ਵਾਈਐਸ ਕਾਲਜ ਹੰਡਿਆਇਆ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ
ਸੋਨੀ ਪਨੇਸਰ , ਬਰਨਾਲਾ, 4 ਅਗਸਤ 2022
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ 1 ਜੁਲਾਈ ਤੋਂ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ’ਤੇ ਸਖ਼ਤੀ ਨਾਲ ਰੋਕ ਲਗਾਈ ਗਈ ਹੈ, ਜਿਸ ਤਹਿਤ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਵੱਲੋਂ 5 ਅਗਸਤ 2022 ਨੂੰ ਸੂਬਾ ਪੱਧਰੀ ਮੁਹਿੰਮ ਦਾ ਆਗਾਜ਼ ਕੀਤਾ ਜਾਣਾ ਹੈ। ਇਸ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਭਲਕੇ ਵਾਈ ਐਸ ਕਾਲਜ ਹੰਡਿਆਇਆ ਵਿਖੇ ਸਵੇਰੇ 11:15 ਤੋਂ 12:00 ਵਜੇ ਤੱਕ ਹੋਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬੱਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ-ਕ੍ਰੀਮ ਸਟਿਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਪਾਈਪ, ਮਿਠਾਈਆਂ ਦੇ ਡੱਬਿਆਂ, ਇਨਵੀਟੇਸ਼ਨ ਕਾਰਡ, ਸਿਗਰੇਟ ਪੈਕੇਟ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, 100 ਮਾਈਕਰੋਨ ਤੋਂ ਘੱਟ ਪਲਾਸਟਿਕ ਸ਼ੀਟ ਜਾਂ ਪੀ.ਵੀ.ਸੀ ਬੈਨਰ, ਸਟਿੱਕਰ ਦੀ ਮੈਨੂਫੈਕਚਰਿੰਗ, ਭੰਡਾਰ ਕਰਨ ਦੀ ਮਨਾਹੀ ਹੈ।
ਉਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਲਾਸਟਿਕ ਦੀ ਵਰਤੋਂ ਰੋਕਣ ਵਾਲੀ ਮੁਹਿੰਮ ਦਾ ਹਿੱਸਾ ਜ਼ਰੂਰ ਬਣਨ ਅਤੇ ਪਲਾਸਟਿਕ ਦੇ ਕੈਰੀ ਬੈਗ ਦੀ ਜਗ੍ਹਾ ਕੱਪੜੇ ਜਾਂ ਜੂਟ ਦੇ ਥੈਲੇ ਵਰਤਣ।