BKU EKTA ਉਗਰਾਹਾਂ ਦਾ ਵੱਡਾ ਫੈਸਲਾ, ਪੰਜਾਬ ‘ਚ ਦਿੱਤੇ ਜਾਣਗੇ 5 ਦਿਨ ਪੱਕੇ ਧਰਨੇ

Advertisement
Spread information

ਪਾਣੀਆਂ ਦੇ ਗੰਭੀਰ ਸੰਕਟ ਦੇ ਹੱਲ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਤਾਲਮੇਲਵੇਂ ਪੰਜ ਰੋਜ਼ਾ ਪੱਕੇ ਧਰਨੇ 21 ਤੋਂ 25 ਜੁਲਾਈ ਤੱਕ ਪੰਜਾਬ ਭਰ ‘ਚ ਲਾਉਣ ਦਾ ਫੈਸਲਾ, ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਵੀ ਤਨਦੇਹੀ ਨਾਲ ਲਾਗੂ ਕੀਤੇ ਜਾਣਗੇ


ਹਰਿੰਦਰ ਨਿੱਕਾ , ਬਰਨਾਲਾ 9 ਜੁਲਾਈ 2022
       ਨੇੜਲੇ ਪਿੰਡ ਚੀਮਾ ਵਿਖੇ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੀ ਸੂਬਾ ਕਮੇਟੀ ਮੀਟਿੰਗ ਵਿੱਚ ਭਖਦੇ ਕਿਸਾਨੀ ਮਸਲਿਆਂ ‘ਤੇ ਸੰਘਰਸ਼ ਸੰਬੰਧੀ ਅਹਿਮ ਫੈਸਲੇ ਲਏ ਗਏ । ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਮ ਐੱਸ ਪੀ ‘ਤੇ ਸਾਰੀਆਂ ਫ਼ਸਲਾਂ ਦੀ ਖਰੀਦ ਦੀ ਕਾਨੂੰਨੀ ਗਰੰਟੀ ਸਮੇਤ ਕੌਮੀ ਕਿਸਾਨ ਮੋਰਚੇ ਦੀਆਂ ਲਟਕਦੀਆਂ ਮੰਗਾਂ ਦੇ ਹੱਲ ਲਈ ਉਲੀਕੇ ਗਏ ਪ੍ਰੋਗਰਾਮ ਪੂਰੀ ਸਮਰੱਥਾ ਨਾਲ਼ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ।
       ਉਨਾਂ ਦੱਸਿਆ ਕਿ ਪਾਣੀਆਂ ਦੇ ਗੰਭੀਰ ਸੰਕਟ ਦੇ ਪੁਖਤਾ ਹੱਲ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਤਹਿ ਹੋਏ ਤਾਲਮੇਲਵੇਂ ਸੰਘਰਸ਼ ਵਜੋਂ ਜਥੇਬੰਦੀ ਵੱਲੋਂ ਇਸ ਸੰਕਟ ਦੇ ਮੁੱਖ ਦੋਸ਼ੀ ਸੰਸਾਰ ਬੈਂਕ, ਕਾਰਪੋਰੇਟ ਘਰਾਣਿਆਂ ਅਤੇ ਪੰਜਾਬ ਸਰਕਾਰ ਸਮੇਤ ਕੇਂਦਰ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਕਰਨ ਲਈ ਦੌਧਰ/ਲੁਧਿਆਣਾ/ਅੰਮ੍ਰਿਤਸਰ ਵਿਖੇ ਸੰਸਾਰ ਬੈਂਕ ਦੇ ਪ੍ਰਾਜੈਕਟਾਂ ਤੋਂ ਇਲਾਵਾ ਪਟਿਆਲਾ, ਫਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ ਤੇ ਅੰਮ੍ਰਿਤਸਰ ਵਿਖੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਅਤੇ ਪਾਣੀ ਜ਼ਹਿਰੀਲਾ ਕਰਨ ਦੀਆਂ ਦੋਸ਼ੀ ਕਾਰਪੋਰੇਟ ਕੰਪਨੀਆਂ ਜਿਵੇਂ ਟ੍ਰਾਈਡੈਂਟ (ਬਰਨਾਲਾ) ਵਿਰੁੱਧ 9 ਥਾਂਵਾਂ ‘ਤੇ 21 ਤੋਂ 25 ਜੁਲਾਈ ਤੱਕ ਦਿਨ ਰਾਤ ਪੰਜ ਰੋਜ਼ਾ ਧਰਨੇ ਲਾਏ ਜਾਣਗੇ। ਇਨ੍ਹਾਂ ਹੀ ਦਿਨਾਂ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵੀ 5,6 ਥਾਂਵਾਂ ‘ਤੇ ਇਸੇ ਤਰ੍ਹਾਂ ਧਰਨੇ ਲਾਏ ਜਾਣਗੇ।
      ਅੱਜ ਦੀ ਮੀਟਿੰਗ ਵਿੱਚ ਹੋਰ ਸੂਬਾਈ ਆਗੂਆਂ ਝੰਡਾ ਸਿੰਘ ਜੇਠੂਕੇ ਸ਼ਿੰਗਾਰਾ ਸਿੰਘ ਮਾਨ ਹਰਦੀਪ ਸਿੰਘ ਟੱਲੇਵਾਲ ਰੂਪ ਸਿੰਘ ਛੰਨਾਂ ਜਨਕ ਸਿੰਘ ਭੁਟਾਲ ਜਸਵਿੰਦਰ ਸਿੰਘ ਲੌਂਗੋਵਾਲ, ਜਗਤਾਰ ਸਿੰਘ ਕਾਲਾਝਾੜ ਅਤੇ ਔਰਤ ਆਗੂ ਹਰਿੰਦਰ ਕੌਰ ਬਿੰਦੂ ਕਮਲਜੀਤ ਕੌਰ ਬਰਨਾਲਾ ਸਮੇਤ 19 ਜ਼ਿਲ੍ਹਿਆਂ ਦੇ ਪ੍ਰਧਾਨ ਸਕੱਤਰ ਸ਼ਾਮਲ ਸਨ। ਫੈਸਲੇ ਮੁਤਾਬਕ ਉਕਤ ਪ੍ਰੋਗ੍ਰਾਮਾਂ ਦੀ ਕਾਮਯਾਬੀ ਲਈ ਵਿਸ਼ੇਸ਼ ਜ਼ਿਲ੍ਹਾ ਪੱਧਰੀ ਸਿੱਖਿਆ ਮੀਟਿੰਗਾਂ 17,18,19 ਜੁਲਾਈ ਨੂੰ ਕੀਤੀਆਂ ਜਾਣਗੀਆਂ। 
Advertisement
Advertisement
Advertisement
Advertisement
Advertisement
error: Content is protected !!