ਆਦਰਸ਼ ਸਕੂਲ ਅਧਿਆਪਕਾਂ ਨੇ ਪੱਕੀਆਂ ਨੌਕਰੀਆਂ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਕੋਠੀ ਦਾ ਕੀਤਾ ਘਿਰਾਓ
ਪਰਦੀਪ ਕਸਬਾ ਸੰਗਰੂਰ, 7 ਜੁਲਾਈ 2022
ਆਦਰਸ਼ ਸਕੂਲ ਅਧਿਆਪਕ ਯੂਨੀਅਨ ਪੰਜਾਬ (ਪੀ ਪੀ ਪੀ ਤਰਜ਼) ਵਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਤੇ ਆਪਣੀਆਂ ਹੱਕੀ’ ਤੇ ਜਾਇਜ਼ ਮੰਗਾਂ ਨੂੰ ਲੈ ਕੇ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਅਤੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਆਦਰਸ਼ ਸਕੂਲ ਯੂਨੀਅਨ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਬੀਰ ਜਨਰਲ ਸਕੱਤਰ ਸੁਖਵੀਰ ਸਿੰਘ ਜਥੇਬੰਦਕ ਸਕੱਤਰ ਮਲਕੀਤ ਸਿੰਘ ਕਾਲੇਕੇ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਦਰਸ਼ ਸਕੂਲਾਂ ਵਿੱਚ 12-12 ਸਾਲਾਂ ਤੋਂ ਅਧਿਆਪਕਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਦੀਆਂ ਨੌਕਰੀਆਂ ਪੱਕੀਆਂ ਕੀਤੀਆਂ ਜਾਣ ਇਨ੍ਹਾਂ ਮੁਲਾਜ਼ਮਾਂ ਤੇ ਗਰੇਡ ਪੇ ਲਾਗੂ ਕੀਤਾ ਜਾਵੇ ਅਤੇ ਤਨਖਾਹ ਸਿੱਧੀਆਂ ਸਰਕਾਰੀ ਖਜ਼ਾਨੇ ਵਿਚ ਜਾਰੀ ਕੀਤੀਆਂ ਜਾਣ।
ਮੀਤ ਪ੍ਰਧਾਨ ਜਸਬੀਰ ਸਿੰਘ ਗਲੋਟੀ, ਅਮਨਦੀਪ ਸਿੰਘ ਕੈਂਥ, ਸਰਬਜੀਤ ਕੌਰ ਗਰੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਹੈ ਕਿ ਆਦਰਸ਼ ਸਕੂਲਾਂ ਵਿਚੋਂ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ। ਦੀਪਕ ਸਿੰਗਲਾ ਅਤੇ ਖੁਸ਼ਬੀਰ ਮੱਟੂ ਨੇ ਸੰਬੋਧਨ ਸੰਬੋਧਨ ‘ਚ ਕਿਹਾ ਕਿ 2019 ਵਿਚ ਹੋਈ ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਦੀ ਸਿੱਧੀ ਭਰਤੀ ਵਿਚ ਮੈਰਿਟ ਲਿਸਟ’ਚ ਆਏ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦਾ ਤਜਰਬਾ ਮੰਨ ਕੇ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਨੌਕਰੀਓਂ ਕੱਢੇ ਅਧਿਆਪਕਾਂ ਨੂੰ ਬਹਾਲ ਕੀਤਾ ਜਾਵੇ।
ਇਸ ਮੌਕੇ ਮੈਡਮ ਸੁਖਦੀਪ ਕੌਰ,ਸੁਖਚੈਨ ਸਿੰਘ, ਗੁਰਚਰਨ ਸਿੰਘ, ਸਲੀਮ ਖਾਨ, ਅਮਿਤ ਮਹਿਤਾ, ਵਰਿੰਦਰ ਸਿੰਘ, ਮੈਡਮ ਪਰਵਿੰਦਰ ਕੌਰ, ਮੈਡਮ ਵੀਰਪਾਲ ਕੌਰ, ਮੈਡਮ ਮੋਨਿਕਾ ਰਾਣੀ, ਮੈਡਮ ਰਜਨਦੀਪ ਕੌਰ, ਮੈਡਮ ਕਮਲਦੀਪ ਕੌਰ ਆਦਿ ਮੌਜੂਦ ਸਨ।
ਮੱਖਣ ਸਿੰਘ ਬੀਰ ਨੇ ਕਿਹਾ ਹੈ ਕਿ ਪ੍ਰਸ਼ਾਸਨ ਵੱਲੋਂ 22 ਅਗਸਤ ਨੂੰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ