ਸਿਹਤ ਵਿਭਾਗ ਨੇ ਕਾਰੋਬਾਰੀਆਂ ਨੂੰ ਦਿੱਤੀ ,ਖਾਣ-ਪੀਣ ਦੀਆਂ ਵਸਤਾਂ ਦੇ ਸਿਖਲਾਈ

Advertisement
Spread information

ਹਰਪ੍ਰੀਤ ਕੌਰ ਬਬਲੀ , ਸੰਗਰੂਰ, 22 ਜੁਲਾਈ:2022
     ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਜਨਤਾ ਨੂੰ ਸ਼ੁੱਧ ਖਾਧ ਪਦਾਰਥ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਡੇਅਰੀ, ਹਲਵਾਈ ਅਤੇ ਖਾਣ-ਪੀਣ ਦੀਆਂ ਵਸਤਾਂ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਨੂੰ ਖਾਣ-ਪੀਣ ਦੀਆਂ ਵਸਤਾਂ ਦੇ ਰੱਖ-ਰਖਾਅ ਅਤੇ ਸਾਫ਼-ਸਫ਼ਾਈ ਰੱਖਣ ਦੀ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਇਸ ਸਿਖਲਾਈ ਲਈ ਫ਼ਰਮ ‘ਕੁਆਂਟਸ ਮੈਨੇਜਮੈਂਟ ਸਿਸਟਮ ਪ੍ਰਾਇਵੇਟ ਲਿਮਟਿਡ’ ਨੂੰ ਨਿਯੁਕਤ ਕੀਤਾ ਗਿਆ ਹੈ
     ਇਸ ਮੌਕੇ ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਕਮਿਸ਼ਨਰ ਫੂਡ ਅਤੇ ਡਰੱਗਜ਼ ਐਡਮਿਨਿਸਟ੍ਰੇਸ਼ਨ ਪੰਜਾਬ ਨੇ ਇਸ ਸਬੰਧੀ ਐਫ.ਐਸ.ਐਸ.ਏ.ਆਈ. ਦੀਆਂ ਸ਼ਰਤਾਂ ਅਨੁਸਾਰ ਟ੍ਰੇਨਿੰਗ ਕਰਵਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਹਨ।  ਉਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੂਹ ਦੁਕਾਨਾਂ ਤੇ ਅਦਾਰਿਆਂ ਦਾ ਸਰਵੇ ਕਰਨ ਦੇ ਨਾਲ-ਨਾਲ ਉਹਨਾਂ ਨੂੰ ਟ੍ਰੇਨਿੰਗ ਪ੍ਰਾਪਤ ਕਰਨ ਲਈ ਪ੍ਰੇਰਿਤ ਵੀ ਕਰੇਗਾ। ਉਨਾਂ ਕਿਹਾ ਕਿ ਇਹ ਟ੍ਰੇਨਿੰਗ ਪਾਰਟਨਰ ਪ੍ਰਤੀ ਫੂਡ ਬਿਜ਼ਨਸ ਓਪਰੇਟਰ ਪਾਸੋਂ 450 ਰੁਪਏ ਤੇ ਅਤੇ ਪ੍ਰਤੀ ਸਟਰੀਟ ਫੂਡ ਵੈਂਡਰ ਤੋਂ 250 ਰੁਪਏ ਅਤੇ ਬਣਦਾ ਜੀ.ਐਸ.ਟੀ. ਵਸੂਲ ਕਰਕੇ ਟ੍ਰੇਨਿੰਗ ਦੇ ਰਹੇ ਹਨ ਤੇ ਇਸ ਦੇ ਨਾਲ ਹੀ ਸਿਖਲਾਈ ਲੈਣ ਵਾਲਿਆਂ ਨੂੰ ਇੱਕ ਐਪਰਨ ਤੇ ਇੱਕ ਟੋਪੀ ਮੁਹੱਈਆ ਕਰਵਾਈ ਜਾ ਰਹੀ ਹੈ।
    ਇਸ ਮੌਕੇ ਸਹਾਇਕ ਕਮਿਸ਼ਨਰ ਫ਼ੂਡ ਸੇਫ਼ਟੀ ਅੰਮਿ੍ਰਤਪਾਲ ਸਿੰਘ ਨੇ ਖਾਣ-ਪੀਣ ਦੀਆਂ ਵਸਤਾਂ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਦਾਰੇ ਦਾ ਫੂਡ ਸੇਫਟੀ ਲਾਇਸੰਸ ਅਤੇ ਗ੍ਰਾਹਕਾਂ ਦੀ ਜਾਣਕਾਰੀ ਹਿੱਤ 12 ਗੋਲਡਨ ਰੂਲਾਂ ਬਾਰੇ ਫੂਡ ਸੇਫਟੀ ਵਾਲੇ ਬੋਰਡ ਯੋਗ ਥਾਂਵਾਂ ’ਤੇ ਲਗਾਉਣੇ ਯਕੀਨੀ ਬਣਾਏ ਜਾਣ। ਉਨਾਂ ਕਿਹਾ ਕਿ ਵਰਕਰਾਂ ਦਾ ਮੈਡੀਕਲ ਲਾਜ਼ਮੀ ਤੌਰ ’ਤੇ ਕਾਰਵਾਇਆ ਜਾਵੇ ਅਤੇ ਉਨਾਂ ਨੂੰ ਟੋਪੀਆਂ, ਦਸਤਾਨੇ, ਮਾਸਕ, ਐਪਰਨ ਆਦਿ ਵੀ ਮੁਹੱਈਆ ਕਰਵਾਏ ਜਾਣ। ਉਨਾਂ ਕਿਹਾ ਕਿ ਵਰਕਸ਼ਾਪ ਅੰਦਰ ਐਗਜ਼ਾਸਟ ਫੈਨ ਤੇ ਰੌਸ਼ਨੀ ਦਾ ਪੂਰਾ ਪ੍ਰਬੰਧ ਹੋਣਾ ਚਾਹੀਦਾ ਹੈ ਅਤੇ ਵਸਤਾਂ ਢਕਣ ਲਈ ਅਖ਼ਬਾਰਾਂ ਦੀ ਥਾਂ ਸਾਫ਼ ਕੱਪੜੇ ਦਾ ਇਸਤੇਮਾਲ ਕੀਤਾ ਜਾਵੇ।
ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਵਸਤੂਆਂ ਨੂੰ ਤਿਆਰ ਕਰਨ ਲਈ ਉਚ ਗੁਣਵੱਤਾ ਦੇ ਤੇਲ ਦੀ ਵਰਤੋਂ ਕੀਤੀ ਜਾਵੇ ਤੇ ਗਰਮ ਤੇਲ ਨੂੰ ਤਿੰਨ ਵਾਰ ਤਂੋ ਵੱਧ ਇਸਤੇਮਾਲ ਨਾ ਕੀਤਾ ਜਾਵੇ।
ਇੱਥੇ ਇਹ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਨੇ ਹਰ ਹਲਵਾਈ, ਬੇਕਰੀ, ਹੋਟਲ, ਰੈਸਟੋਰੈਟ, ਕਰਿਆਣਾ, ਕੇਟਰਿੰਗ, ਡੇਅਰੀ, ਫਾਸਟ ਫੂਡ ਆਦਿ ਲਈ ਸਿਹਤ ਵਿਭਾਗ ਤੋਂ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਤਹਿਤ ਰਜਿਸਟ੍ਰੇਸ਼ਨ/ਲਾਇਸੰਸ ਲੈਣਾ ਲਾਜ਼ਮੀ ਕਰ ਦਿੱਤਾ ਹੈ, ਜਿਸ ਲਈ ਇਹ ਸਿਖਲਾਈ ਲੈਣੀ ਲਾਜ਼ਮੀ ਹੈ।

Advertisement
Advertisement
Advertisement
Advertisement
Advertisement
error: Content is protected !!