ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੇ ਵੱਲੋਂ ਸਿੱਖਿਆ ਮੰਤਰੀ ਨੂੰ ਦਿਤਾ ਗਿਆ ਮੰਗ ਪੱਤਰ
ਬਰਨਾਲਾ (ਰਘੂਵੀਰ ਹੈੱਪੀ)
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੇ ਸੱਦੇ ‘ ਤੇ ਅੱਜ ਗੁਰਮੀਤ ਸਿੰਘ ਮੀਤ ਹੇਅਰ , ਉਚੇਰੀ ਸਿੱਖਿਆ ਮੰਤਰੀ , ਪੰਜਾਬ ਦੇ ਮੁੱਖ ਦਫ਼ਤਰ ਵਿਖੇ ਜ਼ਿਲ੍ਹੇ ਜਥੇਬੰਦੀ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਬਰਨਾਲਾ ਵੱਲੋਂ ਦਫ਼ਤਰ ਇੰਚਾਰਜ ਗਗਨਜੀਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ । ਇਸ ਸਮੇਂ ਤਰਸੇਮ ਭੱਠਲ , ਜ਼ਿਲ੍ਹਾ ਪ੍ਰਧਾਨ , ਰਵਿੰਦਰ ਸ਼ਰਮਾ ਜਨਰਲ ਸਕੱਤਰ ਅਤੇ ਬੂਟਾ ਸਿੰਘ ਸਰਪ੍ਰਸਤ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਬਰਨਾਲਾ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਮੁਲਾਜਮਾਂ ਪੱਖੀ ਆਪਣਾ ਰਵੱਈਆ ਸਾਕਾਰਤਮਿਕ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਦੇ ਹੋਂਦ ਵਿੱਚ ਆਉਣਾ ਤੋਂ ਪਹਿਲਾਂ ਜਿਥੇ ਮੁਲਾਜਮਾਂ ਨਾਲ ਵੱਡੇ ਵਾਅਦੇ ਕੀਤੇ ਗਏ ਸਨ ਉਨ੍ਹਾਂ ਵਿੱਚੋਂ ਹੁਣ ਪੁਰਾਣੀ ਪੈਨਸ਼ਨ ਬਹਾਲੀ ਦੇ ਮੁੱਖ ਮੁੱਦਾ ਤੋਂ ਪੰਜਾਬ ਸਰਕਾਰ ਪਿੱਛੇ ਹੱਟਦੀ ਦਿਖਾਈ ਦੇ ਰਹੀ ਹੈ । ਉਨ੍ਹਾਂ ਦੁੱਖ ਜਾਹਿਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਵੀਆਂ ਭਰਤੀਆਂ ਖਤਮ ਕਰ ਦਿੱਤੀਆਂ ਗਈਆਂ ਹਨ , ਜਿਸ ਕਰਕੇ ਪੰਜਾਬ ਦਾ ਨੌਜਵਾਨ ਵਿਦੇਸ਼ਾਂ ਵਿੱਚ ਜਾਣ ਲਈ ਮਜਬੂਰ ਹੋ ਰਿਹਾ ਹੈ । ਇਸ ਸਮੇਂ ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ 6 ਵੇਂ ਪੇ – ਕਮਿਸ਼ਨ ਨੂੰ 2.59 ਦੇ ਗੁਣਾਂਕ ਨਾਲ ਨਾ ਦਿੱਤਾ ਗਿਆ , ਬਕਾਇਆ ਡੀ.ਏ ਨਾ ਦਿੱਤਾ ਗਿਆ ਤਾਂ ਪੰਜਾਬ ਵਿੱਚ ਮੁਲਾਜਮਾਂ ਵੱਲੋਂ ਤਿੱਖੇ ਸੰਘਰਸ਼ ਉਲੀਕੇ ਜਾਣਗੇ , ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ । ਇਸ ਸਮੇਂ ਮਨਜਿੰਦਰ ਸਿੰਘ ਔਲਖ ਖਜਾਨਾ ਦਫ਼ਤਰ , ਨਿਰਮਲ ਸਿੰਘ ਡੀ.ਸੀ ਦਫ਼ਤਰ , ਮੱਖਣ ਸਿੰਘ ਅਤੇ ਦਰਸ਼ਨ ਸਿੰਘ ਸਮਾਜਿਕ ਸੁਰੱਖਿਆ ਵਿਭਾਗ , ਪਰਮਿੰਦਰ ਸਿੰਘ ਰੁਪਾਲ ਸਾਂਝਾ ਅਧਿਆਪਕ ਮੋਰਚਾ ਤੋਂ ਬਹੁਤ ਸਾਰੇ ਮੁਲਾਜਮ ਆਗੂ ਹਾਜਰ ਸਨ।