ਮਾਨਸੂਨ ਬਰਸਾਤ ਚ ਡੇਂਗੂ ਤੋਂ ਬਚਾਅ ਲਈ ਜਿਲ੍ਹਾ ਨਿਵਾਸੀਆਂ ਦਾ ਸਹਿਯੋਗ ਜਰੂਰੀ- ਸਿਵਲ ਸ਼ਰਜਨ ਬਰਨਾਲਾ
ਰਵੀ ਸੈਣ , ਬਰਨਾਲਾ, 29 ਜੁਲਾਈ 2022
ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਮਾਨਸੂਨ ਸੀਜਨ ਚ ਬਰਸਾਤ ਹੋਣ ਕਾਰਨ ਡੇਂਗੂ ਮਲੇਰੀਆ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਅਤੇ ਬਚਾਅ ਗਤੀਵਿਧੀਆਂ ਤੇਜ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਕਿਹਾ ਗਿਆ ਹੈ । ਇਹ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਬਰਸਾਤ ਦਾ ਪਾਣੀ ਖੁੱਲੇ ਪਏ ਬਰਤਨਾਂ ਚ ਭਰ ਜਾਣ ਕਾਰਨ ਜਾਂ ਗਲੀਆਂ ਨਾਲੀਆਂ ਚ ਖੜ ਜਾਣ ਕਾਰਨ ਡੇਂਗੂ,ਮਲੇਰੀਆ ਫੈਲਣ ਦਾ ਡਰ ਬਣਿਆ ਰਹਿੰਦਾ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਖੜੇ ਪਾਣੀ ਅਤੇ ਸਲੱਮ ਏਰੀਆ ਚ ਜਾ ਕੇ ਲਾਰਵੀਸਾਈਡ ਸਪਰੇਅ ਕੀਤੀ ਜਾ ਰਹੀ ਹੈ।
ਜਿਲ੍ਹਾਂ ਐਪੀਡਿਮਾਲੋਜਿਸਟ ਡਾ. ਮੁਨੀਸ ਕੁਮਾਰ ਨੇ ਦੱਸਿਆ ਕਿ ਡੈਂਗੂ ਏਡੀਜ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਇਹ ਮੱਛਰ ਆਮ ਤੌਰ ਤੇ ਦਿਨ ਵੇਲੇ ਕੱਟਦਾ ਹੈ। ਬਰਸਾਤ ਦਾ ਮੌਸਮ ਚੱਲ ਰਿਹਾ ਹੈ। ਇਸ ਲਈ ਆਪਣੇ ਘਰਾਂ,ਦੁਕਾਨਾਂ ,ਵਰਕਸਾਪਾਂ ਚ ਟਾਇਰ,ਘੜੇ,ਪਾਣੀ ਵਾਲੀਆਂ ਖੇਲਾਂ,ਕੂਲਰ ,ਗਮਲੇ ਅਤੇ ਫਰਿੱਜ ਦੇ ਪਿੱਛੇ ਟਰੇਅ ਆਦਿ ਵਿੱਚ ਪਾਣੀ ਸੁਕਾ ਕੇ ਖਾਲੀ ਕਰਕੇ ਹਫਤੇ ਦੇ ਹਰੇਕ ਸੁੱਕਰਵਾਰ ਡਰਾਈ ਡੇ ( ਖੁਸਕ ਦਿਨ) ਮਨਾਇਆ ਜਾਵੇ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਜੇਕਰ ਕਿਸੇ ਵਿਆਕਤੀ ਨੂੰ ਤੇਜ ਬੁਖਾਰ,ਮਾਸ ਪੇਸੀਆਂ ਚ ਦਰਦ,ਅੱਖਾਂ ਦੇ ਪਿਛਲੇ ਹਿੱਸੇ ਚ ਦਰਦ, ਸਰੀਰ ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ ਚੋਂ ਖੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਟੈਸਟ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ।
ਭੁਪਿੰਦਰ ਸਿੰਘ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ 67 ਟੀਮਾਂ ਵੱਲੋਂ ਜਿਲ੍ਹਾ ਬਰਨਾਲਾ ਚ ਜੁਲਾਈ ਮਹੀਨੇ ਚ 14820 ਘਰਾਂ ਚ ਜਾ ਕੇ ਪਾਣੀ ਖੜਾ ਹੋਣ ਵਾਲੀਆਂ 19195 ਥਾਵਾਂ ਦੀ ਚੈਕਿੰਗ ਕੀਤੀ ਗਈ ਅਤੇ 46 ਥਾਵਾਂ ਤੇ ਡੇਂਗੂ ਦਾ ਲਾਰਵਾ ਮਿਲਿਆ ਅਤੇ ਮੌਕੇ ਤੇ ਲਾਰਵੀਸਾੲਡ ਸਪਰੇਅ ਨਾਲ ਨਸਟ ਕਰ ਦਿੱਤਾ ਗਿਆ ਅਤੇ ਅਗਲੀ ਕਾਰਵਾਈ ਲਈ ਸਮੂਹ ਕਾਰਜ ਸਾਧਕ ਅਫਸ਼ਰ ਨਗਰ ਕੌਸਲ ਜਿਲ੍ਹਾ ਬਰਨਾਲਾ ਨੂੰ ਲਿਖ ਦਿਤਾ ਗਿਆ ਹੈ।ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸ਼ਰ ਕੁਲਦੀਪ ਸਿੰਘ ਮਾਨ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਸਿਹਤ ਕਰਮਚਾਰੀਆਂ ਵੱਲੋਂ ਗਰੁੱਪ ਮੀਟਿੰਗਾਂ, ਪ੍ਰੈਸ ਕਵਰੇਜ ਅਤੇ ਪੈਂਫਲੇਟ ਵੰਡ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।