ਰਘਵੀਰ ਹੈਪੀ , ਬਰਨਾਲਾ 11 ਜੁਲਾਈ 2022
ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿੱਚ ਚੱਲ ਰਹੀਆਂ ਗਤੀਵਿਧੀਆਂ ਵਿੱਚ ਅੱਜ ਕਿੰਡਰਗਾਰਟਨ ਦੇ ਵਿਦਿਆਰਥੀਆਂ ਨੇ ਸਮਾਈਲੀਜ਼ ਨਾਲ ਭਾਵਨਾਵਾਂ ਅਤੇ ਜਜ਼ਬਾਤਾਂ ਦੀ ਦੁਨੀਆ ਦਾ ਅਨੁਭਵ ਕੀਤਾ। ਨਰਸਰੀ ਦੇ ਵਿਦਿਆਰਥੀਆਂ ਨੇ ਰੰਗੀਨ ਫਲੈਸ਼ ਕਾਰਡਾਂ ਨਾਲ ਮਸਤੀ ਕੀਤੀ , ਜਿਸ ਵਿੱਚ ਉਨ੍ਹਾਂ ਨੇ ਅੰਗਰੇਜ਼ੀ ਅੱਖਰਾਂ ਦੀ ਪਛਾਣ ਕਰਨੀ ਸਿੱਖੀ। ਪਹਿਲੀ ਜਮਾਤ ਦੇ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਸਿੱਖਦੇ ਹੋਏ ਬਿਹਾਰੀ ਮਾਤਰਾ ਨਾਲ ਸ਼ਬਦ ਬਣਾਉਣੇ ਸਿੱਖੇ। ਉਨ੍ਹਾਂ ਦੇ ਚਿਹਰਿਆਂ ‘ਤੇ ਮੁਸਕਰਾਹਟ ਨਵੀਂਆਂ ਚੀਜ਼ਾਂ ਸਿੱਖਣ ਦੀ ਖੁਸ਼ੀ ਨੂੰ ਦਰਸਾਉਂਦੀ ਸੀ । ਸਕੂਲ ਪ੍ਰਿੰਸੀਪਲ ਮੈਡਮ ਬਿੰਨੀ ਕੌਰ ਆਹਲੂਵਾਲੀਆ ਦੁਆਰਾ ਬੱਚਿਆਂ ਦੀਆਂ ਗਤੀਵਿਧੀਆਂ ਨੂੰ ਖੁਦ ਬਰੀਕੀ ਨਾਲ ਦੇਖਿਆ ਅਤੇ ਬੱਚਿਆਂ ਦੀ ਪ੍ਰੰਸ਼ਸਾ ਕਰਦੇ ਹੋਏ ਕਿਹਾ ਇਸ ਤਰਾਂ ਦੀਆਂ ਗਤੀਵਿਧੀਆਂ ਬੱਚਿਆਂ ਵਿੱਚ ਸਿੱਖਣ ਦੀ ਭਾਵਨਾ ਪੈਦਾ ਕਰਦੀਆਂ ਹਨ। ਪ੍ਰਿੰਸੀਪਲ ਮੈਡਮ ਦੁਆਰਾ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮਹੰਤ ਸੁਰਜੀਤ ਸਿੰਘ, ਟਰੱਸਟੀ ਨਰਪਿੰਦਰ ਸਿੰਘ ਢਿੱਲੋਂ, ਬਾਬਾ ਹਾਕਮ ਸਿੰਘ, ਬਾਬਾ ਕੇਵਲ ਕ੍ਰਿਸ਼ਨ, ਐਮਡੀ ਰਣਪ੍ਰੀਤ ਸਿੰਘ ਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ ਗਿਆ ਜਿੰਨਾ ਦੇ ਸਹਿਯੋਗ ਨਾਲ ਇਹ ਸਾਰੀਆਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।