ਪਟਵਾਰੀਆਂ ਨੇ ਅਸਾਮੀਆਂ ਦੇ ਪੁਨਰ ਗਠਨ ਦੇ ਵਿਰੋਧ ‘ਚ ਕੀਤਾ ਰੋਸ ਪ੍ਰਦਰਸ਼ਨ
ਪਰਦੀਪ ਕਸਬਾ ਸੰਗਰੂਰ, 6 ਜੁਲਾਈ 2022
ਪੰਜਾਬ ਸਰਕਾਰ ਵੱਲੋਂ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦਾ ਪੁਨਰ ਗਠਨ ਦੇ ਵਿਰੋਧ ਚ ਦਿ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ।
ਦਿ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਛੋਕਰ ਅਤੇ ਸਕੱਤਰ ਪ੍ਰਿਥੀ ਚੰਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਦੀਆਂ ਅਸਾਮੀਆਂ ਦੇ ਪੁਨਰਗਠਨ ਕਰਦੇ ਹੋਏ ਪਟਵਾਰੀਆਂ ਦੀਆਂ ਪੰਜਾਬ ਵਿੱਚ ਅਸਾਮੀਆਂ ਦੀ ਗਿਣਤੀ 4716 ਤੋਂ ਘਟਾ ਕੇ 3660 ਕਰ ਦਿੱਤੀ ਗਈ ਹੈ । ਜਿਸ ਨਾਲ ਲਗਪਗ 1056 ਪਟਵਾਰੀ ਦੀਆਂ ਪੋਸਟਾਂ ਖ਼ਤਮ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ 13 ਜ਼ਿਲ੍ਹਿਆਂ ਤੋਂ 23 ਅਤੇ ਤਹਿਸੀਲਾਂ 62 ਤੋਂ 96 ਬਣ ਚੁੱਕੀਆਂ ਹਨ। ਅਤੇ
ਬੀਤੇ ਸਾਲਾਂ ਵਿੱਚ ਪੰਜਾਬ ਦਾ ਸ਼ਹਿਰੀਕਰਨ ਹੋਣ ਤੇ ਨਵੀਂ ਜ਼ਿਲ੍ਹੇ ਤੇ ਤਹਿਸੀਲਾਂ ਬਣਨ ਨਾਲ ਗਰਾਊਂਡ ਪੱਧਰ ‘ਤੇ ਪਟਵਾਰੀ ਦਾ ਕੰਮ ਘਟਣ ਦੀ ਬਜਾਏ ਵਧ ਚੁੱਕਾ ਹੈ । ਆਗੂਆਂ ਨੇ ਕਿਹਾ ਕਿ ਅਸਾਮੀਆਂ ਦੀ ਗਿਣਤੀ ਵਧਾਉਣ ਦੀ ਬਜਾਏ ਘਟਾਉਣ ਕਾਰਨ ਸਰਕਾਰ ਦਾ ਬੇਰੁਜ਼ਗਾਰੀ ਨੂੰ ਵਧਾਉਣ ਪ੍ਰਤੀ ਵੀ ਹਾਂ ਪੱਖੀ ਹੁੰਗਾਰਾ ਹੁੰਗਾਰਾ ਮਿਲਿਆ ਹੈ। ਆਗੂਆਂ ਨੇ ਕਿਹਾ ਕਿ ਅਸਾਮੀਆਂ ਘਟਾਉਣ ਦੀ ਪ੍ਰਕਿਰਿਆ ਭਾਵੇਂ 2010 ਵਿੱਚ ਸ਼ੁਰੂ ਹੋਈ ਸੀ ਪ੍ਰੰਤੂ ਇਸ ਨੂੰ ਲਾਗੂ ਕਰਨ ਵਾਲੀ ਮੌਜੂਦਾ ਸਰਕਾਰ ਹੈ ।
ਇਸ ਮੌਕੇ ਜਿਲਾ ਜਨਰਲ ਸਕੱਤਰ ਜਿੰਮੀ ਗੋਇਲ, ਜਿਲਾ ਖਜਾਨਚੀ ਤਰਸੇਮ ਸਿੰਘ, ਸੰਦੀਪ ਸਿੰਘ ਭੁੱਲਰ, ਸੁਖਵਿੰਦਰ ਸਿੰਘ ਸੁਨਾਮ, ਸੁਖਜਿੰਦਰ ਸਿੰਘ ਮੂਨਕ ਅਤੇ ਬੁੱਧ ਸਿੰਘ ਲਹਿਰਾ ਨੇ ਕਿਹਾ ਕਿ ਮੁੱਖਮੰਤਰੀ ਭਗਵੰਤ ਮਾਨ ਵੱਲੋਂ ਚੋਣਾਂ ਦੌਰਾਨ ਕਿਹਾ ਸੀ ਕਿ ਸਾਡੀ ਸਰਕਾਰ ਆਉਣ ‘ਤੇ ਹਰ ਬੇਰੁਜ਼ਗਾਰ ਨੂੰ ਰੁਜ਼ਗਾਰ ਮੁਹੱਈਆ ਕਰਾਇਆ ਜਾਵੇਗਾ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਦੂਜੀਆਂ ਸਰਕਾਰਾਂ ਦੀ ਲਾਰੇ ਲੱਪੇ ਲਾਉਣ ਵਾਲੀਆਂ ਹੀ ਨਿਕਲੀ ਹੈ। ਆਗੂਆਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਅਸਾਮੀਆਂ ਨੂੰ ਖ਼ਤਮ ਕਰਨ ਵਾਲੇ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ।