਗਰੇਜ਼ ਵਿਰੋਧੀ ਲਹਿਰ ਦੀ ਅਗਵਾਈ ਕੀਤੀ ਅਤੇ ਲੋਕਾਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਜੂਝਣ ਹਿੱਤ ਪ੍ਰੇਰਦੇ ਹੋਏ ਆਜ਼ਾਦੀ ਸੰਗਰਾਮ ਦੇ ਪਹਿਲੇ ਸ਼ਹੀਦ ਦੁਆਰਾ ਦਰਸਾਏ ਰਸਤੇ ‘ਤੇ ਚੱਲਣ ਦਾ ਸੱਦਾ ਦਿੱਤਾ। ਪਾਇਲ ਵਿਧਾਇਕ ਗਿਆਸਪੁਰਾ ਨੇ ਅੱਗੇ ਦੱਸਿਆ ਕਿ ਬਾਬਾ ਮਹਾਰਾਜ ਸਿੰਘ ਜੀ ਮਹਾਨ ਦੇਸ਼ ਭਗਤ ਸਨ, ਜਿਨ੍ਹਾਂ ਨੇ ਦੇਸ਼ ਦੀ ਅਜ਼ਾਦੀ ਦੀ ਖਾਤਰ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ 1857 ਦੇ ਵਿਦ੍ਰੋਹ ਨੂੰ ਦੇਸ਼ ਦੀ ਆਜ਼ਾਦੀ ਦੀ ਜੰੰਗ ਦੀ ਸੁਰੂਆਤ ਵਜੋਂ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਹੋਈਆਂ ਪਰ ਇਤਿਹਾਸ ਨੇ ਇਹ ਸਾਬਿਤ ਕਰ ਦਿੱਤਾ ਕਿ ਬਾਬਾ ਮਹਾਰਾਜ ਸਿੰਘ ਨੇ ਉਸੇ ਸਮੇਂ ਦੇਸ਼ ਨੂੰ ਆਜ਼ਾਦ ਕਰਾਉਣ ਲਈ ਸੰਘਰਸ਼ ਸੁਰੂ ਕਰ ਦਿੱਤਾ ਸੀ ਜਦੋਂ ਉਨ੍ਹਾਂ ਨੇ ਆਖਰੀ ਸਿੱਖ ਹੁਕਮਰਾਨ ਮਹਾਰਾਜਾ ਦਲੀਪ ਸਿੰਘ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਛੁਡਾਉਣ ਦੀ ਕੋਸ਼ਿਸ ਕੀਤੀ ਸੀ। ਪਰ, ਅੰਗਰੇਜ਼ਾਂ ਨੂੰ ਬਾਬਾ ਮਹਾਰਾਜ ਸਿੰਘ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਕੀਤੀ ਗਈ ਯੋਜਨਾਬੰਦੀ ਦੀ ਸੂਹ ਮਿਲ ਗਈ ਜਿਸ ਦੇ ਸਿੱਟੇ ਵਜੋਂ ਉਨ੍ਹਾਂ ਨੇ ਬਾਬਾ ਮਹਾਰਾਜ ਸਿੰਘ ਨੂੰ ਕੈਦ ਕਰ ਕੇ ਸਿੰਗਾਪੁਰ ਭੇਜ ਦਿੱਤਾ ਜਿੱਥੇ ਬਾਬਾ ਮਹਾਰਾਜ ਸਿੰਘ ਕਈ ਤੰਗੀਆਂ ਨਾਲ ਜੂਝਦੇ ਹੋਏ 05 ਜੁਲਾਈ, 1856 ਨੂੰ ਸ਼ਹੀਦ ਹੋ ਗਏ।
     ਵਿਧਾਇਕ ਸ. ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਉਹ ਪਾਇਲ ਹਲਕੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਪਿੰਡ ਰੱਬੋਂ ਉੱਚੀ ਦੇ ਵਿਕਾਸ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਇਸ ਉਪਰੰਤ ਵਿਧਾਇਕ ਗਿਆਸਪੁਰਾ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਵੀ ਨਤਮਸਤਕ ਹੋਏ।

Advertisement
Advertisement
Advertisement
Advertisement
Advertisement
Advertisement

One thought on “MLA ਗਿਆਸਪੁਰਾ ਨੇ ਬਾਬਾ ਮਹਾਰਾਜ ਸਿੰਘ ਜੀ ਨੂੰ ਭੇਂਟ ਕੀਤੀ ਸ਼ਰਧਾਂਜਲੀ

Comments are closed.

error: Content is protected !!