ਵੀਰਾਂਗਨਾਂਏਂ (ਰਜਿ.) ਇਕਾਈ ਬਠਿੰਡਾ ਵੱਲੋਂ ਅੱਜ ਮਨਾਈ ਗਈ ਸ੍ਰੀ ਕਿਸ਼ਨ ਜਨਮ ਅਸ਼ਟਮੀ
ਬਠਿੰਡਾ, 18 ਅਗਸਤ (ਅਸ਼ੋਕ ਵਰਮਾ)
ਸਮਾਜ ਸੇਵਾ ਨੂੰ ਸਮਰਪਿਤ ਯੂਥ ਵੀਰਾਂਗਨਾਂਏਂ (ਰਜਿ.) ਇਕਾਈ ਬਠਿੰਡਾ ਵੱਲੋਂ ਅੱਜ ਸ੍ਰੀ ਕਿਸ਼ਨ ਜਨਮ ਅਸ਼ਟਮੀ ਨੂੰ ਬੜੇ ਵੀ ਵਿਲੱਖਣ ਢੰਗ ਨਾਲ ਮਨਾਇਆ ਗਿਆ। ਯੂਥ ਵੀਰਾਂਗਨਾਂਵਾਂ ਵੱਲੋਂ ਪਰਸ ਰਾਮ ਨਗਰ ’ਚ ਸਥਿਤ ਸੇਂਟ ਹਾਰਟ ਪਬਲਿਕ ਸੀਨੀ. ਸੈਕੰਡਰੀ ਸਕੂਲ ਵਿਖੇ ਪੰਜਵੀਂ ਕਲਾਸ ਤੋਂ ਉੱਪਰ ਦੇ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ। ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਵਾਰਡ ਨੰਬਰ 44 ਤੋਂ ਕੌਂਸਲਰ ਇੰਦਰਜੀਤ ਸਿੰਘ ਇੰਦਰ ਅਤੇ ਵਾਰਡ ਨੰਬਰ 46 ਤੋਂ ਕੌਂਸਲਰ ਰਤਨ ਰਾਹੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਯੂਥ ਵਲੰਟੀਅਰ ਨੀਤੂ ਸ਼ਰਮਾ ਅਤੇ ਸਪਨਾ ਰਾਣੀ ਨੇ ਦੱਸਿਆ ਕਿ ਬੱਚਿਆਂ ਨੂੰ ਸ੍ਰੀ �ਿਸ਼ਨ ਜੀ ਮਹਾਰਾਜ ਦੇ ਜੀਵਨ ਬਾਰੇ ਲਿਖਣ ਲਈ ਕਿਹਾ ਗਿਆ। ਬੱਚਿਆਂ ਨੇ ਬੜੇ ਹੀ ਉਤਸ਼ਾਹ ਨਾਲ ਇਸ ਮੁਕਾਬਲੇ ਵਿਚ ਭਾਗ ਲਿਆ ਅਤੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਰਦਸ਼ਨ ਕੀਤਾ। ਬੱਚਿਆਂ ਨੇ ਬਹੁਤ ਵਧੀਆ ਲੇਖ, ਕਵਿਤਾ ਆਦਿ ਰਾਹੀ ਸ੍ਰੀ ਕਿਸ਼ਨ ਜੀ ਮਹਾਰਾਜ ਦੇ ਜੀਵਨ ਬਾਰੇ ਆਪਣੇ ਵਿਚਾਰ ਲਿਖੇ। ਮੁਕਾਬਲੇ ਉਪਰੰਤ ਜੱਜਮੈਂਟ ਤੋਂ ਬਾਅਦ ਨੌਵੀਂ ਕਲਾਸ ਦੀ ਵਿਦਿਆਰਥਣ ਗਗਨਦੀਪ ਨੇ ਪਹਿਲਾ, ਕਲਾਸ ਸੱਤਵੀਂ ਦੀ ਵਿਦਿਆਰਥਣ ਯਸ਼ਿਕਾ ਨੇ ਦੂਜਾ ਜਦਕਿ ਕਲਾਸ ਨੌਵੀਂ ਦੀ ਵਿਦਿਆਰਥਣ ਪੂਜਾ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਅੱਠਵੀਂ ਕਲਾਸ ਦੀ ਵਿਦਿਆਰਥਣ ਚੇਤਨਾ ਅਤੇ 5ਵੀਂ ਕਲਾਸ ਦੀ ਵਿਦਿਆਰਥਣ ਪ੍ਰਤਿੱਗਿਆ ਨੂੰ ਕੋਨਸੋਲੇਸ਼ਨ ਪ੍ਰਾਈਜ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਸ਼ੇਸ ਮਹਿਮਾਨ ਇੰਦਰਜੀਤ ਸਿੰਘ ਇੰਦਰ, ਰਤਨ ਰਾਹੀ, ਸਕੂਲ ਦੇ ਐਮ.ਡੀ. ਰਕੇਸ਼ ਵਰਮਾ, ਕੋਆਰਡੀਨੇਟਰ ਪ੍ਰੋਮਿਲਾ ਵਰਮਾ ਅਤੇ ਪਿ੍ਰੰਸੀਪਲ ਸਾਰਿਕਾ ਵਰਮਾ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਐਮ.ਡੀ ਰਕੇਸ਼ ਵਰਮਾ ਨੇ ਯੂਥ ਵਲੰਟੀਅਰਾਂ ਵੱਲੋਂ ਕਰਵਾਏ ਇਸ ਮੁਕਾਬਲੇ ਦੀ ਭਰਪੂਰ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਅਜਿਹੇ ਮੁਕਾਬਲਿਆਂ ਨਾਲ ਬੱਚਿਆਂ ਵਿਚ ਕੰਪੀਟੀਸ਼ਨ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਉਹ ਹੋਰ ਜਿਆਦਾ ਮਿਹਨਤ ਕਰਨ ਲਈ ਪ੍ਰੇਰਿਤ ਹੁੰਦੇ ਹਨ। ਇਸ ਮੌਕੇ ਯੂਥ ਵਲੰਟੀਅਰਾਂ ਅੰਕਿਤਾ, ਸੋਨੀ, ਸੁਖਵੀਰ ਅਤੇ ਹੋਰ ਵਲੰਟੀਅਰਾਂ ਹਾਜਰ ਸਨ।