ਈ ਟੀ ਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਭਰਤੀ ਨੂੰ ਬਹਾਲ ਕਰਾਉਣ ਲਈ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲਾਇਆ ਧਰਨਾ
ਪ੍ਰਦੀਪ ਕਸਬਾ ਸੰਗਰੂਰ, 7 ਜੁਲਾਈ 2022
ਅੱਜ ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਦੇ ਵਰਕਰਾਂ ਵੱਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਅਤੇ ਪੰਜਾਬ ਸਰਕਾਰ ਉਹ ਭਰਤੀ ਨੂੰ ਬਹਾਲ ਕਰਵਾਉਣ ਲਈ ਮੰਗ ਨੂੰ ਉਠਾਇਆ ਗਿਆ ।
ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰਪਾਲ ਗੁਰਦਾਸਪੁਰ, ਗੁਰਜੰਟ ਪਟਿਆਲਾ, ਗੋਪੀ ਪਟਿਆਲਾ, ਸੁਖਜੀਤ ਨਾਭਾ, ਜੀਵਨ ਸੰਗਰੂਰ, ਗੁਰਸਿਮਰਤ ਮਾਲੇਰਕੋਟਲਾ,ਹਰਜੀਤ ਮਾਨਸਾ, ਕੁਲਦੀਪ ਚਹਿਲ, ਜਸਬੀਰ ਸਿੰਘ ਗਲਵੱਟੀ ਅਤੇ ਜੀਵਨ ਸਿੰਘ ਨੇ ਭਰਤੀ ਨੂੰ ਬਹਾਲ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਈਟੀਟੀ 2364 ਭਰਤੀ ਨੂੰ ਬਹਾਲ ਕਰਵਾਉਣ ਲਈ ਅਪਣਾ ਹਲਫ਼ਨਾਮਾ 23 ਅਗਸਤ 2022 ਨੂੰ ਹੋਣ ਵਾਲੀ ਸੁਣਵਾਈ ਤੋਂ ਪਹਿਲਾਂ ਪਹਿਲਾਂ ਕੋਰਟ ਵਿਚ ਪੇਸ਼ ਕਰਕੇ ਈਟੀਟੀ 2364 ਭਰਤੀ ਨੂੰ ਬਹਾਲ ਕਰਵਾਇਆ ਜਾਵੇ। ਜੇਕਰ ਪੰਜਾਬ ਸਰਕਾਰ ਕਿਸੇ ਵੀ ਪ੍ਰਕਾਰ ਦੀ ਕੋਈ ਢਿੱਲ ਕਰਦੀ ਹੈ ਤਾਂ ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਵਿਰੁੱਧ ਗੁਪਤ ਐਕਸ਼ਨ ਕੀਤੇ ਜਾਣਗੇ ਜਿਸ ਦੀ ਸਾਰੀ ਜੁੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਸਖ਼ਤ ਸ਼ਬਦਾਂ ਵਿੱਚ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਸਾਡੇ ਸੰਘਰਸ਼ ਨੂੰ ਗੰਭੀਰਤਾ ਨਾਲ ਨਹੀਂ ਲੈਂਦੀ ਤਾਂ ਅਸੀਂ ਆਉਣ ਵਾਲੇ ਸਮੇਂ ਦੇ ਵਿੱਚ ਤਿੱਖਾ ਸੰਘਰਸ਼ ਕਰਾਂਗੇ ।
ਪ੍ਰਸ਼ਾਸਨ ਨਾ ਲੰਬੀ ਗੱਲਬਾਤ ਤੋਂ ਬਾਅਦ 18 ਅਗਸਤ 2022 ਨੂੰ ਪੈਨਲ ਮੀਟਿੰਗ ਦਿੱਤੀ ਗਈ। ਜਿਸ ਵਿੱਚ ਸਿੱਖਿਆ ਮੰਤਰੀ ਪੰਜਾਬ, ਸਿੱਖਿਆ ਸਕੱਤਰ ਪੰਜਾਬ,ਅਤੇ ਹੋਰ ਵਿਭਾਗੀ ਅਧਿਕਾਰੀ ਸ਼ਾਮਲ ਹੋਣਗੇ।
One thought on “ETT TAT ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਭਰਤੀ ਨੂੰ ਬਹਾਲ ਕਰਾਉਣ ਲਈ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲਾਇਆ ਧਰਨਾ”
Comments are closed.