ADC ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਰਵੀ ਸੈਣ , ਬਰਨਾਲਾ, 26 ਜੁਲਾਈ 2022
ਆਜ਼ਾਦੀ ਦੀ 75ਵੀਂ ਵਰੇਗੰਢ ਨੂੰ ਮਨਾਉਦਿਆਂ ‘ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ’ ਤਹਿਤ ਭਾਰਤ ਸਰਕਾਰ ਵੱਲੋਂ ਦੇਸ਼ ਵਾਸੀਆਂ ਨੂੰ ਤਿਰੰਗੇ ਦੇ ਮਾਣ-ਸਨਮਾਨ ਤੋਂ ਜਾਣੂ ਕਰਵਾਉਣ ਲਈ 13 ਤੋਂ 15 ਅਗਸਤ ਤੱਕ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾਵੇਗੀ।
ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ‘ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ’ ਤਹਿਤ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਦੌਰਾਨ ਦਿੱਤੀ। ਇਸ ਤੋਂ ਪਹਿਲਾਂ ਮੁੱਖ ਸਕੱਤਰ ਪੰਜਾਬ ਵੱਲੋਂ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਕੀਤੀ ਗਈ।
ਇਸ ਮੌਕੇ ਉਨਾਂ ਦੱਸਿਆ ਕਿ ਸਰਕਾਰ ਵੱਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇਗੰਢ ਮੌਕੇ ਦੇਸ਼ ਵਾਸੀਆਂ ਖਾਸ ਕਰ ਕੇ ਨੌਜਵਾਨਾਂ ਨੂੰ ਦੇਸ਼ ਦਾ ਮਾਣ-ਸਨਮਾਨ ਵਧਾਉਦੀਆਂ ਗਤੀਵਿਧੀਆਂ ਨਾਲ ਜੋੜਨ, ਦੇਸ਼ ਦੇ ਅਮੀਰ ਇਤਿਹਾਸ ਤੋਂ ਜਾਣੂ ਕਰਾਉਣ ਲਈ ‘ਫਲੈਗ ਕੋਡ ਆਫ ਇੰਡੀਆ 2002’ ਵਿਚ ਢਿੱਲ ਦਿੱਤੀ ਗਈ ਹੈ, ਜਿਸ ਤਹਿਤ ਕੌਮੀ ਝੰਡਾ ਹੱਥਾਂ ਦਾ ਜਾਂ ਮਸ਼ੀਨ ਦਾ ਬਣਿਆ ਹੋ ਸਕਦਾ ਹੈ ਅਤੇ ਕੱਪੜਾ ਸਿਲਕ, ਪੌਲਿਸਟਰ, ਸੂਤੀ, ਖਾਦੀ ਆਦਿ ਦਾ ਹੋ ਸਕਦਾ ਹੈ। ਕੋਈ ਵੀ ਵਿਅਕਤੀ ਜੋ ਘਰ ਆਦਿ ’ਤੇ ਝੰਡਾ ਲਗਾਉਦਾ ਹੈ ਤਾਂ ਝੰਡਾ ਦਿਨ-ਰਾਤ ਲੱਗਿਆ ਰਹਿ ਸਕਦਾ ਹੈ।
ਇਸ ਮੌਕੇ ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਵਿਚ ਵੱਖ ਵੱਖ ਥਾਈਂ ‘ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ’ ਤਹਿਤ ਗਤੀਵਿਧੀਆਂ ਜਾਰੀ ਹਨ। ਉਨਾਂ ਦੱਸਿਆ ਕਿ ਪੇਂਡੂ ਵਿਕਾਸ ਵਿਭਾਗ ਵੱਲੋਂ ‘ਅੰਮਿ੍ਰਤ ਸਰੋਵਰ’ ਅਤੇ ਸ਼ਹਿਰਾਂ ਦੀ ਸਫਾਈ ਮੁਹਿੰਮ ਦਾ ਕੰਮ ਵੀ ਜਾਰੀ ਹੈ ਤਾਂ ਜੋ ਆਜ਼ਾਦੀ ਦੀ 75ਵੀਂ ਵਰੇਗੰਢ ਨੂੰ ਵੱਡੇ ਪੱਧਰ ’ਤੇ ਮਨਾਇਆ ਜਾ ਸਕੇ। ਇਸ ਮੌਕੇ ਸਹਾਇਕ ਕਮਿਸ਼ਨਰ ਸੁਖਪਾਲ ਸਿੰਘ, ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਸੰਜੀਵ ਸ਼ਰਮਾ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।