ਰਵੀ ਸੈਣ , ਬਰਨਾਲਾ, 9 ਜੁਲਾਈ 2022
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਹਰੀਸ਼ ਨਈਅਰ ਵੱਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਸਥਾਨਾਂ ਤੋਂ ਲੰਘਦੀਆਂ ਵੱਡੀਆਂ ਛੋਟੀਆਂ ਨਦੀਆਂ / ਨਹਿਰਾਂ / ਸੂਏ ਆਦਿ ਕਿਸੇ ਵੀ ਸਥਾਨ ’ਤੇ ਆਮ ਜਨਤਾ ਦੇ ਨਹਾਉਣ ਅਤੇ ਤੈਰਨ ’ਤੇ ਪੂਰਨ ਪਾਬੰਦੀ ਲਾਈ ਗਈ ਹੈ। ਕਿਸੇ ਜ਼ਰੂਰਤ ਸਮੇਂ ਪ੍ਰਸ਼ਾਸਨ ਦੀ ਮੱਦਦ ਕਰਨ ਵਾਲੇ ਗੋਤਾਖੋਰਾਂ ’ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।
ਉਨ੍ਹਾਂ ਆਪਣੇ ਹੁਕਮਾਂ ਵਿੱਚ ਆਖਿਆ ਕਿ ਗਰਮੀ ਤੋਂ ਬਚਣ ਲਈ ਕਈ ਵਾਰ ਵਿਦਿਆਰਥੀ / ਨੌਜਵਾਨ / ਬੱਚੇ ਨਹਿਰਾਂ ’ਤੇ ਨਹਾਉਣ ਲਈ ਚਲੇ ਜਾਂਦੇ ਹਨ ਅਤੇ ਨਹਿਰ ਦੇ ਤੇਜ਼ ਪਾਣੀ ਦੇ ਵਹਾਅ ਕਾਰਨ ਰੁੜਨ / ਡੁੱਬਣ ਜਿਹੇ ਹਾਦਸੇ ਵਾਪਰ ਜਾਂਦੇ ਹਨ । ਇਸ ਲਈ ਉਪਰੋਕਤ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 11 ਸਤੰਬਰ 2022 ਤੱਕ ਲਾਗੂ ਰਹਿਣਗੇ।