ਸੰਯੁਕਤ ਕਿਸਾਨ ਮੋਰਚੇ ਵੱਲੋਂ ਸੰਗਰੂਰ ਦਾ ਰੇਲਵੇ ਸਟੇਸ਼ਨ ਜਾਮ ਕੀਤਾ
ਪਰਦੀਪ ਕਸਬਾ ਸੰਗਰੂਰ, 31 ਜੁਲਾਈ 2022
ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮ ਅਨੁਸਾਰ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਸੰਗਰੂਰ ਰੇਲਵੇ ਸਟੇਸਨ ਵਿਖੇ ਟਰੈਕ ਤੇ ਧਰਨਾ ਦੇ ਕੇ 11 ਵਜੇ ਤੋਂ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ। ਇਸ ਮੋਰਚੇ ਦੀ ਪ੍ਰਧਾਨਗੀ ਕਿਰਨਜੀਤ ਸਿੰਘ ਸੇੰਖੋ ਸੂਬਾ ਆਗੂ ਆਲ ਇੰਡੀਆ ਕਿਸਾਨ ਫੈਡਰੇਸ਼ਨ, ਗੁਰਮੀਤ ਸਿੰਘ ਭੱਟੀਵਾਲ ਸੂਬਾ ਮੀਤ ਪ੍ਰਧਾਨ ਬੀਕੇਯੂ ਡਕੌੰਦਾ, ਮੇਜਰ ਸਿੰਘ ਪੁੰਨਾਂਵਾਲ ਸੂਬਾ ਸਕੱਤਰ ਕੁਲ ਹਿੰਦ ਕਿਸਾਨ ਸਭਾ ਪੰਜਾਬ , ਜਰਨੈਲ ਸਿੰਘ ਜਹਾਂਗੀਰ ਜਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ,ਭੀਮ ਸਿੰਘ ਆਲਮਪੁਰ ਸੂਬਾ ਆਗੂ ਜਮਹੂਰੀ ਕਿਸਾਨ ਸਭਾ, ਬਲਦੇਵ ਸਿੰਘ ਨਿਹਾਲਗੜ ਸੂਬਾ ਸਕੱਤਰ ਕੁੱਲ ਹਿੰਦ ਕਿਸਾਨ ਸਭਾ (ਅਜੇ ਭਵਨ) ਕਰਮਜੀਤ ਸਿੰਘ ਬੀਕੇਯੂ ਕਾਦੀਆਂ ,ਅਤਵਾਰ ਸਿੰਘ ਬਾਦਸਾਹਪੁਰ ਸੂਬਾ ਆਗੂ ਬੀਕੇਯੂ ਲੱਖੋਵਾਲ ਅਤੇ ਸੁਖਦੇਵ ਸਿੰਘ ਲੇਹਲ ਕਲਾਂ ਜਿਲ੍ਹਾ ਪ੍ਰਧਾਨ ਪੰਜਾਬ ਕਿਸਾਨ ਯੂਨੀਅਨ ਨੇ ਕੀਤੀ । ਰੈਲੀ ਸ਼ੁਰੂ ਕਰਨ ਤੋਂ ਪਹਿਲਾਂ ਹਜ਼ਾਰਾਂ ਕਿਸਾਨਾਂ ਨੇ ਖੜ੍ਹੇ ਹੋ ਕੇ ਦੇਸ਼ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾਡ਼ੇ ਤੇ ਸ਼ਰਧਾਂਜਲੀ ਭੇਟ ਕੀਤੀ ।
ਧਰਨੇ ਚ ਵਿਸੇਸ ਤੌਰ ਤੇ ਪਹੁੰਚੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇਕਿਹਾ ਕਿ ਅੱਜ ਸਾਡੇ ਲੋਕ ਦੇਸ਼ ਲਈ ਕੁਰਬਾਨੀ ਕਰਨ ਵਾਲੇ ਤੇ ਫਾਂਸੀ ਤੇ ਚੜ੍ਹਨ ਵਾਲੇ ਮਹਾਨ ਦੇਸ਼ ਭਗਤਾਂ ਨੂੰ ਅਣਗੌਲਿਆਂ ਕਰ ਰਹੇ ਹਨ ਜਦਕਿ ਦੂਜੇ ਪਾਸੇ ਜਿਨ੍ਹਾਂ ਨੇ ਅੰਗਰੇਜ਼ਾਂ ਦਾ ਸਾਥ ਦਿੱਤਾ ਦੇਸ਼ ਭਗਤਾਂ ਨਾਲ ਗਦਾਰੀਆਂ ਕੀਤੀਆਂ ਤੇ ਉਹੀ ਲੋਕ ਅੱਜ ਫੇਰ ਗੱਦੀਆਂ ਤੇ ਬਿਰਾਜਮਾਨ ਹੋ ਕੇ ਸਾਨੂੰ ਭਰਮਾ ਰਹੇ ਹਨ ਤੇ ਸਾਡੇ ਸ਼ਹੀਦਾਂ ਬਾਰੇ ਲੋਕਾਂ ਚ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹ ਹਨ ਦਿੱਲੀ ਅੰਦੋਲਨ ਵੀ ਇਨ੍ਹਾਂ ਸ਼ਹੀਦਾਂ ਤੋਂ ਪ੍ਰੇਰਨਾ ਲੈ ਕੇ ਹੀ ਲੜਿਆ ਤੇ ਜਿੱਤਿਆ ਗਿਆ ਦਿੱਲੀ ਅੰਦੋਲਨ ਦੌਰਾਨ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਤੋਂ ਕੇਂਦਰ ਸਰਕਾਰ ਭੱਜ ਰਹੀ ਹੈ ਇਸੇ ਕਰਕੇ ਲੋਕਾਂ ਨੂੰ ਮਜਬੂਰਨ ਸੰਘਰਸ਼ ਦੇ ਰਾਹ ਪੈਣਾ ਪਿਆ ਤੇ ਜਿੱਤ ਤੱਕ ਸੰਘਰਸ਼ ਜਾਰੀ ਰਹੇਗਾ ।
ਧਰਨੇ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਖਿਲਾਫੀ ਕੀਤੀ ਹੈ ਦਿੱਲੀ ਅੰਦੋਲਨ ਦੌਰਨਾ ਮੰਨੀਆਂ ਮੰਗਾਂ ਨੂੰ ਸਰਕਾਰ ਫੌਰੀ ਲਾਗੂ ਕਰੇ । ਲਖੀਮਪੁਰ ਖੀਰੀ ਵਿਖੇ ਕਿਸਾਨਾਂ ਨੂੰ ਆਪਣੀ ਗੱਡੀ ਹੇਠ ਦਰੜ ਕੇ ਸਹੀਦ ਕਰਨ ਵਾਲੇ ਮੋਨੂ ਮਿਸਰਾ ਦੇ ਪਿਤਾ ਅਸੀਸ ਮਿਸ਼ਰਾ ਟੇਨੀ ਕੇਂਦਰੀ ਮੰਤਰੀ ਨੂੰ ਬਰਖਾਸਤ ਕੀਤਾ ਜਾਵੇ, ਐਮ ਐਸ ਪੀ ਦੀ ਕਾਨੂੰਨੀ ਗਾਰੰਟੀ ਦੇ ਕੇ ਸਰਕਾਰੀ ਖਰੀਦ ਦੀ ਗਾਰੰਟੀ ਕੀਤੀ ਜਾਵੇ,ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ ਅੰਦੋਲਨ ਦੌਰਾਨ ਕਿਸਾਨਾਂ ਅਤੇ ਉਨ੍ਹਾਂ ਦੇ ਸਮਰਥਕਾਂ ਤੇ ਵੱਖ ਵੱਖ ਸੂਬਿਆਂ ਵਿਚ ਦਰਜ ਕੀਤੇ ਪੁਲਸ ਕੇਸਾਂ ਨੂੰ ਫੌਰੀ ਰੱਦ ਕੀਤਾ ਜਾਵੇ ,ਡੈਮ ਸੇਫਟੀ ਐਕਟ ਰੱਦ ਕੀਤਾ ਜਾਵੇ ,ਅਖੀਰ ਵਿੱਚ ਮਤੇ ਪਾਸ ਕਰਕੇ ਕੇਂਦਰ ਸਰਕਾਰ ਵੱਲੋਂ ਐੱਮਐੱਸਪੀ ਸਬੰਧੀ ਬਣਾਈ ਕਮੇਟੀ ਨੂੰ ਰੱਦ ਕੀਤਾ ਗਿਆ ਅਗਨੀਪੱਥ ਸਕੀਮ ਵਾਪਸ ਲੈਣ ਦੀ ਮੰਗ ਕੀਤੀ ।
ਅੱਜ ਦੇ ਇਕੱਠ ਨੂੰ ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਸਿੰਘ ,ਡੈਮੋਕਰੇਟਿਕ ਟੀਚਰਜ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਅਤੇ ਇਨ੍ਹਾਂ ਤੋਂ ਬਿਨਾਂ ਹਰਮੇਲ ਸਿੰਘ ਮਹਿਰੋਕ ,ਸੁਖਦੇਵ ਸਿੰਘ ਉਭਾਵਾਲ, ਹਰਦੇਵ ਸਿੰਘ ਬਖਸ਼ੀ ਵਾਲਾ, ਜਰਨੈਲ ਸਿੰਘ ਜਨਾਲ, ਗੁਰਮੀਤ ਸਿੰਘ ਕਾਂਝਲਾ, ਭੁਪਿੰਦਰ ਸਿੰਘ ਲੋਂਗੋਵਾਲ, ਸੁਬਾ ਆਗੂ ਨਿਰਮਲ ਸਿੰਘ ਬਟੜਿਆਣਾ, ਇੰਦਰਪਾਲ ਸਿੰਘ ਪੁੰਨਾਵਾਲ, ਸਤਵੰਤ ਸਿੰਘ ਖੰਡੇਵਾਦ, ਦਰਸ਼ਨ ਸਿੰਘ ਕੁੰਨਰਾਂ, ਮਹਿੰਦਰ ਸਿੰਘ ਬੂਗਰਾ, ਨਿਰਭੈ ਸਿੰਘ ਖਾਈ ,ਵਰਿੰਦਰਪਾਲ ਸਿੰਘ ਬਰੜਵਾਲ ਨੇ ਸੰਬੋਧਨ ਕੀਤਾ ।